ਸੰਸਾਰ

ਗੁਰਦੁਆਰਾ ਨਾਨਕ ਨਿਵਾਸ ਵੱਲੋਂ ਗੁਰੂ ਨਾਨਕ ਫੂਡ ਬੈਂਕ ਨੂੰ 5000 ਡਾਲਰ ਦਾਨ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | June 20, 2024 06:35 PM

ਸਰੀ- ਬੀਤੇ ਦਿਨ ਗੁਰਦੁਆਰਾ ਨਾਨਕ ਨਿਵਾਸ ਸੋਸਾਇਟੀ ਰਿਚਮੰਡ ਵੱਲੋਂ ਗੁਰੂ ਨਾਨਕ ਫੂਡ ਬੈਂਕ ਨੂੰ 5, 000 ਡਾਲਰ ਦਾ ਦਾਨ ਦਿੱਤਾ ਗਿਆ। ਗੁਰੂ ਨਾਨਕ ਫੂਡ ਬੈਂਕ ਵੱਲੋਂ ਕੀਤੇ ਜਾ ਰਹੇ ਮਹਾਨ ਕਾਰਜ ਦੀ ਸ਼ਲਾਘਾ ਕਰਦਿਆਂ ਗੁਰਦੁਆਰਾ ਨਾਨਕ ਨਿਵਾਸ ਪ੍ਰਬੰਧਕ ਕਮੇਟੀ ਦੀ ਚੇਅਰ ਪਰਸਨ ਕਸ਼ਮੀਰ ਕੌਰ ਜੌਹਲ, ਪ੍ਰਧਾਨ ਮੋਹਨ ਸਿੰਘ ਸੰਧੂ, ਸਕੱਤਰ ਬਲਵੰਤ ਸਿੰਘ ਸੰਘੇੜਾ ਅਤੇ ਬਲਬੀਰ ਸਿੰਘ ਜਵੰਦਾ ਨੇ 5, 000 ਦਾ ਚੈੱਕ ਗੁਰੂ ਨਾਨਕ ਫੂਡ ਬੈਂਕ ਦੇ ਡਾਇਰੈਕਟਰ ਜਤਿੰਦਰ ਜੇ ਮਿਨਹਾਸ ਨੂੰ ਸੌਂਪਿਆ।

ਗੁਰੂ ਨਾਨਕ ਫੂਡ ਬੈਂਕ ਦੇ ਸਕੱਤਰ ਨੀਰਜ ਵਾਲੀਆ ਅਤੇ ਜਤਿੰਦਰ ਜੇ ਮਿਨਹਾਸ ਨੇ ਗੁਰਦੁਆਰਾ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਹੈ ਇਸ ਦਾਨ ਰਾਸ਼ੀ ਨਾਲ ਗੁਰੂ ਨਾਨਕ ਫੂਡ ਬੈਂਕ ਵੱਲੋਂ 7 ਜੁਲਾਈ,  2024 ਨੂੰ ਕੀਤੀ ਜਾ ਰਹੀ ਚੌਥੀ ਮੈਗਾ ਫੂਡ ਡਰਾਈਵ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਨਾਨਕ ਨਿਵਾਸ ਦੀ ਪ੍ਰਬੰਧਕੀ ਕਮੇਟੀ ਵੱਲੋਂ ਮਿਲ ਰਿਹਾ ਸਹਿਯੋਗ ਸਾਨੂੰ ਸੇਵਾ ਦੇ ਇਸ ਕਾਰਜ ਵਿੱਚ ਹਮੇਸ਼ਾ ਮਦਦਗਾਰ ਰਿਹਾ ਹੈ। ਅਜਿਹਾ ਸਹਿਯੋਗ ਸਾਨੂੰ ਲੋੜਵੰਦਾਂ ਨੂੰ ਜ਼ਰੂਰੀ ਖਾਧ ਪਦਾਰਥ ਪ੍ਰਦਾਨ ਕਰਨ ਦੇ ਮਿਸ਼ਨ ਨੂੰ ਜਾਰੀ ਰੱਖਣ ਦੀ ਸਮਰੱਥਾ ਬਖਸ਼ਦਾ ਹੈ। ਉਹਨਾਂ ਗੁਰਦੁਆਰਾ ਕਮੇਟੀ ਦੀ ਵਚਨਬੱਧਤਾ ਲਈ ਤਹਿ ਦਿਲੋਂ ਧੰਨਵਾਦ ਕੀਤਾ।

Have something to say? Post your comment

 

ਸੰਸਾਰ

ਕੈਨੇਡੀਅਨ ਆਰਥਿਕਤਾ ਅਗਲੇ ਸਾਲ ਅਮਰੀਕੀ ਅਰਥ ਵਿਵਸਥਾ ਨਾਲੋਂ ਵੀ ਤੇਜ਼ੀ ਨਾਲ ਵਧੇਗੀ – ਜਸਟਿਨ ਟਰੂਡੋ

ਐਬਸਫੋਰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ 

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ

ਕੈਨੇਡਾ ਵਿੱਚ ਮੁੱਕ ਰਿਹਾ ਲੱਖਾਂ ਵਿਦਿਆਰਥੀਆਂ ਦਾ ਵਰਕ ਪਰਮਿਟ; ਹੋ ਸਕਦੇ ਨੇ ਡਿਪੋਰਟ 

ਭਗਤ ਰਵਿਦਾਸ ਜੀ ਨੂੰ “ਗੁਰੂ ਜਾਂ ਸਤਿਗੁਰੂ” ਕਹਿਣਾ ਯੋਗ ਹੈ - ਠਾਕੁਰ ਦਲੀਪ ਸਿੰਘ

ਪਿਕਸ ਸੋਸਾਇਟੀ ਵੱਲੋਂ ਉਸਾਰੇ ਜਾ ਰਹੇ ‘ਗੁਰੂ ਨਾਨਕ ਡਾਇਵਰਸਿਟੀ ਵਿਲੇਜ’ ਦਾ ਨੀਂਹ ਪੱਥਰ ਰੱਖਿਆ ਗਿਆ

ਸਾਬਕਾ ਆਈਏਐਸ ਆਫੀਸਰ ਡੀਐਸ ਜਸਪਾਲ ਦੀ ਹੋਈ ਤਾਰੀਫ ਪਾਕਿਸਤਾਨ ਪੰਜਾਬ ਅਸੈਂਬਲੀ ਵਿੱਚ

ਸਵਿਟਜਰਲੈਡ ਦੇ ਗੁਰਦੁਆਰਾ ਡੈਨੀਕਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੋਕੇ ਝੂਲਾਏ ਗਏ ਬਸੰਤੀ ਨਿਸ਼ਾਨ ਸਾਹਿਬ

ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ‘ਸ਼ਾਇਰਾਨਾ ਸ਼ਾਮ’ 14 ਸਤੰਬਰ ਨੂੰ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ