ਪੰਜਾਬ

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਵੱਲੋਂ ਸ਼ਹੀਦਾਂ ਦੇ ਸਿਰਤਾਜ ਗੁਰੂ ਅਰੁਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ’ਤੇ ਲਗਾਈ ਗਈ ਛਬੀਲ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 10, 2024 07:43 PM


ਅੰਮ੍ਰਿਤਸਰ- ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ ਅਤੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਛਬੀਲ ਲਗਾਈ ਗਈ। ਐਜ਼ੂਕੇਸ਼ਨ ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਅਤੇ ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਸਦਕਾ ਵਿਦਿਆਰਥੀਆਂ ਨੇ ਮਿੱਠੇ ਜਲ, ਮੈਂਗੋ ਛੇਕ, ਜਲ ਜ਼ੀਰਾ ਆਦਿ ਵੱਖ-ਵੱਖ ਤਰ੍ਹਾਂ ਦੀ ਛਬੀਲ ਤੋਂ ਇਲਾਵਾ ਕੜਾਹ ਤੇ ਭੰਗੂਰ ਦਾ ਪ੍ਰਸ਼ਾਦ ਰਾਹਗੀਰਾਂ ਤੇ ਆਮ ਲੋਕਾਂ ਨੂੰ ਵਰਤਾਇਆ।

ਉਕਤ ਛਬੀਲ ’ਚ ਸੇਵਾ ਕਰਨ ਉਪਰੰਤ ਪ੍ਰਿੰ: ਡਾ. ਮਨਦੀਪ ਕੌਰ ਅਤੇ ਡਾ. ਸੁਰਿੰਦਰ ਕੌਰ ਨੇ ਸਾਂਝੇ ਤੌਰ ’ਤੇ ਕਿਹਾ ਕਿ ਸਿੱਖ ਇਤਿਹਾਸ ਦੇ ਪਹਿਲੇ ਲਾਸਾਨੀ ਸ਼ਹੀਦ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਅਦੁੱਤੀ ਸ਼ਹਾਦਤ ਮਹਾਨ ਆਦਰਸ਼ ਲਈ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਲੋਕ ਪੀੜਾ ਅਤੇ ਲੋਕਾਈ ਦੇ ਦਰਦ ਨੂੰ ਆਪਣੇ ਪਿੰਡੇ ’ਤੇ ਹੰਢਾਉਂਦਿਆਂ ਧਰਮ, ਸੱਚ ਤੇ ਮਨੁੱਖਤਾ ਦੀ ਭਲਾਈ ਹਿੱਤ ਮਹਾਨ ਸ਼ਹਾਦਤ ਦਿੱਤੀ, ਜਿਸ ਲਈ ਗੁਰੂ ਜੀ ਨੂੰ ‘ਸਿੱਖਾਂ ਦੇ ਸਿਰਤਾਜ’ ਵਜੋਂ ਸਨਮਾਨ ਹਾਸਲ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਸਭਨਾਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲਦਿਆਂ ਦੇਸ਼, ਸਮਾਜ ਦੀ ਉਨਤੀ ਲਈ ਯਤਨ ਕਰਨੇ ਚਾਹੀਦੇ ਹਨ ਅਤੇ ਸਹੀ ਸੇਧ ਲਈ ਜਾਗਰੂਕਤਾ ਪੈਦਾ ਕਰਨਾ ਚਾਹੀਦੀ ਹੈ। ਛਬੀਲ ਦੌਰਾਨ ਵਿਦਿਆਰਥੀਆਂ ਵੱਲੋਂ ਆਲੇ-ਦੁਆਲੇ ਦੀ ਸਾਂਭ-ਸੰਭਾਲ ਦੇ ਮੰਤਵ ਤਹਿਤ ਯੋਗ ਸਫ਼ਾਈ ਦਾ ਪ੍ਰਬੰਧ ਵੀ ਕੀਤਾ ਗਿਆ ਸੀ। ਇਸ ਮੌਕੇ ਉਕਤ ਅਦਾਰਿਆਂ ਦੇ ਸਟਾਫ਼ ਆਦਿ ਨੇ ਵੀ ਛਬੀਲ ’ਚ ਸੇਵਾ ਨਿਭਾਈ।

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ