ਪੰਜਾਬ

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਕੌਮੀ ਮਾਰਗ ਬਿਊਰੋ | June 10, 2024 07:50 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਨਿਰਮਲ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਨੇ ਸੰਗਤ ਨਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰਾਂ ਕੀਤੀਆਂ। ਉਨ੍ਹਾ ਕਿਹਾ ਕਿ ਗੁਰੂ ਸਾਹਿਬ ਨੇ ਹੱਕ, ਸੱਚ ਦੀ ਖ਼ਾਤਰ ਆਪਣੀ ਸ਼ਹਾਦਤ ਦਿੱਤੀ ਅਤੇ ਜਬਰ ਦਾ ਮੁਕਾਬਲਾ ਕਰਨ ਵਾਸਤੇ ਮਾਨਵਤਾ ਨੂੰ ਭੈਅ ਮੁਕਤ ਕੀਤਾ। ਉਨ੍ਹਾ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਵੀ ਕੀਤੀ। ਇਸ ਮੌਕੇ ਮੈਨੇਜਰ ਸ. ਹਰਪ੍ਰੀਤ ਸਿੰਘ, ਮੀਤ ਮੈਨੇਜਰ ਸ. ਜਸਬੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਇਥੇ ਸਥਿਤ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਵੀ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ।

Have something to say? Post your comment

 

ਪੰਜਾਬ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਵਿਖੇ ਕੀਤਾ ਲੋਕਾਈ ਨੂੰ ਸਮਰਪਿਤ

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਪਿੰਡ 'ਚ ਨਵੀਂ ਚੁਣੀਆਂ ਪੰਚਾਇਤਾਂ ਦਾ ਸਨਮਾਨ

ਖਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ’ਚ ਹੋਈ ਚੋਣ

ਰਾਜਨੀਤਕ ਆਗੂਆਂ ਵੱਲੋਂ ਤਖ਼ਤਾਂ ਦੇ ਸਿੰਘ ਸਾਹਿਬਾਨ ਪ੍ਰਤੀ ਵਰਤੀ ਮੰਦੀ ਸ਼ਬਦਾਵਲੀ ਅਤੀ ਨਿੰਦਣਯੋਗ: ਬਾਬਾ ਬਲਬੀਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਭਲਕੇ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਅਪ੍ਰਵਾਨ ਸ਼੍ਰੋਮਣੀ ਕਮੇਟੀ ਨੇ 

ਸੂਬੇ ਦੇ ਜੇਲ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ, ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ ਤੇ ਮੋਬਾਈਲ ਮੁਕਤ ਕਰਨ ਦੀ ਸਖ਼ਤ ਹਦਾਇਤ

ਚੋਣ ਕਮਿਸ਼ਨ ਨੇ ਈ.ਵੀ.ਐਮ ‘ਚ ਗੜਬੜੀ ਕਰਕੇ ਬੀ.ਜੇ.ਪੀ ਨੂੰ 24 ਸੀਟਾਂ ਵੱਧ ਦਿੱਤੀਆਂ:- ਕੇਂਦਰੀ ਸਿੰਘ ਸਭਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ