ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਬੀਰ ਜਯੰਤੀ ਮੌਕੇ ਵਧਾਈ ਦਿੰਦਿਆਂ ਲੋਕਾਂ ਨੂੰ ਇਸ ਮਹਾਨ ਸੰਤ ਦੀਆਂ ਸਿੱਖਿਆਵਾਂ ਅਤੇ ਅਭਿਆਸਾਂ ਨੂੰ ਅਪਣਾਉਂਦਿਆਂ ਸਮਾਜਿਕ ਸਦਭਾਵਨਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦੇ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਅਤੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਸਮਾਨਤਾ, ਭਾਈਚਾਰਕ ਸਾਂਝ ਅਤੇ ਸਮਾਜਿਕ ਸੁਧਾਰਾਂ ਸਬੰਧੀ ਸੰਤ ਕਬੀਰ ਦੀ ਦੈਵੀ ਦ੍ਰਿਸ਼ਟੀ ਮਨੁੱਖਤਾ ਨੂੰ ਸਦਾਚਾਰ ਦੇ ਮਾਰਗ 'ਤੇ ਤੋਰਦੀ ਆ ਰਹੀ ਹੈ। ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਆਉਣ ਵਾਲੇ ਸਮੇਂ ਲਈ ਸਮਾਜ ਨੂੰ ਪ੍ਰੇਰਨਾ ਦਿੰਦੀਆਂ ਰਹਿਣਗੀਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਉਨ੍ਹਾਂ ਦੀ ਬਾਣੀ ਮਨ ਦੀ ਸ਼ੁੱਧਤਾ 'ਤੇ ਵਿਸ਼ੇਸ਼ ਜ਼ੋਰ ਦੇ ਕੇ ਮਨੁੱਖੀ ਚੇਤਨਾ ਨੂੰ ਜਗਾਉਂਦੀ ਹੈ ਅਤੇ ਲੋਕਾਂ ਨੂੰ ਸ਼ਾਂਤੀਪੂਰਨ ਅਤੇ ਉਦੇਸ਼ਪੂਰਨ ਜੀਵਨ ਜਿਊਣ ਲਈ ਪ੍ਰੇਰਿਤ ਕਰਦੀ ਹੈ।
ਰਾਜਪਾਲ ਨੇ ਕਿਹਾ ਕਿ ਇਹ ਸ਼ੁਭ ਅਵਸਰ ਸਾਰਿਆਂ ਲਈ ਸ਼ਾਂਤੀ, ਸਫ਼ਲਤਾ ਅਤੇ ਖੁਸ਼ਹਾਲੀ ਲੈ ਕੇ ਆਵੇ।