ਸੰਸਾਰ

ਗ਼ਜ਼ਲ ਮੰਚ ਸਰੀ ਵੱਲੋਂ ਉਘੇ ਨਾਵਲਕਾਰ ਪਰਗਟ ਸਿੰਘ ਸਤੌਜ ਤੇ ਕਵੀ ਰੂਪ ਸਿੱਧੂ ਦਾ ਸਨਮਾਨ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | June 20, 2024 06:37 PM

 

ਸਰੀ- ਗ਼ਜ਼ਲ ਮੰਚ ਸਰੀ ਵੱਲੋਂ ਪੰਜਾਬ ਤੋਂ ਆਏ ਉਘੇ ਨਾਵਲਕਾਰ ਪਰਗਟ ਸਿੰਘ ਸਤੌਜ ਅਤੇ ਦੁਬਈ ਤੋਂ ਆਏ ਉਘੇ ਕਵੀ ਰੂਪ ਸਿੱਧੂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਰਾਜਵੰਤ ਰਾਜ ਨੇ ਦੋਵਾਂ ਸਾਹਿਤਕਾਰਾਂ ਦੀ ਜਾਣ ਪਛਾਣ ਕਰਵਾਈ। ਉਪਰੰਤ ਨਾਵਲਕਾਰ ਪਰਗਟ ਸਿੰਘ ਸਤੌਜ ਨੇ ਆਪਣੇ ਸਾਹਿਤਕ ਸਫਰ ਦੀ ਸਾਂਝ ਪਾਉਂਦਿਆਂ ਅਜੋਕੇ ਪੰਜਾਬੀ ਸਾਹਿਤ ਵਿਚ ਨਾਵਲਕਾਰੀ ਦੇ ਸਥਾਨ ਅਤੇ ਭਵਿੱਖ ਬਾਰੇ ਚਰਚਾ ਕੀਤੀ। ਉਹਨਾਂ ਆਪਣੇ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਨਾਵਲ ‘ਤੀਵੀਆਂ’ ਅਤੇ ਢਾਹਾਂ ਪੁਰਸਕਾਰ ਜੇਤੂ ਪੁਸਤਕ ‘ਖਬਰ ਇਕ ਪਿੰਡ ਦੀ’ ਅਤੇ ਹੋਰ ਰਚਨਾਵਾਂ ਬਾਰੇ ਵਿਸਥਾਰ ਵਿਚ ਗੱਲਬਾਤ ਕੀਤੀ।

ਇਸ ਉਪਰੰਤ ਦੁਬਈ ਤੋਂ ਆਏ ਕਵੀ ਰੂਪ ਸਿੱਧੂ ਨੇ ਆਪਣੇ ਸਾਹਿਤਕ ਸਫਰ ਦੇ ਨਾਲ ਆਪਣੀਆਂ ਨਵੀਆਂ ਰਚਨਾਵਾਂ ਪੇਸ਼ ਕੀਤੀਆਂ। ਉਹਨਾਂ ਨੇ ਕੁਝ ਗ਼ਜ਼ਲਾਂ ਤਰੰਨੁਮ ਵਿਚ ਗਾ ਕੇ ਮਾਹੌਲ ਨੂੰ ਸ਼ਾਇਰਾਨਾ ਬਣਾ ਦਿੱਤਾ। ਦੁਬਈ ਵਿਚ ਉਹਨਾਂ ਦੀ ਅਗਵਾਈ ਹੇਠ ਸਮਾਜ ਸੇਵੀ ਸੰਸਥਾ ਵੱਲੋਂ ਪਰਵਾਸੀ ਕਾਮਿਆਂ ਅਤੇ ਵਿਸ਼ੇਸ਼ ਕਰਕੇ ਇਮੀਗਰਾਂਟ ਔਰਤਾਂ ਦੇ ਸੋਸ਼ਣ ਅਤੇ ਉਹਨਾਂ ਨੂੰ ਬਚਾਉਣ ਦੇ ਕਾਰਜ ਅਤੇ ਹੋਰ ਸਹਾਇਤਾ ਕੰਮਾਂ ਲਈ ਕੀਤੇ ਜਾ ਯਤਨਾਂ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਗਜ਼ਲ ਮੰਚ ਵੱਲੋਂ ਦੋਵਾਂ ਸਾਹਿਤਕਾਰਾਂ ਨੂੰ ਸ਼ਾਲ ਅਤੇ ਯਾਦਗਾਰੀ ਚਿੰਨਾਂ ਨਾਲ ਸਨਮਾਨਿਤ ਕੀਤਾ ਗਿਆ। ਸਨਮਾਨ ਕਰਨ ਦੀ ਰਸਮ ਗ਼ਜ਼ਲ ਮੰਚ ਵੱਲੋਂ ਰਾਜਵੰਤ ਰਾਜ,  ਦਵਿੰਦਰ ਗੌਤਮ,  ਗੁਰਮੀਤ ਸਿੰਘ ਸਿੱਧੂ,  ਭੁਪਿੰਦਰ ਸਿੰਘ ਮੱਲ੍ਹੀ,  ਲੱਕੀ ਸੰਧੂ ਅਤੇ ਸੁਖਵਿੰਦਰ ਸਿੰਘ ਚੋਹਲਾ (ਸੰਪਾਦਕ ਦੇਸ ਪ੍ਰਦੇਸ ਟਾਈਮਜ਼) ਨੇ ਅਦਾ ਕੀਤੀ। ਇਸ ਮੌਕੇ ਉੱਭਰਦੇ ਕਵੀ ਵੀਤ ਬਾਦਸ਼ਾਹਪੁਰੀ ਅਤੇ ਹਰਨੇਕ ਮਾਹੀ ਲੈਂਗਲੀ ਵੀ ਹਾਜ਼ਰ ਸਨ।

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਡੈਨੀਕਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੋਕੇ ਝੂਲਾਏ ਗਏ ਬਸੰਤੀ ਨਿਸ਼ਾਨ ਸਾਹਿਬ

ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ‘ਸ਼ਾਇਰਾਨਾ ਸ਼ਾਮ’ 14 ਸਤੰਬਰ ਨੂੰ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ

ਵੈਨਕੂਵਰ ਵਿਚਾਰ ਮੰਚ ਵੱਲੋਂ ਬੇਬਾਕ ਸਾਹਿਤਕਾਰ ਹਰਜੀਤ ਦੌਧਰੀਆ ਨਾਲ ਵਿਸ਼ੇਸ਼ ਮਿਲਣੀ

ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ ਵਿਚ ਹੋਇਆ ਮਾਸਿਕ ਕਵੀ ਦਰਬਾਰ

ਰਾਮਗੜ੍ਹੀਆ ਸਭਾ ਡਰਬੀ ਦੇ ਪ੍ਰਧਾਨ ਤਰਲੋਚਨ ਸਿੰਘ ਸੌਂਧ ਦੇ ਗੁਰਦੁਆਰਾ ਬਰੁੱਕਸਾਈਡ ਸਰੀ ਵਿਖੇ ਸਨਮਾਨ

ਕੈਨੇਡਾ: ਖ਼ੁਦਗਰਜ਼ ਸਿਆਸਤਦਾਨਾਂ ਨੇ ਪੰਜਾਬ ਨੂੰ ਸਮੱਸਿਆਵਾਂ ਦਾ ਸਮੁੰਦਰ ਬਣਾ ਦਿੱਤਾ ਹੈ- ਰਾਮੂਵਾਲੀਆ

ਗੁਰਮੀਤ ਸਿੱਧੂ ਦੇ ਪਲੇਠੇ ਗ਼ਜ਼ਲ ਸੰਗ੍ਰਹਿ ‘ਪਿੰਡ ਤੋਂ ਬ੍ਰਹਿਮੰਡ’ ਦਾ ਰਿਲੀਜ਼ ਸਮਾਗਮ

ਗੁਲਾਟੀ ਪਬਲਿਸ਼ਰਜ਼ ਵੱਲੋਂ ਐਬਸਫੋਰਡ ਮੇਲੇ ‘ਤੇ ਲਾਈ ਪੁਸਤਕ ਪ੍ਰਦਰਸ਼ਨੀ ਨੂੰ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ

ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਨੇ ਲਾਇਆ ਪਾਰਕਸਵਿਲੇ ਦਾ ਟੂਰ