ਸੰਸਾਰ

ਸਤਿਕਾਰ ਕਮੇਟੀ ਕੈਨੇਡਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ ਜਾਰੀ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | June 14, 2024 07:07 PM

ਸਰੀ-ਸਤਿਕਾਰ ਕਮੇਟੀ ਕਨੇਡਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਰੀ ਵਿਖੇ (ਕਿੰਗ ਜੌਰਜ ਸਟਰੀਟ ਤੇ 88 ਐਵੀਨਿਊ ਨੇੜੇ ਬੀਅਰ ਕਰੀਕ ਪਾਰਕ) ਵਿੱਚ ਹਫਤਾਵਾਰੀ ਮੁਜ਼ਾਹਰੇ ਰਾਹੀਂ ਭਾਰਤ ਸਰਕਾਰ ਰੋਸ ਪ੍ਰਗਟ ਕਰਨ ਦਾ ਸਿਲਸਿਲਾ ਜਾਰੀ ਹੈ। ਬੀਤੇ ਦਿਨ ਇਸ ਮੁਜ਼ਾਹਰੇ ਵਿਚ ਸ਼ਾਮਲ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਸਤਿਕਾਰ ਕਮੇਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਸੇਖੋਂ ਨੇ ਕਿਹਾ ਕਿ ਇਹ ਘੋਰ ਬੇਇਨਸਾਫੀ ਹੈ ਕਿ ਪਿਛਲੇ 30-35 ਸਾਲਾਂ ਤੋਂ ਜੇਲ੍ਹਾਂ ਵਿਚ ਬੰਦੀ ਬਣਾਏ ਸਿੰਘ ਨਿਆਂ ਪਾਲਿਕਾ ਵੱਲੋਂ ਦਿੱਤੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ ਪਰ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੰਦੀ ਸਿੰਘਾਂ ਨੂੰ  ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤੱਕ ਸਤਿਕਾਰ ਕਮੇਟੀ ਵੱਲੋਂ ਰੋਸ ਮੁਜ਼ਾਹਰਾ ਜਾਰੀ ਰਹੇਗਾ। ਉਨ੍ਹਾਂ ਸਤਿਕਾਰ ਕਮੇਟੀ ਵੱਲੋਂ ਬਾਰਡਰ ‘ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਦੀ ਹਮਾਇਤ ਕਰਦਿਆਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਕਿਸਾਨਾਂ ਨੂੰ ਇਨਸਾਫ ਦਿੱਤਾ ਜਾਵੇ। ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਇਸ ਮੁਜ਼ਾਹਰੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਸਤਿਕਾਰ ਕਮੇਟੀ ਦੇ ਆਗੂ ਕੁਲਦੀਪ ਸਿੰਘ ਸੇਖੋ ਨੇ ਇਹ ਵੀ ਦੱਸਿਆ ਹੈ ਕਿ ਇਸ ਮੌਕੇ ਪਹੁੰਚੀ ਸੰਗਤ ਵੱਲੋਂ ਲੋਕ ਸਭਾ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਦੀ ਜਿੱਤ ‘ਤੇ ਸ਼ੁਕਰਾਨਾ ਕੀਤਾ ਗਿਆ ਅਤੇ ਸਿੱਖ ਸੰਗਤ ਨੂੰ ਵਧਾਈ ਦਿੱਤੀ ਗਈ।

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਡੈਨੀਕਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੋਕੇ ਝੂਲਾਏ ਗਏ ਬਸੰਤੀ ਨਿਸ਼ਾਨ ਸਾਹਿਬ

ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ‘ਸ਼ਾਇਰਾਨਾ ਸ਼ਾਮ’ 14 ਸਤੰਬਰ ਨੂੰ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ

ਵੈਨਕੂਵਰ ਵਿਚਾਰ ਮੰਚ ਵੱਲੋਂ ਬੇਬਾਕ ਸਾਹਿਤਕਾਰ ਹਰਜੀਤ ਦੌਧਰੀਆ ਨਾਲ ਵਿਸ਼ੇਸ਼ ਮਿਲਣੀ

ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ ਵਿਚ ਹੋਇਆ ਮਾਸਿਕ ਕਵੀ ਦਰਬਾਰ

ਰਾਮਗੜ੍ਹੀਆ ਸਭਾ ਡਰਬੀ ਦੇ ਪ੍ਰਧਾਨ ਤਰਲੋਚਨ ਸਿੰਘ ਸੌਂਧ ਦੇ ਗੁਰਦੁਆਰਾ ਬਰੁੱਕਸਾਈਡ ਸਰੀ ਵਿਖੇ ਸਨਮਾਨ

ਕੈਨੇਡਾ: ਖ਼ੁਦਗਰਜ਼ ਸਿਆਸਤਦਾਨਾਂ ਨੇ ਪੰਜਾਬ ਨੂੰ ਸਮੱਸਿਆਵਾਂ ਦਾ ਸਮੁੰਦਰ ਬਣਾ ਦਿੱਤਾ ਹੈ- ਰਾਮੂਵਾਲੀਆ

ਗੁਰਮੀਤ ਸਿੱਧੂ ਦੇ ਪਲੇਠੇ ਗ਼ਜ਼ਲ ਸੰਗ੍ਰਹਿ ‘ਪਿੰਡ ਤੋਂ ਬ੍ਰਹਿਮੰਡ’ ਦਾ ਰਿਲੀਜ਼ ਸਮਾਗਮ

ਗੁਲਾਟੀ ਪਬਲਿਸ਼ਰਜ਼ ਵੱਲੋਂ ਐਬਸਫੋਰਡ ਮੇਲੇ ‘ਤੇ ਲਾਈ ਪੁਸਤਕ ਪ੍ਰਦਰਸ਼ਨੀ ਨੂੰ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ

ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਨੇ ਲਾਇਆ ਪਾਰਕਸਵਿਲੇ ਦਾ ਟੂਰ