ਸੰਸਾਰ

ਵੈਨਕੂਵਰ ਵਿਚਾਰ ਮੰਚ ਦੇ ਮੈਂਬਰਾਂ ਨੇ ਜਰਨੈਲ ਸਿੰਘ ਆਰਟਿਸਟ ਦਾ ਜਨਮ ਦਿਨ ਮਨਾਇਆ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | June 14, 2024 07:04 PM

ਸਰੀ- ਬੀਤੇ ਦਿਨ ਵੈਨਕੂਵਰ ਵਿਚਾਰ ਮੰਚ ਵੱਲੋਂ ਜਰਨੈਲ ਸਿੰਘ ਆਰਟਿਸਟ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਜਰਨੈਲ ਆਰਟ ਗੈਲਰੀ ਸਰੀ ਵਿਚ ਇਕੱਤਰ ਹੋਏ ਮੰਚ ਦੇ ਮੈਂਬਰਾਂ ਨੇ ਜਰਨੈਲ ਸਿੰਘ ਆਰਟਿਸਟ ਨੂੰ ਜਨਮ ਦਿਨ ਦੀ ਮੁਬਾਰਕ ਦਿੰਦਿਆਂ ਉਨ੍ਹਾਂ ਦੀ ਲੰਮੇਰੀ ਅਤੇ ਖੁਸ਼ਹਾਲ ਜ਼ਿੰਦਗੀ ਦੀ ਕਾਮਨਾ ਕੀਤੀ।

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਜ਼ਿੰਦਗੀ ਪਰਾਇਆ ਧਨ ਨਹੀਂ ਸਗੋਂ ਜ਼ਿੰਦਗੀ ਆਨੰਦ ਮਾਣਨ ਵਾਸਤੇ ਹੈ ਅਤੇ ਅੱਜ ਅਸੀਂ ਜਰਨੈਲ ਸਿੰਘ ਦੇ ਜਨਮ ਦਿਨ ‘ਤੇ ਜ਼ਿੰਦਗੀ ਦਾ ਲੁਤਫ਼ ਉਠਾ ਰਹੇ ਹਾਂ। ਮੋਹਨ ਗਿੱਲ ਨੇ ਆਪਣੇ ਮੁਬਾਰਕੀ ਲਫ਼ਜ਼ਾਂ ਵਿਚ ਕਿਹਾ ਕਿ ਅਸਲ ਵਿਚ ਜਰਨੈਲ ਸਿੰਘ ਆਰਟਿਸਟ ਦੇ ਜਨਮ ਦਿਨ ਦੇ ਬਹਾਨੇ ਅਸੀਂ ਅੱਜ ਦਾ ਦਿਨ ਮਾਣ ਰਹੇ ਹਾਂ। ਅੰਗਰੇਜ਼ ਬਰਾੜ ਅਤੇ ਹਰਦਮ ਮਾਨ ਨੇ ਜਰਨੈਲ ਸਿੰਘ ਆਰਟਿਸਟ ਦੀ ਨਿਮਰ ਸ਼ਖ਼ਸੀਅਤ ਦੀ ਗੱਲ ਕੀਤੀ ਅਤੇ ਜਨਮ ਦਿਨ ਦੀ ਵਧਾਈ ਦਿੱਤੀ। ਇਸ ਮੌਕੇ ਪੰਜਾਬ ਤੋਂ ਪ੍ਰਸਿੱਧ ਸ਼ਾਇਰ ਗੁਰਭਜਨ ਗਿੱਲ, ਬਾਬੂਸ਼ਾਹੀ ਡਾਟ ਕਾਮ ਦੇ ਸੰਚਾਲਕ ਤੇ ਨਾਮਵਰ ਪੱਤਰਕਾਰ ਬਲਜੀਤ ਬੱਲੀ ਅਤੇ ਪ੍ਰਸਿੱਧ ਕਹਾਣੀਕਾਰ ਗੁਰਮੀਤ ਕੜਿਆਲਵੀ ਨੇ ਫੋਨ ਰਾਹੀਂ ਜਰਨੈਲ ਸਿੰਘ ਆਰਟਿਸਟ ਨੂੰ ਜਨਮ ਦਿਨ ਦੀ ਮੁਬਾਰਕ ਦਿੱਤੀ।

ਜਰਨੈਲ ਸਿੰਘ ਆਰਟਿਸਟ ਨੇ ਮੰਚ ਦੇ ਮੈਂਬਰਾਂ ਅਤੇ ਦੋਸਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਵਡੇਰਾ ਸੁਭਾਗ ਪ੍ਰਾਪਤ ਹੈ ਕਿ ਬਹੁਤ ਹੀ ਵਧੀਆ ਦੋਸਤਾਂ ਦਾ ਇਕ ਸੰਸਾਰ ਮੇਰੇ ਨਾਲ ਹੈ ਅਤੇ ਇਹ ਮੇਰੇ ਲਈ ਸਭ ਤੋਂ ਵੱਡੀ ਖੁਸ਼ੀ ਦਾ ਸਬੱਬ ਹੈ।

Have something to say? Post your comment

 

ਸੰਸਾਰ

ਕੈਨੇਡੀਅਨ ਆਰਥਿਕਤਾ ਅਗਲੇ ਸਾਲ ਅਮਰੀਕੀ ਅਰਥ ਵਿਵਸਥਾ ਨਾਲੋਂ ਵੀ ਤੇਜ਼ੀ ਨਾਲ ਵਧੇਗੀ – ਜਸਟਿਨ ਟਰੂਡੋ

ਐਬਸਫੋਰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ 

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ

ਕੈਨੇਡਾ ਵਿੱਚ ਮੁੱਕ ਰਿਹਾ ਲੱਖਾਂ ਵਿਦਿਆਰਥੀਆਂ ਦਾ ਵਰਕ ਪਰਮਿਟ; ਹੋ ਸਕਦੇ ਨੇ ਡਿਪੋਰਟ 

ਭਗਤ ਰਵਿਦਾਸ ਜੀ ਨੂੰ “ਗੁਰੂ ਜਾਂ ਸਤਿਗੁਰੂ” ਕਹਿਣਾ ਯੋਗ ਹੈ - ਠਾਕੁਰ ਦਲੀਪ ਸਿੰਘ

ਪਿਕਸ ਸੋਸਾਇਟੀ ਵੱਲੋਂ ਉਸਾਰੇ ਜਾ ਰਹੇ ‘ਗੁਰੂ ਨਾਨਕ ਡਾਇਵਰਸਿਟੀ ਵਿਲੇਜ’ ਦਾ ਨੀਂਹ ਪੱਥਰ ਰੱਖਿਆ ਗਿਆ

ਸਾਬਕਾ ਆਈਏਐਸ ਆਫੀਸਰ ਡੀਐਸ ਜਸਪਾਲ ਦੀ ਹੋਈ ਤਾਰੀਫ ਪਾਕਿਸਤਾਨ ਪੰਜਾਬ ਅਸੈਂਬਲੀ ਵਿੱਚ

ਸਵਿਟਜਰਲੈਡ ਦੇ ਗੁਰਦੁਆਰਾ ਡੈਨੀਕਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੋਕੇ ਝੂਲਾਏ ਗਏ ਬਸੰਤੀ ਨਿਸ਼ਾਨ ਸਾਹਿਬ

ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ‘ਸ਼ਾਇਰਾਨਾ ਸ਼ਾਮ’ 14 ਸਤੰਬਰ ਨੂੰ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ