ਨੈਸ਼ਨਲ

ਟਕਸਾਲੀ ਅਕਾਲੀ ਪਰਮਜੀਤ ਸਿੰਘ ਸਰਨਾ ਵੱਲੋਂ ਭਾਈ ਗਜਿੰਦਰ ਸਿੰਘ ਦੀਆਂ ਕੌਮ ਪ੍ਰਤੀ ਕੁਰਬਾਨੀਆਂ ਨੂੰ ਕੀਤਾ ਯਾਦ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 05, 2024 10:38 PM

ਟਕਸਾਲੀ ਅਕਾਲੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਵੀ ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਣੇ ਉੱਤੇ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸਿੱਖੀ ਸਿਦਕ ਵਿੱਚ ਪਰਨਾਏ ਭਾਈ ਗਜਿੰਦਰ ਸਿੰਘ ਨੇ ਆਖਰੀ ਸਵਾਸਾਂ ਤੱਕ ਆਪਣੇ ਸਟੈਂਡ ਤੇ ਅਡਿਗ ਹੋ ਕੇ ਇਹ ਦਿਖਾ ਦਿੱਤਾ ਕਿ ਪਰਪਕਤਾ ਕੀ ਹੁੰਦੀ ਹੈ।

ਜਥੇਦਾਰ ਸਰਨਾ ਨੇ ਦੱਸਿਆ ਕਿ ਦਲ ਖ਼ਾਲਸਾ ਜਥੇਬੰਦੀ ਦੇ ਬਾਨੀ ਜਲਾਵਤਨੀ ਸਿੱਖ ਭਾਈ ਗਜਿੰਦਰ ਸਿੰਘ ਜੋ ਕਿ ਲਾਹੌਰ ਦੀ ਧਰਤੀ ਤੇ ਅਕਾਲ ਚਲਾਣਾ ਕਰ ਗਏ ਹਨ । ਉਹਨਾਂ ਦੀ ਵਿਛੋੜਾ ਬਾਰੇ ਸੁਣ ਕੇ ਮਨ ਗਮਗੀਨ ਜ਼ਰੂਰ ਹੋਇਆ ਪਰ ਇਸ ਗੱਲ ਦੀ ਤਸੱਲੀ ਹੈ ਕਿ ਉਹ ਗੁਰਬਾਣੀ ਦੇ ਮਹਾਂਵਾਕ , ”ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥” ਦੇ ਅਨੁਸਾਰ ਆਪਣੇ ਬੇਦਾਗ਼ ਚੋਲੇ ਨਾਲ ਇਸ ਸੰਸਾਰ ਤੋਂ ਗਏ ਹਨ ।

ਉਹ ਸਦਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹੇ ਤੇ ਪੰਥ ਪ੍ਰਵਾਣਿਤ ਸਿੱਖ ਰਹਿਤ ਮਰਿਯਾਦਾ ਦੇ ਧਾਰਨੀ ਰਹੇ । ਉਹਨਾਂ ਨੇ ਚਾਰ ਦਹਾਕੇ ਤੋਂ ਵੱਧ ਸਮਾਂ ਜਲਾਵਤਨੀ ਹੰਢਾਈ । ਉਹਨਾਂ ਨੂੰ ਤੇ ਉਹਨਾਂ ਦੀ ਸਿੰਘਣੀ ਨੂੰ ਨਾ ਤੇ ਆਪਣੀ ਧੀ ਦੇ ਆਨੰਦ ਕਾਰਜ ‘ਚ ਸ਼ਾਮਲ ਹੋਣ ਦਾ ਸਬੱਬ ਮਿਲਿਆ ਤੇ ਨਾ ਹੀ ਉਹ ਆਪਣੀ ਸਿੰਘਣੀ ਦੇ ਅਕਾਲ ਚਲਾਣੇ ਮੌਕੇ ਸੰਸਕਾਰ ‘ਚ ਸ਼ਾਮਲ ਹੋ ਸਕੇ । ਪਰ ਫੇਰ ਵੀ ਉਹਨਾਂ ਆਪਣਾ ਸਿਦਕ ਕਾਇਮ ਰੱਖਿਆ ।

ਜਦੋਂ ਵੀ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਲਈ ਜਾਣਾ ਦਾ ਸੁਭਾਗ ਮਿਲਿਆ ਤਾਂ ਬਹੁਤਾਂ ਤੇ ਨਹੀਂ ਪਰ ਕੁੱਝ ਕੁ ਵਾਰ ਗੁਰੂ ਘਰਾਂ ਵਿੱਚ ਸਬੱਬੀ ਇਹਨਾਂ ਨੂੰ ਮਿਲਣ ਦਾ ਮੌਕਾ ਵੀ ਮਿਲਦਾ ਰਿਹਾ । ਉਹ ਹਮੇਸ਼ਾ ਹੀ ਖ਼ਾਲਸਾ ਪੰਥ ਦੀ ਚੜਦੀ ਕਲਾ ਤੇ ਸਿੱਖਾਂ ਦੀ ਆਪਸੀ ਏਕਤਾ ਤੇ ਇਤਫ਼ਾਕ ਦੇ ਹਾਮੀ ਸਨ । ਉਹਨਾਂ ਆਪਣੀਆਂ ਲਿਖਤਾਂ ਰਾਹੀਂ ਵੀ ਕੌਮੀ ਇਤਫ਼ਾਕ ਤੇ ਜ਼ੋਰ ਦਿੱਤਾ । ਉਹ ਇੱਕ ਉੱਚ ਕੋਟੀ ਦੇ ਕਵੀ ਵੀ ਸਨ ਤੇ ਉਹਨਾਂ ਦੀਆਂ ਕਵਿਤਾਵਾਂ ਸਿੱਖਾਂ ਦੇ ਸੰਘਰਸ਼ ਤੇ ਦਰਸ਼ਨ ਦੁਆਲੇ ਕੇਂਦਰਤ ਸਨ ।

ਅਕਾਲ ਪੁਰਖ ਵੱਲੋਂ ਬਖਸ਼ੇ ਸੁਆਸਾਂ ਨੂੰ ਖਰਚਦੇ ਹੋਏ । ਉਹ ਇਸ ਫਾਨੀ ਸੰਸਾਰ ਨੂੰ ਸਦੀਵੀ ਫਤਿਹ ਬੁਲਾ ਗਏ ਹਨ । ਮੇਰੀ ਗੁਰੂ ਸਾਹਿਬ ਅੱਗੇ ਅਰਦਾਸ ਹੈ ਕਿ ਉਹਨਾਂ ਦੀ ਸੇਵਾ ਥਾਏ ਪਾਉਂਦਿਆਂ ਸੱਚੇ ਗੁਰਸਿੱਖ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਤੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।

Have something to say? Post your comment

 

ਨੈਸ਼ਨਲ

ਭਗਵਾਨ ਸਿੰਘ ਦੀ ਜਿੱਤ ਦਾ ਇਕ ਹੋਰ ਖਿਤਾਬ, ਸੀਜੀਪੀਸੀ ਦੱਖਣੀ ਬਿਹਾਰ ਦੀ ਸੀਟ ਬਚਾਉਣ 'ਚ ਕਾਮਯਾਬ

ਹਿਮਾਚਲ ਵਿਚ ਬਹੁਗਿਣਤੀ ਵੱਲੋਂ ‘ਮਸਜਿਦ’ ਦੇ ਮੁੱਦੇ ਉਤੇ ਭੜਕਾਊ ਕਾਰਵਾਈ ਕਰਨ ਵਾਲਿਆ ਨਾਲ ਸਖ਼ਤੀ ਨਾਲ ਨਿਪਟਣਾ ਜਰੂਰੀ : ਮਾਨ

ਤਖਤ ਹਜ਼ੂਰ ਸਾਹਿਬ ਜੀ ਦੇ ਮੀਤ ਜੱਥੇਦਾਰ ਨੇ ਸਿੱਖ ਐਜੂਕੇਸ਼ਨ ਰੋਡਮੈਪ 2030 ਦੇ ਵਿਚਾਰ-ਵਟਾਂਦਰੇ ਦੀ ਮੀਟਿੰਗ ਵਿਚ ਭਰੀ ਹਾਜ਼ਿਰੀ, ਕੀਤੀ ਸ਼ਲਾਘਾ

ਜਥੇਦਾਰ ਕੁਲਦੀਪ ਸਿੰਘ ਭੋਗਲ ਨੂੰ ਤਖਤ ਪਟਨਾ ਸਾਹਿਬ ਵਿੱਚ ਸਨਮਾਨ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਤਿੰਨ ਮਹੀਨਿਆਂ ਵਿੱਚ ਕੀਤੀ ਜਾਵੇਗੀ ਤਿਆਰ

ਨਿਰਪੱਖ ਚੋਣ ਅਮਲ ਲਈ ਭਗਵਾਨ ਸਿੰਘ ਦਾ ਸਨਮਾਨ, ਸੀਜੀਪੀਸੀ ਨੇ ਰਿਫਿਊਜੀ ਕਲੋਨੀ ਗੁਰਦੁਆਰਾ ਸੰਗਤ ਦਾ ਕੀਤਾ ਧੰਨਵਾਦ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਇਕ ਮਾਮਲੇ ਦੀ ਸੁਣਵਾਈ ਜੱਜ ਸਾਹਿਬ ਦੇ ਹਾਜਿਰ ਨਾ ਹੋਣ ਕਰਕੇ ਹੋਈ ਮੁਲਤਵੀ

ਜਗਦੀਸ਼ ਟਾਈਟਲਰ ਵਿਰੁੱਧ ਗੰਭੀਰ ਧਾਰਾਵਾਂ ਹੇਠ ਚਾਲੂ ਹੋਇਆ "ਦਿੱਲੀ ਸਿੱਖ ਕਤਲੇਆਮ" ਦਾ ਮਾਮਲਾ, 3 ਅਕਤੂਬਰ ਤੋਂ ਗਵਾਹੀ ਹੋਵੇਗੀ ਰਿਕਾਰਡ

ਪੰਜਾਬ ਜਿਉਂਦਾ ਗੁਰਾਂ ਦੇ ਨਾਮ ’ਤੇ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ

ਫ਼ਿਰੋਜ਼ਪੁਰ ਵਿੱਚ ਕੀਤੇ ਗਏ ਸਾਰਾਗੜ੍ਹੀ ਯਾਦਗਾਰ ਦੇ ਉਦਘਾਟਨ ਦਾ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੀਤਾ ਮਾਣ ਦਾ ਪ੍ਰਗਟਾਵਾ