ਸੰਸਾਰ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | June 07, 2024 08:48 PM

ਸਰੀ- “ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਆਪਣੇ ਅਧਿਆਪਕ ਕਾਰਲੋਸ ਐਲਵੈਰੋ ਨਾਲ ਬੀਤੇ ਦਿਨ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ। ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ ਪਬਲਿਕ ਰਿਲੇਸ਼ਨ ਸੈਕਟਰੀ ਸੁਰਿੰਦਰ ਸਿੰਘ ਜੱਬਲ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸੁਸਾਇਟੀ ਵੱਲੋਂ ਜੀ ਆਇਆਂ ਕਿਹਾ ਅਤੇ ਗੁਰਦੁਆਰਾ ਸਾਹਿਬ ਵਿਚ ਪ੍ਰਵੇਸ਼ ਕਰਨ ਦੀ ਮਰਿਆਦਾ ਬਾਰੇ ਜਾਣੂੰ ਕਰਵਾਇਆ।

ਉਪਰੰਤ ਸਾਰੇ ਵਿਦਿਆਰਥੀ ਤੀਸਰੀ ਮੰਜ਼ਿਲ ‘ਤੇ ਗੈਲਰੀ ਹਾਲ ਵਿਚ ਪਹੁੰਚੇ ਜਿਥੇ ਕਿ ਉਹਨਾਂ ਨੂੰ ਸਿੱਖ ਧਰਮ,  ਸਿੱਖ ਇਤਿਹਾਸ ਅਤੇ ਕੈਨੇਡਾ ਵਿਚ ਵਸ ਰਹੀ ਸਿੱਖ ਵਸੋਂ ਦੇ ਨਾਲ ਨਾਲ ਪੰਜਾਬੀ ਬੋਲੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਬੜੀ ਉਤਸੁਕਤਾ ਨਾਲ ਸਿੱਖ ਧਰਮ ਵਿਚ ਸਾਂਝੀਵਾਲਤਾ,  ਵਿਤਕਰਾ ਰਹਿਤ ਸਾਂਝਾ ਲੰਗਰ,  ਖੰਡਾ ਅਤੇ ਦੇਗ ਤੇਗ ਫਤਹਿ ਦੇ ਸਿਧਾਂਤ ਨੂੰ ਸੁਣਿਆ। ਗੁਰਦੁਆਰਾ ਸਾਹਿਬ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਪਿਛੋਂ ਸਾਰੇ ਵਿਦਿਅਰਥੀਆਂ ਨੇ ਦਰਬਾਰ ਹਾਲ ਵਿਚ ਹਾਜ਼ਰੀ ਭਰੀ। ਅੰਤ ਵਿਚ ਮਰਿਆਦਾ ਅਨੁਸਾਰ ਲੰਗਰ ਛਕ ਕੇ ਸਕੂਲ ਨੂੰ ਵਾਪਿਸ ਰਵਾਨਾ ਹੋਏ। ਕੋਵਿਡ ਦੀ ਮਹਾਂਮਾਰੀ ਬਾਅਦ ਸਰੀ ਕਰਿਸਚੀਅਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਮਾਜ ਦੇ ਆਂਢ ਗੁਆਂਢ ਪ੍ਰਤੀ ਜਾਗਰੂਕ ਹੋਣ ਦਾ ਇਸ ਸਾਲ ਵਿਚ ਇਹ ਦੂਜਾ ਮੌਕਾ ਸੀ।

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਡੈਨੀਕਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੋਕੇ ਝੂਲਾਏ ਗਏ ਬਸੰਤੀ ਨਿਸ਼ਾਨ ਸਾਹਿਬ

ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ‘ਸ਼ਾਇਰਾਨਾ ਸ਼ਾਮ’ 14 ਸਤੰਬਰ ਨੂੰ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ

ਵੈਨਕੂਵਰ ਵਿਚਾਰ ਮੰਚ ਵੱਲੋਂ ਬੇਬਾਕ ਸਾਹਿਤਕਾਰ ਹਰਜੀਤ ਦੌਧਰੀਆ ਨਾਲ ਵਿਸ਼ੇਸ਼ ਮਿਲਣੀ

ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ ਵਿਚ ਹੋਇਆ ਮਾਸਿਕ ਕਵੀ ਦਰਬਾਰ

ਰਾਮਗੜ੍ਹੀਆ ਸਭਾ ਡਰਬੀ ਦੇ ਪ੍ਰਧਾਨ ਤਰਲੋਚਨ ਸਿੰਘ ਸੌਂਧ ਦੇ ਗੁਰਦੁਆਰਾ ਬਰੁੱਕਸਾਈਡ ਸਰੀ ਵਿਖੇ ਸਨਮਾਨ

ਕੈਨੇਡਾ: ਖ਼ੁਦਗਰਜ਼ ਸਿਆਸਤਦਾਨਾਂ ਨੇ ਪੰਜਾਬ ਨੂੰ ਸਮੱਸਿਆਵਾਂ ਦਾ ਸਮੁੰਦਰ ਬਣਾ ਦਿੱਤਾ ਹੈ- ਰਾਮੂਵਾਲੀਆ

ਗੁਰਮੀਤ ਸਿੱਧੂ ਦੇ ਪਲੇਠੇ ਗ਼ਜ਼ਲ ਸੰਗ੍ਰਹਿ ‘ਪਿੰਡ ਤੋਂ ਬ੍ਰਹਿਮੰਡ’ ਦਾ ਰਿਲੀਜ਼ ਸਮਾਗਮ

ਗੁਲਾਟੀ ਪਬਲਿਸ਼ਰਜ਼ ਵੱਲੋਂ ਐਬਸਫੋਰਡ ਮੇਲੇ ‘ਤੇ ਲਾਈ ਪੁਸਤਕ ਪ੍ਰਦਰਸ਼ਨੀ ਨੂੰ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ

ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਨੇ ਲਾਇਆ ਪਾਰਕਸਵਿਲੇ ਦਾ ਟੂਰ