ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਅਤੇ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਦੇ ਆਪ ਆਗੂਆਂ ਨਾਲ ਕੀਤੀ ਮੀਟਿੰਗ 

ਕੌਮੀ ਮਾਰਗ ਬਿਊਰੋ | June 10, 2024 08:30 PM

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅੰਮ੍ਰਿਤਸਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਅਤੇ ਇਲਾਕੇ ਦੇ ਹੋਰ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ।

ਮੀਟਿੰਗ ਵਿੱਚ ਦੋਵੇਂ ਲੋਕ ਸਭਾ ਹਲਕਿਆਂ ਦੇ ਉਮੀਦਵਾਰ ਅਤੇ ਹਲਕਿਆਂ ਅਧੀਨ ਆਉਂਦੇ ਸਾਰੇ ਵਿਧਾਇਕ, ਪਾਰਟੀ ਅਹੁਦੇਦਾਰ ਅਤੇ ਚੇਅਰਮੈਨ ਵੀ ਹਾਜ਼ਰ ਸਨ। ਪਾਰਟੀ ਭਾਵੇਂ ਅੰਮ੍ਰਿਤਸਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਚੋਣਾਂ ਹਾਰ ਗਈ, ਪਰ ਦੋਵੇਂ ਲੋਕ ਸਭਾ ਹਲਕਿਆਂ ਵਿਚ ਪਾਰਟੀ ਦੀ ਕਾਰਗੁਜ਼ਾਰੀ ਪਿਛਲੀਆਂ ਲੋਕ ਸਭਾ ਚੋਣਾਂ ਨਾਲੋਂ ਕਾਫ਼ੀ ਬਿਹਤਰ ਰਹੀ ਹੈ।

ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਪਾਰਟੀ ਆਗੂਆਂ ਅਤੇ ਵਿਧਾਇਕਾਂ ਨੂੰ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕਰਦਿਆਂ ਜ਼ਮੀਨੀ ਪੱਧਰ 'ਤੇ ਕੰਮ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਚੋਣਾਂ ਦੌਰਾਨ ‘ਆਪ’ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਲਗਨ ਲਈ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। 

ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਅਤੇ ਤਸਵੀਰ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਅੰਮ੍ਰਿਤਸਰ ਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਸਾਰੇ ਹੀ ਵਿਧਾਇਕ, ਚੇਅਰਮੈਨ, ਅਹੁਦੇਦਾਰ ਤੇ ਵਲੰਟੀਅਰ ਸ਼ਾਮਿਲ ਹੋਏ। ਸਾਰਿਆਂ ਨਾਲ ਹਲਕਿਆਂ ਨੂੰ ਲੈ ਕੇ ਕੱਲੀ-ਕੱਲੀ ਗੱਲ 'ਤੇ ਚਰਚਾ ਹੋਈ। ਚੋਣ ਜ਼ਾਬਤਾ ਲੱਗਿਆ ਹੋਣ ਕਰਕੇ ਰੁਕੇ ਵਿਕਾਸ ਕੰਮਾਂ ਨੂੰ ਹੋਰ ਤੇਜ਼ੀ ਨਾਲ ਕਰਾਉਣ ਨੂੰ ਕਿਹਾ।

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ