ਪੰਜਾਬ

ਕੁਰੂਕਸ਼ੇਤਰ ਦੀ ਆਯੂਸ਼ ਯੂਨੀਵਰਸਿਟੀ ਦੇ ਵੀਸੀ ਵੱਲੋਂ ਸਿੱਖ ਇਤਿਹਾਸ ਨੂੰ ਵਿਗਾੜਨ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 11, 2024 06:58 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਰੂਕਸ਼ੇਤਰ ਸਥਿਤ ਸ਼੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਯੂਨੀਵਰਸਿਟੀ ਵਿੱਚ ਕੀਤੇ ਸਮਾਗਮ ਦੌਰਾਨ ਗੁਰ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਯੂਨੀਵਰਸਿਟੀ ਦੇ ਚਾਂਸਲਰ ਤੇ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਆ ਨੂੰ ਇੱਕ ਈ-ਮੇਲ ਪੱਤਰ ਭੇਜ ਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੈਸਰ ਵੈਦ ਕਰਤਾਰ ਸਿੰਘ ਧੀਮਾਨ ਪਾਸੋਂ ਸਪੱਸ਼ਟੀਕਰਨ ਲੈਣ ਅਤੇ ਉਨ੍ਹਾਂ ਪਾਸੋਂ ਸਿੱਖ ਜਗਤ ਤੋਂ ਮੁਆਫੀ ਮੰਗਵਾਉਣ ਲਈ ਆਖਿਆ ਹੈ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਦਾ ਇਤਿਹਾਸ ਬਿਲਕੁਲ ਵਿਲੱਖਣ ਅਤੇ ਮੌਲਿਕ ਹੈ, ਜਿਸ ਨੂੰ ਸਾਜ਼ਸ਼ ਤਹਿਤ ਰਲਗੱਡ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਇਸੇ ਵਰਤਾਰੇ ਤਹਿਤ ਹੀ ਸ਼੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਕੁਰੂਕਸ਼ੇਤਰ ਦੇ ਉਪ-ਕੁਲਪਤੀ ਨੇ ਇਤਰਾਜ਼ਯੋਗ ਹਰਕਤ ਕੀਤੀ ਗਈ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਵੀਸੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਨੂੰ ਜਾਣਬੁੱਝ ਕੇ ਵਿਗਾੜਦਿਆਂ ਇਸ ਨੂੰ ਸਨਾਤਨ ਹਿੰਦੂ ਧਰਮ ਦੀ ਰਖਵਾਲੀ ਲਈ ਆਖਣਾ ਬਿਲਕੁਲ ਗਲਤ ਹੈ। ਇਹ ਸਿੱਖ ਇਤਿਹਾਸ ਤੇ ਸਿਧਾਤਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਹੈ। ਜੇਕਰ ਇੱਕ ਜਿੰਮੇਵਾਰ ਅਹੁਦੇ ਉੱਤੇ ਬੈਠਾ ਵਿਅਕਤੀ ਹੀ ਅਜਿਹੀ ਹਰਕਤ ਕਰੇ ਤਾਂ ਇਹ ਹੋਰ ਵੀ ਗੰਭੀਰ ਅਤੇ ਸਾਜ਼ਸ਼ਪੂਰਨ ਹੈ। ਐਡੋਵੇਕਟ ਧਾਮੀ ਨੇ ਕਿਹਾ ਕਿ ਇਸ ਯੂਨੀਵਰਸਿਟੀ ਦੇ ਵੀਸੀ ਖਿਲਾਫ ਕਰੜੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇੱਕ ਸਰਕਾਰੀ ਅਦਾਰੇ ਦੇ ਜਿੰਮੇਵਾਰ ਅਧਿਕਾਰੀਆਂ ਦਾ ਫਰਜ਼ ਬਣਦਾ ਹੈ ਕਿ ਉਹ ਕਿਸੇ ਵੀ ਧਰਮ ਦੀਆਂ ਭਾਵਨਾਵਾਂ ਦਾ ਖਿਆਲ ਰੱਖੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਗੁਰਪੁਰਬ ਮਨਾਉਣੇ ਚੰਗੀ ਗੱਲ ਹੈ ਪਰੰਤੂ ਇਹ ਸਿੱਖ ਧਰਮ ਦੀਆਂ ਰਵਾਇਤਾਂ ਅਤੇ ਇਤਿਹਾਸ ਨੂੰ ਵਿਗਾੜਨ ਵਾਸਤੇ ਨਾ ਮਨਾਏ ਜਾਣ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਇਹ ਗੰਭੀਰ ਜਾਂਚ ਦਾ ਮਾਮਲਾ ਹੈ ਜਿਸ ਪ੍ਰਤੀ ਯੂਨੀਵਰਸਿਟੀ ਦੇ ਚਾਂਸਲਰ ਅਤੇ ਹਰਿਆਣਾ ਦੇ ਰਾਜਪਾਲ ਨੂੰ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਦੇ ਰਾਜਪਾਲ ਨੂੰ ਕਾਰਵਾਈ ਲਈ ਈ-ਮੇਲ ਪੱਤਰ ਭੇਜਿਆ ਗਿਆ ਹੈ ਅਤੇ ਜੇਕਰ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਸ਼੍ਰੋਮਣੀ ਕਮੇਟੀ ਕਨੂੰਨੀ ਤੌਰ ’ਤੇ ਅੱਗੇ ਵਧੇਗੀ।

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ