BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਧਰਮ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | May 31, 2024 03:50 PM


ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ। ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਹਾੜੇ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸ਼ਕਤੀ ਸੋਮਾ ਹੈ ਅਤੇ ਇਸ ਦੀ ਅਗਵਾਈ ਵਿਚ ਇਕੱਤਰ ਹੋ ਕੇ ਸਿੱਖ ਪੰਥ ਵੱਲੋਂ ਵੱਡੀਆਂ-ਵੱਡੀਆਂ ਸ਼ਕਤੀਆਂ ਦਾ ਮੁਕਾਬਲਾ ਕਰਨ ਦਾ ਇਤਿਹਾਸ ਰਿਹਾ ਹੈ। ਹਰ ਸਿੱਖ ਦਾ ਫ਼ਰਜ਼ ਹੈ ਕਿ ਕੌਮੀ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਕੌਮੀ ਸ਼ਕਤੀ ਨੂੰ ਮਜ਼ਬੂਤ ਕਰੇ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਨੇ ਗੁਰਤਾਗੱਦੀ ’ਤੇ ਬਿਰਾਜਮਾਨ ਹੋਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕਰਕੇ ਕੌਮ ਦੀ ਅਜ਼ਾਦ ਹੋਂਦ ਹਸਤੀ ਦਾ ਅਹਿਸਾਸ ਕਰਵਾਇਆ। ਗੁਰੂ ਸਾਹਿਬ ਨੇ ਮੀਰੀ ਦੀ ਤਾਕਤ ਦੇ ਨਾਲ ਦੁਨਿਆਵੀ ਹੁਕਮਰਾਨਾਂ ਵੱਲੋਂ ਹੁੰਦੇ ਜੁਲਮਾਂ ਨੂੰ ਠੱਲ੍ਹਿਆ ਅਤੇ ਸ਼ਬਦ ਦੀ ਤਾਕਤ ਨਾਲ ਮਾਨੁੱਖਤਾ ਨੂੰ ਪਰਮਾਤਮਾ ਨਾਲ ਜੋੜਿਆ।
ਗੁਰਤਾਗੱਦੀ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਮਲਕੀਤ ਸਿੰਘ ਬਹਿੜਵਾਲ, ਸ. ਅਜ਼ਾਦਦੀਪ ਸਿੰਘ, ਸ. ਮੇਜਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਜਗਤਾਰ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਬਿਕਰਮ ਸਿੰਘ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਤੇ ਹੋਰ ਮੌਜੂਦ ਸਨ।

 

Have something to say? Post your comment

 

ਧਰਮ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੱਤੀ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ- ਐਡਵੋਕੇਟ ਧਾਮੀ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਪੰਜਾਬ ਸਰਕਾਰ ਵੱਲੋਂ "ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ