ਸੰਸਾਰ

ਸਤਿਕਾਰ ਕਮੇਟੀ ਬੀ.ਸੀ. ਕੈਨੇਡਾ ਦੀ ਚੋਣ ‘ਪੰਚ ਪਰਵਾਨ ਪੰਚ ਪ੍ਰਧਾਨ’ ਦੀ ਮਰਿਆਦਾ ਅਨੁਸਾਰ ਹੋਈ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | June 21, 2024 06:48 PM

ਸਰੀ-ਸਤਿਕਾਰ ਕਮੇਟੀ ਬੀ.ਸੀ. ਕੈਨੇਡਾ ਦੀ ਸਾਲਾਨਾ ਚੋਣ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਕਲਗੀਧਰ ਦਰਬਾਰ ਐਬਸਫੋਰਡ ਵਿਖੇ ਹੋਈ। ਕਮੇਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਸੇਖੋਂ ਨੇ ਦੱਸਿਆ ਹੈ ਕਿ ਇਹ ਚੋਣ ‘ਪੰਚ ਪਰਵਾਨ ਪੰਚ ਪ੍ਰਧਾਨ’ ਦੀ ਪੁਰਾਣੀ ਮਰਿਆਦਾ ਅਨੁਸਾਰ ਗੁਰੂ ਗਰੰਥ ਸਾਹਿਬ ਦੀ ਹਜ਼ੂਰੀ ਵਿਚ ਹੋਈ। ਉਹਨਾਂ ਦੱਸਿਆ ਕਿ ਸਤਿਕਾਰ ਕਮੇਟੀ ਬੀਸੀ ਕੈਨੇਡਾ 2014 ਵਿੱਚ ਸਥਾਪਤ ਹੋਈ ਸੀ ਅਤੇ ਉਸ ਸਮੇਂ ਇਸ ਦੇ ਕੁੱਲ 34 ਮੈਂਬਰਾਂ ਦੀਆਂ ਪਰਚੀਆਂ ਗੁਰੂ ਸਾਹਿਬ ਅੱਗੇ ਰੱਖ ਕੇ ਪੰਜ ਸਿੰਘਾਂ ਦੀਆਂ ਪਰਚੀਆਂ ਕੱਢੀਆਂ ਗਈਆਂ ਸਨ ਅਤੇ ਉਸ ਤੋਂ ਬਾਅਦ ਹਰ ਸਾਲ ਇਹ ਚੋਣ ਉਸੇ ਤਰੀਕੇ ਨਾਲ ਹੀ ਕੀਤੀ ਜਾਂਦੀ ਹੈ।

ਕੁਲਦੀਪ ਸਿੰਘ ਸੇਖੋਂ ਅਨੁਸਾਰ ਹੁਣ ਇਸ ਕਮੇਟੀ ਦੇ 90 ਮੈਂਬਰ ਹਨ। ਹਰ ਦੋ ਸਾਲਾਂ ਬਾਅਦ ਹੋਣ ਵਾਲੀ ਇਸ ਚੋਣ ਵਿੱਚ ਇਸ ਵਾਰ ਚੁੱਕੀਆਂ ਗਈਆਂ ਪਰਚੀਆਂ ਰਾਹੀਂ ਭਾਈ ਜਰਨੈਲ ਸਿੰਘ ਖੋਸਾ, ਭਾਈ ਹਰਦੀਪ ਸਿੰਘ ਤੂਰ, ਭਾਈ ਮੇਜਰ ਸਿੰਘ ਭਿੰਡਰ, ਭਾਈ ਬਲਵਿੰਦਰ ਸਿੰਘ ਸਰਪੰਚ, ਭਾਈ ਭਗਵੰਤ ਸਿੰਘ ਮੰਡੇਰ ਕਮੇਟੀ ਮੈਂਬਰ ਚੁਣੇ ਗਏ। ਸੰਗਤ ਵੱਲੋਂ ਭਾਈ ਗੁਰਮੀਤ ਸਿੰਘ ਢਿੱਲੋਂ ਨੂੰ ਜਨਰਲ ਸਕੱਤਰ, ਭਾਈ ਹਰੀ ਸਿੰਘ ਮਾਨ ਨੂੰ ਅਕਾਊਂਟੈਂਟ, ਭਾਈ ਮਲਕੀਤ ਸਿੰਘ ਸ਼ੋਕਰ ਨੂੰ ਖਜ਼ਾਨਚੀ ਅਤੇ ਕੁਲਦੀਪ ਸਿੰਘ ਸੇਖੋਂ ਨੂੰ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਕੁਲਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਸਮੇਂ ਸਤਿਕਾਰ ਕਮੇਟੀ ਅਤੇ ਸੰਗਤ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰੂ ਘਰ ਵਿਚ 68ਵਾਂ ਸਹਿਜ ਪਾਠ ਚੱਲ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਹ ਕਮੇਟੀ ਹੋਰਨਾਂ ਧਾਰਮਿਕ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਂਦੀ ਰਹੇਗੀ।

Have something to say? Post your comment

 

ਸੰਸਾਰ

ਕੈਨੇਡੀਅਨ ਆਰਥਿਕਤਾ ਅਗਲੇ ਸਾਲ ਅਮਰੀਕੀ ਅਰਥ ਵਿਵਸਥਾ ਨਾਲੋਂ ਵੀ ਤੇਜ਼ੀ ਨਾਲ ਵਧੇਗੀ – ਜਸਟਿਨ ਟਰੂਡੋ

ਐਬਸਫੋਰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ 

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ

ਕੈਨੇਡਾ ਵਿੱਚ ਮੁੱਕ ਰਿਹਾ ਲੱਖਾਂ ਵਿਦਿਆਰਥੀਆਂ ਦਾ ਵਰਕ ਪਰਮਿਟ; ਹੋ ਸਕਦੇ ਨੇ ਡਿਪੋਰਟ 

ਭਗਤ ਰਵਿਦਾਸ ਜੀ ਨੂੰ “ਗੁਰੂ ਜਾਂ ਸਤਿਗੁਰੂ” ਕਹਿਣਾ ਯੋਗ ਹੈ - ਠਾਕੁਰ ਦਲੀਪ ਸਿੰਘ

ਪਿਕਸ ਸੋਸਾਇਟੀ ਵੱਲੋਂ ਉਸਾਰੇ ਜਾ ਰਹੇ ‘ਗੁਰੂ ਨਾਨਕ ਡਾਇਵਰਸਿਟੀ ਵਿਲੇਜ’ ਦਾ ਨੀਂਹ ਪੱਥਰ ਰੱਖਿਆ ਗਿਆ

ਸਾਬਕਾ ਆਈਏਐਸ ਆਫੀਸਰ ਡੀਐਸ ਜਸਪਾਲ ਦੀ ਹੋਈ ਤਾਰੀਫ ਪਾਕਿਸਤਾਨ ਪੰਜਾਬ ਅਸੈਂਬਲੀ ਵਿੱਚ

ਸਵਿਟਜਰਲੈਡ ਦੇ ਗੁਰਦੁਆਰਾ ਡੈਨੀਕਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੋਕੇ ਝੂਲਾਏ ਗਏ ਬਸੰਤੀ ਨਿਸ਼ਾਨ ਸਾਹਿਬ

ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ‘ਸ਼ਾਇਰਾਨਾ ਸ਼ਾਮ’ 14 ਸਤੰਬਰ ਨੂੰ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ