ਧਰਮ

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 22, 2024 07:13 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਉਨ੍ਹਾ ਸੰਗਤਾਂ ਨਾਲ ਭਗਤ ਕਬੀਰ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾ ਸੰਗਤ ਨੂੰ ਭਗਤ ਕਬੀਰ ਜੀ ਵੱਲੋਂ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ਕਰਨ ਦੇ ਦਿਖਾਏ ਰਾਹ ’ਤੇ ਚੱਲਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆ ਭਗਤ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।


ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਅਮਰੀਕ ਸਿੰਘ ਵਿਛੋਆ, ਸ. ਗੁਰਨਾਮ ਸਿੰਘ ਜੱਸਲ, ਬਾਬਾ ਟੇਕ ਸਿੰਘ ਧੰਨੋਲਾ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ ਹਰਭਜਨ ਸਿੰਘ ਵਕਤਾ, ਸਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਮੇਜਰ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਨਰਿੰਦਰ ਸਿੰਘ, ਸ. ਜਗਤਾਰ ਸਿੰਘ, ਸ. ਗੁਰਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

ਧਰਮ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੱਤੀ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ- ਐਡਵੋਕੇਟ ਧਾਮੀ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ