ਹਰਿਆਣਾ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਵਿਜਨ, ਦੇਸ਼ ਨੂੰ ਵਿਕਸਿਤ ਰਾਸ਼ਟਰ ਬਨਾਉਣਾ ਹੈ - ਮੁੱਖ ਮੰਤਰੀ ਸ੍ਰੀ ਨਾਇਬ ਸਿੰਘ

ਕੌਮੀ ਮਾਰਗ ਬਿਊਰੋ | June 07, 2024 08:54 PM

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਵਿਜਨ ਹੈ ਦੇਸ਼ ਨੂੰ ਵਿਕਸਿਤ ਰਾਸ਼ਟਰ ਬਨਾਉਣਾ ਹੈ ਅਤੇ ਇਸ ਕਾਰਜਕਾਲ ਵਿਚ ਤੇਜ ਗਤੀ ਨਾਲ ਸਰਕਾਰ ਕੰਮ ਕਰੇਗੀ। ਉਨ੍ਹਾਂ ਨੇ ਕਿਹਾ ਕਿ ਵੱਡੇ ਜਨਾਦੇਸ਼ ਦੇ ਨਾਲ ਸ੍ਰੀ ਨਰੇਂਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣ ਰਹੇ ਹਨ ਅਤੇ ਐਨਡੀਏ ਦੀ ਸਰਕਾਰ ਬਣ ਰਹੀ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਅੱਜ ਨਵੀਂ ਦਿੱਲੀ ਵਿਚ ਕੌਮੀ ਜਨਤਾਂਤਰਿਕ ਗਠਬੰਧਨ ਦੀ ਸੰਸਦੀ ਦਲ ਦੀ ਮੀਟਿੰਗ ਵਿਚ ਹਿੱਸਾ ਲੈਣ ਦੇ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ।

ਉਨ੍ਹਾਂ ਨੇ ਦੇਸ਼ ਦੇ 140 ਕਰੋੜ ਲੋਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪਹਿਲੀ ਵਾਰ ਇਤਿਹਾਸ ਵਿਚ ਸ੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਹੇਠ ਲਗਾਤਾਰ ਤੀਜੀ ਵਾਰ ਸਰਕਾਰ ਬਨਣ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇਸ਼ ਦੀ ਜਨਤਾ ਨੇ ਸ੍ਰੀ ਨਰੇਂਦਰ ਮੋਦੀ ਜੀ ਤੇ ਐਨਡੀਏ 'ਤੇ ਭਰੋਸਾ ਪ੍ਰਗਟਾਇਆ ਹੈ ਅਤੇ ਇਸ ਦੇ ਲਈ ਉਹ ਦੇਸ਼ਵਾਸੀਆਂ ਨੂੰ ਵਧਾਈ ਦਿੰਦੇ ਹਨ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿਚ ਜਨ ਸਮਸਿਆਵਾਂ ਸੁਣੀਆਂ ਅਤੇ ਸਮਸਿਆਵਾਂ ਦੇ ਤੁਰੰਤ ਹੱਲ ਦੇ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨਾਲ ਮਿਲਣ ਦੇ ਲਈ ਰਾਜ ਦੇ ਵੱਖ-ਵੱਖ ਹਿਸਿਆਂ ਤੋਂ ਵੱਡੀ ਗਿਣਤੀ ਵਿਚ ਲੋਕ ਪਹੁੰਚੇ ਸਨ।

Have something to say? Post your comment

 

ਹਰਿਆਣਾ

ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ, 13 ਮੰਤਰੀਆਂ ਨੇ ਪ੍ਰਧਾਨ ਮੰਤਰੀ, ਐਚਐਮ ਸ਼ਾਹ ਦੀ ਮੌਜੂਦਗੀ ਵਿੱਚ ਚੁੱਕੀ ਸਹੁੰ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਗੁਹਾਟੀ ਦੇ ਮਾਂ ਕਾਮਾਖਿਆ ਮੰਦਿਰ ਵਿਚ ਪੂਜਾ ਕੀਤੀ

ਹਰਿਆਣਾ ਦੀ ਨਵੀਂ ਸਰਕਾਰ 17 ਅਕਤੂਬਰ ਨੂੰ ਪ੍ਰਧਾਨ ਮੰਤਰੀ ਦੀ ਮੌਜੂਦਗੀ ਵਿੱਚ ਸਹੁੰ ਚੁੱਕੇਗੀ

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਵਾਸ਼ਿੰਗਟਨ ਡੀ.ਸੀ. ਵਿੱਚ ਯੂਨੀਵਰਸਲ ਪੀਸ ਫੈਡਰੇਸ਼ਨ ਯੂਐਸਏ ਵੱਲੋਂ "ਸ਼ਾਂਤੀ ਰਾਜਦੂਤ" ਨਿਯੁਕਤ

ਹਾਰਨ ਤੋਂ ਬਾਅਦ ਹਾਰ ਨਾ ਮੰਨਣਾ ਕਾਂਗਰਸ ਦੀ ਪੁਰਾਣੀ ਰਵਾਇਤ ਹੈ: ਪੰਡਿਤ ਮੋਹਨ ਲਾਲ ਬਡੋਲੀ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕੁਰੂਕਸ਼ੇਤਰ ਵਿਚ ਅਨਾਜ ਮੰਡੀਆਂ ਦਾ ਕੀਤਾ ਦੌਰਾ

ਪੀਐਮ ਮੋਦੀ ਨੇ ਹਰਿਆਣਾ ਚੋਣ ਜਿੱਤ ਲਈ ਨਾਇਬ ਸਿੰਘ ਸੈਣੀ ਨੂੰ ਵਧਾਈ ਦਿੱਤੀ

ਹਰਿਆਣਾ ਵਿਚ ਦਰਜ ਹੋਈ 67.90 ਫੀਸਦੀ ਵੋਟਿੰਗ - ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਹਰਿਆਣਾ ਐਗਜ਼ਿਟ ਪੋਲ: ਕਾਂਗਰਸ 50-60 ਸੀਟਾਂ ਨਾਲ ਕਲੀਨ ਸਵੀਪ ਕਰੇਗੀ, ਚਾਰ ਚੋਣਕਾਰਾਂ ਦੀ ਭਵਿੱਖਬਾਣੀ

ਹਰਿਆਣਾ 'ਚ  ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਵਿਚਾਲੇ ਵਿਧਾਨ ਸਭਾ ਚੋਣਾਂ 2024