ਧਰਮ

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ

ਕੌਮੀ ਮਾਰਗ ਬਿਊਰੋ | May 28, 2024 08:26 PM

ਅੰਮ੍ਰਿਤਸਰ-ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਪੱਤਰ ਲਿਖ ਕੇ ਇਹ ਫੈਸਲਾ ਤੁਰੰਤ ਵਾਪਸ ਲੈਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਸਿੱਖ ਸੰਗਤ ਹਰ ਸਾਲ ਸ਼ਰਧਾ ਪ੍ਰਗਟ ਕਰਦਿਆਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਰਾਹੀਂ ਸਾਹਮਣੇ ਆਇਆ ਹੈ ਕਿ ਸਿੱਖ ਸ਼ਰਧਾਲੂਆਂ ਦੇ ਸ੍ਰੀ ਹੇਮਕੁੰਟ ਸਾਹਿਬ ਟ੍ਰਸਟ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬ ਰਿਸ਼ੀਕੇਸ਼ ਵਿਖੇ ਚਾਰ ਧਾਮ ਯਾਤਰਾ ਤਹਿਤ ਕਾਰਡ ਬਣਾ ਕੇ ਅਗੇ ਜਾਣ ਦਿੱਤਾ ਜਾਂਦਾ ਹੈ ਜੋ ਕਿ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਚਾਰ ਧਾਮ ਯਾਤਰਾ ਨਾਲ ਸਿੱਖ ਅਸਥਾਨਾਂ ਦਾ ਕੋਈ ਸਬੰਧ ਨਹੀਂ ਹੈ ਇਸ ਲਈ ਸ੍ਰੀ ਹੇਮਕੁੰਟ ਸਾਹਿਬ ਵਾਸਤੇ ਇਹ ਪ੍ਰਕ੍ਰਿਆ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਅਸਥਾਨਾਂ ਦੀ ਆਪਣੀ ਮਰਿਯਾਦਾ ਹੈ ਅਤੇ ਇਸ ਨੂੰ ਕਿਸੇ ਹੋਰ ਧਰਮ ਦੇ ਅਸਥਾਨਾ ਦੀ ਯਾਤਰਾ ਨਾਲ ਰਲਗਡ ਕਰਨਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ।
ਉਨ੍ਹਾਂ ਪੱਤਰ ਰਾਹੀਂ ਉਤਰਾਖੰਡ ਸਰਕਾਰ ਤੋਂ ਮੰਗ ਕੀਤੀ ਕਿ ਇਸ ਨੂੰ ਤੁਰੰਤ ਰੋਕਿਆ ਜਾਵੇ ਅਤੇ ਜੇਕਰ ਬਹੁਤ ਜਰੂਰੀ ਹੋਵੇ ਤਾਂ ਚਾਰ ਧਾਮ ਯਾਤਰਾ ਦੇ ਦਾਇਰੇ ਤੋਂ ਅਲੱਗ ਸ੍ਰੀ ਹੇਮਕੁੰਟ ਸਾਹਿਬ ਲਈ ਵੱਖਰਾ ਰਜਿਸਟ੍ਰੇਸ਼ਨ ਪ੍ਰਬੰਧ ਕੀਤਾ ਜਾਵੇ।

Have something to say? Post your comment

 

ਧਰਮ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਪੰਜਾਬ ਸਰਕਾਰ ਵੱਲੋਂ "ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਪੰਜਾਬ ਸਰਕਾਰ ਵੱਲੋਂ " ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਅਵਸਰ ‘ਤੇ  ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇੱਕਤਰਤਾ

ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਜਨਮ ਅਸ਼ਟਮੀ ਦੀ ਦਿੱਤੀ ਵਧਾਈ

ਤੀਜੇ ਅਤੇ ਚੌਥੇ ਪਾਤਸ਼ਾਹ ਜੀ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਕੌਮੀ ਜਾਹੋ ਜਲਾਲ ਨਾਲ ਮਨਾਏ ਜਾਣਗੇ- ਭਾਈ ਮਹਿਤਾ

ਸ਼੍ਰੋਮਣੀ ਕਮੇਟੀ ਨੇ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ