ਖੇਡ

ਪੰਜਾਬੀ ਕਲਚਰਲ ਕੌਂਸਲ ਤੇ ਵਰਲਡ ਗੱਤਕਾ ਫੈਡਰੇਸ਼ਨ ਵੱਲੋਂ ਤਨਮਨਜੀਤ ਢੇਸੀ ਨੂੰ ਯੂਕੇ ਸੰਸਦੀ ਚੋਣ 'ਚ ਵੱਡੇ ਫਰਕ ਨਾਲ ਜਿਤਾਉਣ ਦੀ ਗੁਜ਼ਾਰਿਸ਼

ਕੌਮੀ ਮਾਰਗ ਬਿਊਰੋ | June 30, 2024 07:12 PM

ਚੰਡੀਗੜ੍ਹ - ਪੰਜਾਬੀ ਕਲਚਰਲ ਕੌਂਸਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਸਾਂਝੇ ਤੌਰ 'ਤੇ ਸਮੂਹ ਵੋਟਰਾਂ ਨੂੰ ਬਰਤਾਨੀਆਂ ਦੇ ਸਲੌਅ ਸੰਸਦੀ ਹਲਕੇ ਤੋਂ ਦੂਜੀ ਵਾਰ ਚੋਣ ਲੜ ਰਹੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਪੁਰਜ਼ੋਰ ਮੱਦਦ ਕਰਨ ਅਤੇ ਵੱਡੇ ਫਰਕ ਨਾਲ ਜਿਤਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਢੇਸੀ ਨੇ ਬਰਤਾਨਵੀ ਸੰਸਦ ਵਿੱਚ ਹਰ ਵਰਗ ਦਾ ਮਜ਼ਬੂਤੀ ਨਾਲ ਪੱਖ ਰੱਖਦੇ ਹੋਏ ਇੱਕ ਸਮਰਪਿਤ ਅਤੇ ਪ੍ਰਭਾਵਸ਼ਾਲੀ ਬੁਲਾਰੇ ਵਜੋਂ ਇਤਿਹਾਸ ਰਚਿਆ ਹੈ ਅਤੇ ਢੇਸੀ ਵੱਲੋਂ ਠੋਕਵੀਂ ਉਸਾਰੂ ਬਹਿਸ ਦੀ ਸਮਰੱਥਾ ਸਦਕਾ ਉਸ ਨੂੰ ਹਾਊਸ ਆਫ਼ ਕਾਮਨਜ਼ ਵਿੱਚ ਖਾਸ ਕਰਕੇ ਪ੍ਰਵਾਸੀਆਂ ਦੇ ਹਿੱਤਾਂ ਲਈ ਇੱਕ ਪ੍ਰਭਾਵਸ਼ਾਲੀ ਵਕੀਲ ਵਜੋਂ ਦੇਖਿਆ ਜਾਂਦਾ ਹੈ।

ਬਰਤਾਨੀਆ, ਵਿਸ਼ੇਸ਼ ਕਰਕੇ ਸਲੌਅ ਹਲਕੇ ਦੇ ਵੋਟਰਾਂ ਅਤੇ ਸਮਰਥਕਾਂ ਨੂੰ ਇਸ ਭਾਵਪੂਰਤ ਅਪੀਲ ਵਿੱਚ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇੰਨਾਂ ਚੋਣਾਂ ਨੇ ਬਰਤਾਨੀਆ ਦੇ ਮੂਲ ਨਿਵਾਸੀਆਂ ਅਤੇ ਸਮੂਹ ਪ੍ਰਵਾਸੀਆਂ ਲਈ ਤਨਮਨਜੀਤ ਢੇਸੀ ਦੀ ਮਿਸਾਲੀ ਲੀਡਰਸ਼ਿਪ ਵਿੱਚ ਆਪਣਾ ਵਿਸ਼ਵਾਸ ਮੁੜ੍ਹ ਪ੍ਰਗਟ ਕਰਨ ਦਾ ਇੱਕ ਬਿਹਤਰੀਨ ਮੌਕਾ ਦਿੱਤਾ ਹੈ। ਉਨਾਂ ਕਿਹਾ ਕਿ ਢੇਸੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਸਲੌਅ ਹਲਕੇ ਦੇ ਲੋਕਾਂ ਦੀ ਅਣਥੱਕ ਸੇਵਾ ਕੀਤੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਜ਼ੋਰਦਾਰ ਢੰਗ ਨਾਲ ਬਰਤਾਨਵੀ ਸਦਨ ਦੇ ਸਾਹਮਣੇ ਉਠਾਇਆ ਹੈ। ਇਸ ਤੋਂ ਇਲਾਵਾ ਢੇਸੀ ਵੱਲੋਂ ਯੂਕੇ ਅਤੇ ਭਾਰਤ ਦੋਵਾਂ ਮੁਲਕਾਂ ਵਿੱਚ ਪੰਜਾਬੀ ਭਾਈਚਾਰੇ ਦੀਆਂ ਮੰਗਾਂ ਦੀ ਪੂਰਤੀ ਲਈ ਜ਼ੋਰਦਾਰ ਵਕਾਲਤ ਕੀਤੀ ਗਈ ਜਿੰਨਾਂ ਵਿੱਚ ਉਚੇਚੇ ਤੌਰ ਉਤੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਦੇ ਹਵਾਈ ਅੱਡਿਆਂ ਨੂੰ ਯੂਕੇ ਨਾਲ ਜੋੜਨ ਲਈ ਇੱਥੋਂ ਲੰਦਨ ਨੂੰ ਸਿੱਧੀਆਂ ਉਡਾਣਾ ਸ਼ੁਰੂ ਕਰਨ ਵਾਸਤੇ ਲਗਾਤਾਰ ਪੈਰਵੀ ਕਰਨਾ ਸ਼ਾਮਲ ਹੈ।
ਗਰੇਵਾਲ ਨੇ ਪ੍ਰਵਾਸੀਆਂ ਭਾਰਤੀਆਂ ਵਿੱਚ ਪੰਜਾਬੀ ਸੱਭਿਆਚਾਰ ਅਤੇ ਪੰਜਾਬੀਅਤ ਦੀ ਭਾਵਨਾ ਨੂੰ ਬਰਕਰਾਰ ਰੱਖਣ ਲਈ ਢੇਸੀ ਦੀ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਬਰਤਾਨਵੀ ਅਤੇ ਪ੍ਰਵਾਸੀ ਭਾਰਤੀ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਗਤੀਸ਼ੀਲ ਨੌਜਵਾਨ ਆਗੂ ਸਮੇਤ ਇਹ ਆਮ ਚੋਣਾਂ ਲੜ ਰਹੇ ਲੇਬਰ ਪਾਰਟੀ ਦੇ ਹੋਰ ਆਗੂਆਂ ਦਾ ਤਨੋ-ਮਨੋ ਸਮਰਥਨ ਕਰਨ ਅਤੇ ਸਲੌਅ ਵਿੱਚ ਆਪਣੇ ਦੋਸਤਾਂ-ਰਿਸ਼ਤੇਦਾਰਾਂ ਨੂੰ ਢੇਸੀ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ।
ਗੱਤਕਾ ਪ੍ਰਮੋਟਰ ਹਰਜੀਤ ਗਰੇਵਾਲ, ਜੋ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਵੀ ਹਨ, ਨੇ ਅੱਗੇ ਕਿਹਾ ਕਿ ਢੇਸੀ ਦਾ ਯੋਗਦਾਨ ਰਾਜਨੀਤੀ ਤੋਂ ਪਰੇ ਹੈ ਅਤੇ ਉਹ ਲਗਭਗ ਇੱਕ ਦਹਾਕੇ ਤੋਂ ਯੂਕੇ ਗੱਤਕਾ ਫੈਡਰੇਸ਼ਨ ਦੀ ਅਗਵਾਈ ਕਰਦੇ ਹੋਏ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਵਿੱਚ ਲਗਾਤਾਰ ਕੌਮੀ ਪੱਧਰੀ ਗੱਤਕਾ ਚੈਂਪੀਅਨਸ਼ਿਪਾਂ ਦਾ ਆਯੋਜਨ ਕਰਵਾ ਰਹੇ ਹਨ। ਉਹ ਬਰਤਾਨੀਆ ਵਿੱਚ ਗੱਤਕਾ ਖੇਡ ਸਮੇਤ ਹੋਰ ਖੇਡਾਂ ਨੂੰ ਵੀ ਪ੍ਰਫੁੱਲਤ ਕਰ ਰਹੇ ਹਨ।

Have something to say? Post your comment

 

ਖੇਡ

ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਵਿਨੇਸ਼ ਫੋਗਟ ਦਾ ਸਵਾ ਤੋਲੇ ਸ਼ੁੱਧ ਸੋਨੇ ਦੇ ਮੈਡਲ ਨਾਲ ਸਨਮਾਨ ਹੋਵੇਗਾ - ਪ੍ਰਿੰ. ਸਰਵਣ ਸਿੰਘ

ਪੈਰਿਸ ਓਲੰਪਿਕ- ਸਪੇਨ ਨੂੰ 2-1 ਨਾਲ ਹਰਾ ਕੇ ਜਿੱਤ ਲਿਆ ਕਾਂਸੀ ਦਾ ਤਗ਼ਮਾ ਭਾਰਤ ਨੇ

ਕੈਨੇਡਾ ਵਲੋਂ ਪੈਰਿਸ ਉਲੰਪਿਕ ’ਚ ਖੇਡੇਗੀ ਪੰਜਾਬ ਦੀ ਧੀ ਜੈਸਿਕਾ

ਖ਼ਾਲਸਾ ਕਾਲਜ ਸਕੂਲ ਦੇ ਵਿਦਿਆਰਥੀ ਨੇ ਪਾਵਰ ਲਿਫਟਿੰਗ ’ਚ ਚਾਂਦੀ ਦੇ ਤਮਗੇ ਹਾਸਲ ਕੀਤੇ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ