ਪੰਜਾਬ

ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ

ਕੌਮੀ ਮਾਰਗ ਬਿਊਰੋ | June 10, 2024 07:46 PM

ਪਟਿਆਲਾ- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪਰਬ ਗੁਰਦੁਆਰਾ ਬਗੀਚੀ ਬਾਬਾ ਬੰਬਾ ਸਿੰਘ ਛਾਉਣੀ ਬੁੱਢਾ ਦਲ ਲੋਅਰਮਾਲ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਬਗੀਚੀ ਬਾਬਾ ਬੰਬਾ ਸਿੰਘ ਦੇ ਮੁੱਖ ਗੇਟ ਤੇ ਬੁੱਢਾ ਦਲ ਵੱਲੋ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ। ਛਬੀਲ ਲਗਾਉਣ ਸਮੇਂ ਅਰੰਭਤਾ ਦੀ ਅਰਦਾਸ ਬਾਬਾ ਰੇਸ਼ਮ ਸਿੰਘ ਨੇ ਕੀਤੀ। ਠੰਡੇ ਮਿੱਠੇ ਜਲ ਦੇ ਨਾਲ ਨਾਲ ਦੁੱਧ ਸੋਡਾ ਅਤੇ ਛੋਲੇ ਘੁੰਗਣੀਆਂ ਆਦਿ ਦੇ ਖੁੱਲੇ ਗੱਫੇ ਵਰਤਾਏ ਗਏ। ਛਬੀਲ ਵਰਤਾਉਣ ਦੀ ਸੇਵਾ ਨਿਹੰਗ ਸਿੰਘ ਬਾਬਾ ਬਲਵਿੰਦਰ ਸਿੰਘ ਬਿੱਟੁ, ਬਾਬਾ ਬਲਦੇਵ ਸਿੰਘ ਭਿੰਦਾ, ਬਾਬਾ ਭੁਪਿੰਦਰ ਸਿੰਘ ਰਮਾਣਾ, ਬਾਬਾ ਅਵਤਾਰ ਸਿੰਘ ਪੰਮਾ, ਬਾਬਾ ਦਰਸ਼ਨ ਸਿੰਘ ਗਤਕਾ ਮਾਸਟਰ ਆਦਿ ਨੇ ਕੀਤੀ।

Have something to say? Post your comment

 

ਪੰਜਾਬ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਵਿਖੇ ਕੀਤਾ ਲੋਕਾਈ ਨੂੰ ਸਮਰਪਿਤ

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਪਿੰਡ 'ਚ ਨਵੀਂ ਚੁਣੀਆਂ ਪੰਚਾਇਤਾਂ ਦਾ ਸਨਮਾਨ

ਖਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ’ਚ ਹੋਈ ਚੋਣ

ਰਾਜਨੀਤਕ ਆਗੂਆਂ ਵੱਲੋਂ ਤਖ਼ਤਾਂ ਦੇ ਸਿੰਘ ਸਾਹਿਬਾਨ ਪ੍ਰਤੀ ਵਰਤੀ ਮੰਦੀ ਸ਼ਬਦਾਵਲੀ ਅਤੀ ਨਿੰਦਣਯੋਗ: ਬਾਬਾ ਬਲਬੀਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਭਲਕੇ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਅਪ੍ਰਵਾਨ ਸ਼੍ਰੋਮਣੀ ਕਮੇਟੀ ਨੇ 

ਸੂਬੇ ਦੇ ਜੇਲ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ, ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ ਤੇ ਮੋਬਾਈਲ ਮੁਕਤ ਕਰਨ ਦੀ ਸਖ਼ਤ ਹਦਾਇਤ

ਚੋਣ ਕਮਿਸ਼ਨ ਨੇ ਈ.ਵੀ.ਐਮ ‘ਚ ਗੜਬੜੀ ਕਰਕੇ ਬੀ.ਜੇ.ਪੀ ਨੂੰ 24 ਸੀਟਾਂ ਵੱਧ ਦਿੱਤੀਆਂ:- ਕੇਂਦਰੀ ਸਿੰਘ ਸਭਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ