ਸੰਸਾਰ

ਪ੍ਰਸਿੱਧ ਗੀਤਕਾਰ ਜਸਬੀਰ ਗੁਣਾਚੌਰੀਆ ਗੁਰਦੇਵ ਸਿੰਘ ਮਾਨ ਮੈਮੋਰੀਅਲ ਐਵਾਰਡ ਨਾਲ ਸਨਮਾਨਿਤ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | June 25, 2024 06:56 PM

ਸਰੀ- ਬੀਤੇ ਦਿਨੀਂ ਕੈਨੇਡੀਅਨ ਪੰਜਾਬੀ ਕਲਚਰਲ ਐਸੋਸੀਏਸ਼ਨ ਵੱਲੋਂ ਮਰਹੂਮ ਗੀਤਕਾਰ ਗੁਰਦੇਵ ਸਿੰਘ ਮਾਨ ਦੀ ਬਰਸੀ ਮੌਕੇ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਉੱਘੇ ਗੀਤਕਾਰ ਜਸਬੀਰ ਗੁਣਾਚੌਰੀਆ ਨੂੰ “ਗੁਰਦੇਵ ਸਿੰਘ ਮਾਨ ਮੈਮੋਰੀਅਲ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਮਾਧੋਪੁਰੀ, ਸਕੱਤਰ ਪ੍ਰਿਤਪਾਲ ਗਿੱਲ, ਰਾਏ ਅਜ਼ੀਜ ਓਲਾ ਖ਼ਾਨ, ਰਾਜਵੀਰ ਸਿੰਘ ਮਾਨ ਅਤੇ ਕਵਿੰਦਰ ਚਾਂਦ ਨੇ ਕੀਤੀ।

ਸਮਾਗਮ ਦੀ ਸ਼ੁਰੂਆਤ ਚਮਕੌਰ ਸਿੰਘ ਸੇਖੋਂ ਤੇ ਸਾਥੀਆਂ ਵੱਲੋਂ ਗਾਈਆਂ ਢਾਡੀ ਵਾਰਾਂ ਨਾਲ ਹੋਈ। ਇਸ ਮੌਕੇ ਪ੍ਰਸਿੱਧ ਸ਼ਾਇਰ ਗੁਰਭਜਨ ਗਿੱਲ ਦੀ ਪੁਸਤਕ “ਅਖੱਰ-ਅਖੱਰ” ਲੋਕ ਅਰਪਣ ਕੀਤੀ ਗਈ। ਕੁਲਦੀਪ ਗਿੱਲ ਨੇ ਇਸ ਪੁਸਤਕ ਦੀ ਜਾਣ ਪਛਾਣ ਕਰਵਾਈ। ਪ੍ਰਧਾਨਗੀ ਮੰਡਲ, ਸਭਾ ਦੇ ਮੈਂਬਰਾਂ ਅਤੇ ਮਹਿਮਾਨਾਂ ਨੇ ਗੀਤਕਾਰ ਜਸਬੀਰ ਗੁਣਾਚੌਰੀਆ ਨੂੰ ‘ਗੁਰਦੇਵ ਸਿੰਘ ਮਾਨ ਮੈਮੋਰੀਅਲ ਐਵਾਰਡ’ ਦੇਣ ਦੀ ਰਸਮ ਅਦਾ ਕੀਤੀ। ਐਸੋਸੀਏਸ਼ਨ ਵੱਲੋਂ ਗੁਰਦੇਵ ਸਿੰਘ ਮਾਨ ਦੇ ਸਪੁੱਤਰ ਰਾਜਵੀਰ ਸਿੰਘ ਮਾਨ ਦਾ ਵੀ ਸਨਮਾਨ ਕੀਤਾ ਗਿਆ।

ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਬਾਠ, ਹਰਜਿੰਦਰ ਸਿੰਘ ਥਿੰਦ, ਦਵਿੰਦਰ ਸਿੰਘ ਬੈਨੀਪਾਲ, ਸੁਖਵਿੰਦਰ ਸਿੰਘ ਚੌਹਲਾ, ਪਾਲ ਵੜੈਚ, ਪ੍ਰੋ: ਕਸ਼ਮੀਰਾ ਸਿੰਘ ਗਿੱਲ, ਬਿੱਕਰ ਸਿੰਘ ਖੋਸਾ, ਡਾ: ਗੁਰਦੇਵ ਸਿੰਘ ਮੋਹਾਲੀ, ਬਲਬੀਰ ਸਿੰਘ ਸੰਘਾ, ਦਰਸ਼ਨ ਸੰਘਾ, ਗੁਰਦੀਪ ਸਿੰਘ ਲੋਪੋਂ, ਹਰਚੰਦ ਸਿੰਘ ਗਿੱਲ, ਗੁਰਮੀਤ ਕਾਲਕਟ, ਦਵਿੰਦਰ ਕੌਰ ਜੌਹਲ, ਇੰਦਰਜੀਤ ਸਿੰਘ ਧਾਮੀ, ਇੰਦਰਪਾਲ ਸਿੰਘ ਸੰਧੂ, ਦਵਿੰਦਰ ਕੌਰ, ਜਸਵੰਤ ਕੌਰ ਜੌਹਲ, ਬਲਿਹਾਰ ਸਿੰਘ ਲੇਲ੍ਹ (ਸਿਆਟਲ), ਪ੍ਰਸਿੱਧ ਗੀਤਕਾਰ ਅਲਬੇਲ ਸਿੰਘ ਬਰਾੜ, ਬਲਬੀਰ ਲਹਿਰਾ (ਗਾਇਕ), ਗੁਰਬਚਨ ਸਿੰਘ ਬਰਾੜ, ਹਰਜਿੰਦਰ ਸਿੰਘ ਚੀਮਾ, ਹਰਪਾਲ ਸਿੰਘ ਬਰਾੜ, ਰਾਜਦੀਪ ਸਿੰਘ ਤੂਰ, ਗੁਰਦੇਵ ਸਿੰਘ ਸਿੱਧੂ, ਕੇਸਰ ਸਿੰਘ ਕੂਨਰ, ਡਾ: ਹਰਮਿੰਦਰ ਸਿੰਘ ਸਿੱਧੂ ਜਲਾਲੀਵਾਲ, ਡਾ : ਰਣਜੀਤ ਸਿੰਘ ਪੰਨੂੰ, ਖ਼ੁਸ਼ਹਾਲ ਸਿੰਘ ਗਲੋਟੀ, ਮਨਜੀਤ ਸਿੰਘ ਮੱਲ੍ਹਾ, ਮੈਂਡੀ ਢੇਸਾ, ਨਾਹਰ ਢੇਸਾ, ਸੋਹਣ ਢੇਸਾ ਸ਼ਾਮਿਲ ਹੋਏ । ਅੰਤ ਵਿਚ ਸੁਰਜੀਤ ਸਿੰਘ ਮਾਧੋਪੁਰੀ ਨੇ ਸਭ ਦਾ ਧੰਨਵਾਦ ਕੀਤਾ। ਸਟੇਜ ਦਾ ਸੰਚਾਲਨ ਪ੍ਰਿਤਪਾਲ ਗਿੱਲ ਨੇ ਬਾਖ਼ੂਬੀ ਕੀਤਾ।

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਡੈਨੀਕਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੋਕੇ ਝੂਲਾਏ ਗਏ ਬਸੰਤੀ ਨਿਸ਼ਾਨ ਸਾਹਿਬ

ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ‘ਸ਼ਾਇਰਾਨਾ ਸ਼ਾਮ’ 14 ਸਤੰਬਰ ਨੂੰ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ

ਵੈਨਕੂਵਰ ਵਿਚਾਰ ਮੰਚ ਵੱਲੋਂ ਬੇਬਾਕ ਸਾਹਿਤਕਾਰ ਹਰਜੀਤ ਦੌਧਰੀਆ ਨਾਲ ਵਿਸ਼ੇਸ਼ ਮਿਲਣੀ

ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ ਵਿਚ ਹੋਇਆ ਮਾਸਿਕ ਕਵੀ ਦਰਬਾਰ

ਰਾਮਗੜ੍ਹੀਆ ਸਭਾ ਡਰਬੀ ਦੇ ਪ੍ਰਧਾਨ ਤਰਲੋਚਨ ਸਿੰਘ ਸੌਂਧ ਦੇ ਗੁਰਦੁਆਰਾ ਬਰੁੱਕਸਾਈਡ ਸਰੀ ਵਿਖੇ ਸਨਮਾਨ

ਕੈਨੇਡਾ: ਖ਼ੁਦਗਰਜ਼ ਸਿਆਸਤਦਾਨਾਂ ਨੇ ਪੰਜਾਬ ਨੂੰ ਸਮੱਸਿਆਵਾਂ ਦਾ ਸਮੁੰਦਰ ਬਣਾ ਦਿੱਤਾ ਹੈ- ਰਾਮੂਵਾਲੀਆ

ਗੁਰਮੀਤ ਸਿੱਧੂ ਦੇ ਪਲੇਠੇ ਗ਼ਜ਼ਲ ਸੰਗ੍ਰਹਿ ‘ਪਿੰਡ ਤੋਂ ਬ੍ਰਹਿਮੰਡ’ ਦਾ ਰਿਲੀਜ਼ ਸਮਾਗਮ

ਗੁਲਾਟੀ ਪਬਲਿਸ਼ਰਜ਼ ਵੱਲੋਂ ਐਬਸਫੋਰਡ ਮੇਲੇ ‘ਤੇ ਲਾਈ ਪੁਸਤਕ ਪ੍ਰਦਰਸ਼ਨੀ ਨੂੰ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ

ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਨੇ ਲਾਇਆ ਪਾਰਕਸਵਿਲੇ ਦਾ ਟੂਰ