ਨੈਸ਼ਨਲ

ਪ੍ਰਧਾਨ ਸੋਹੀ ਅਤੇ ਸਾਬਕਾ ਜਨਰਲ ਸਕੱਤਰ ਢਿੱਲੋਂ ਨੂੰ ਹੁਣ ਚੋਣ ਲੜਨੀ ਪਵੇਗੀ

ਕੌਮੀ ਮਾਰਗ ਬਿਊਰੋ | July 11, 2024 08:19 PM

ਜਮਸ਼ੇਦਪੁਰ - ਸਿੱਖਾਂ ਦੇ ਮਹਾਨ ਤਖ਼ਤ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਨਵੀਂ ਪ੍ਰਬੰਧਕੀ ਕਮੇਟੀ ਦੇ ਮੈਂਬਰ ਬਣਨ ਲਈ ਮੌਜੂਦਾ ਕਮੇਟੀ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਅਤੇ ਸਾਬਕਾ ਜਨਰਲ ਸਕੱਤਰ ਮਹਿੰਦਰਪਾਲ ਸਿੰਘ ਢਿੱਲੋਂ ਨੂੰ ਚੋਣਾਂ ਲੜਨਾ ਪਵੇਗਾ। ਉਨ੍ਹਾਂ ਦੀਆਂ ਉਮੀਦਾਂ 'ਤੇ ਓਦੋਂ ਪਾਣੀ ਫਿਰ ਗਿਆ ਜਦੋਂ 17 ਜੁਲਾਈ, 2023 ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਨਾ ਅੱਤੇ ਕਸਟੋਡੀਯਨ ਵੱਲੋਂ ਨਾਮਜ਼ਦ ਕੀਤੇ ਗਏ ਤਿੰਨ ਮੈਂਬਰਾਂ ਦੀ ਨਾਮਜ਼ਦਗੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ।
ਸੁਪਰੀਮ ਕੋਰਟ ਦੇ ਮਾਣਯੋਗ ਜਸਟਿਸ ਬੀ.ਆਰ.ਗਵਈ ਦੀ ਅਦਾਲਤ ਨੇ ਬਿਹਾਰ ਹਾਈ ਕੋਰਟ ਵੱਲੋਂ 15 ਫਰਵਰੀ ਨੂੰ ਦਿੱਤੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਟਨਾ ਦੀ ਸਿੱਖ ਸੰਗਤ ਵੱਲੋਂ ਬਿਹਾਰ ਹਾਈ ਕੋਰਟ ਵਿੱਚ ਇੱਕ ਰਿੱਟ ਦਾਇਰ ਕੀਤੀ ਗਈ ਸੀ। ਜਿਸ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਕਮੇਟੀ ਦੇ ਸੰਵਿਧਾਨ ਅਤੇ ਉਪ ਧਾਰਾਵਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਸੀ ਕਿ ਪਟਨਾ ਦੇ ਜ਼ਿਲ੍ਹਾ ਜੱਜ ਸਹ ਕਟੋਡੀਅਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਕਮੇਟੀ ਚੋਣਾਂ ਤੋਂ ਪਹਿਲੇ ਤਿੰਨ ਮੈਂਬਰ ਨਾਮਜ਼ਦ ਨਹੀਂ ਕਰ ਸਕਦੇ ਹਨ।
ਪਟਨਾ ਹਾਈਕੋਰਟ ਦੇ ਫੈਸਲੇ ਅਨੁਸਾਰ ਜ਼ਿਲ੍ਹਾ ਜੱਜ ਪ੍ਰਬੰਧਕੀ ਕਮੇਟੀ ਦੇ ਕਾਰਜਕਾਰੀ ਮੈਂਬਰ ਦੀ ਭੂਮਿਕਾ ਵਿੱਚ ਹਨ। ਇਸ ਮਾਮਲੇ ਵਿੱਚ ਕੋਈ ਅਦਾਲਤੀ ਦਖਲ ਨਹੀਂ ਹੈ ਅੱਤੇ ਉਨ੍ਹਾਂ ਨੇ ਪਟਨਾ ਸਾਹਿਬ ਕਮੈਟੀ ਦੇ ਸੰਵਿਧਾਨ ਅਤੇ ਉਪ ਧਾਰਾ ਦੀ ਉਲੰਘਣਾ ਨਹੀਂ ਕੀਤੀ ਹੈ। ਪਟੀਸ਼ਨਰ ਸੰਸਥਾ ਵੀ ਰਜਿਸਟਰਡ ਨਹੀਂ ਹੈ ਅਤੇ ਨਾ ਹੀ ਇੱਥੇ ਕਿਸੇ ਦੇ ਅਧਿਕਾਰਾਂ ਦੀ ਉਲੰਘਣਾ ਕੀਤੀ ਗਈ ਹੈ।
ਇੱਥੇ ਵਰਣਨਯੋਗ ਹੈ ਕਿ ਕਮੇਟੀ ਦਾ ਕਾਰਜਕਾਲ 14 ਜੁਲਾਈ 2023 ਨੂੰ ਪੂਰਾ ਹੋ ਗਿਆ ਹੈ ਅਤੇ ਚੋਣ ਪ੍ਰਕਿਰਿਆ ਚੱਲ ਰਹੀ ਹੈ। ਇਸ ਦੌਰਾਨ ਸੰਵਿਧਾਨ ਦੇ ਉਪਬੰਧਾਂ ਅਨੁਸਾਰ ਪਟਨਾ ਦੇ ਜ਼ਿਲ੍ਹਾ ਜੱਜ ਨੇ ਸਾਬਕਾ ਮੈਂਬਰ ਸਰਦਾਰ ਗੁਰਵਿੰਦਰ ਸਿੰਘ ਸਮੇਤ ਦੋ ਨਵੇਂ ਮੈਂਬਰਾਂ ਰਣਜੀਤ ਸਿੰਘ ਕਾਲੜਾ ਅਤੇ ਆਰ.ਐਸ.ਜੀਤ ਸਿੰਘ ਜੀਤ ਨੂੰ ਨਵੀਂ ਪ੍ਰਸਤਾਵਿਤ ਕਮੇਟੀ ਲਈ ਨਾਮਜ਼ਦ ਕੀਤਾ। ਜਿਸ ਨੂੰ ਚੁਣੌਤੀ ਦਿੱਤੀ ਗਈ ਸੀ। ਸਾਲ 2018 ਵਿੱਚ ਗੁਰਵਿੰਦਰ ਸਿੰਘ ਦੇ ਪਿਤਾ ਦੇ ਨਾਲ ਸਰਦਾਰ ਜਗਜੋਤ ਸਿੰਘ ਸੋਹੀ ਅਤੇ ਸਰਦਾਰ ਮਹਿੰਦਰਪਾਲ ਸਿੰਘ ਢਿੱਲੋਂ ਨੂੰ ਨਾਮਜ਼ਦ ਕੀਤਾ ਗਿਆ ਸੀ।
ਪਟਨਾ ਵਿੱਚ ਤਿੰਨ ਹਲਕੇ ਹਨ ਅਤੇ ਹੁਣ ਜਗਜੋਤ ਸਿੰਘ ਸੋਹੀ ਅਤੇ ਮਹਿੰਦਰਪਾਲ ਸਿੰਘ ਢਿੱਲੋਂ ਨੂੰ ਨਵੀਂ ਕਮੇਟੀ ਵਿੱਚ ਥਾਂ ਲੈਣ ਲਈ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲੈਣਾ ਪਵੇਗਾ।
ਇੱਥੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਐਡਵੋਕੇਟ ਕੁਲਵਿੰਦਰ ਸਿੰਘ ਨੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਸਰਦਾਰ ਇੰਦਰਜੀਤ ਸਿੰਘ ਅਤੇ ਬਿਹਾਰ ਰਾਜ ਚੋਣ ਕਮਿਸ਼ਨ ਨੂੰ ਚੋਣ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਹੈ।

Have something to say? Post your comment

 

ਨੈਸ਼ਨਲ

ਭਗਵਾਨ ਸਿੰਘ ਦੀ ਜਿੱਤ ਦਾ ਇਕ ਹੋਰ ਖਿਤਾਬ, ਸੀਜੀਪੀਸੀ ਦੱਖਣੀ ਬਿਹਾਰ ਦੀ ਸੀਟ ਬਚਾਉਣ 'ਚ ਕਾਮਯਾਬ

ਹਿਮਾਚਲ ਵਿਚ ਬਹੁਗਿਣਤੀ ਵੱਲੋਂ ‘ਮਸਜਿਦ’ ਦੇ ਮੁੱਦੇ ਉਤੇ ਭੜਕਾਊ ਕਾਰਵਾਈ ਕਰਨ ਵਾਲਿਆ ਨਾਲ ਸਖ਼ਤੀ ਨਾਲ ਨਿਪਟਣਾ ਜਰੂਰੀ : ਮਾਨ

ਤਖਤ ਹਜ਼ੂਰ ਸਾਹਿਬ ਜੀ ਦੇ ਮੀਤ ਜੱਥੇਦਾਰ ਨੇ ਸਿੱਖ ਐਜੂਕੇਸ਼ਨ ਰੋਡਮੈਪ 2030 ਦੇ ਵਿਚਾਰ-ਵਟਾਂਦਰੇ ਦੀ ਮੀਟਿੰਗ ਵਿਚ ਭਰੀ ਹਾਜ਼ਿਰੀ, ਕੀਤੀ ਸ਼ਲਾਘਾ

ਜਥੇਦਾਰ ਕੁਲਦੀਪ ਸਿੰਘ ਭੋਗਲ ਨੂੰ ਤਖਤ ਪਟਨਾ ਸਾਹਿਬ ਵਿੱਚ ਸਨਮਾਨ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਤਿੰਨ ਮਹੀਨਿਆਂ ਵਿੱਚ ਕੀਤੀ ਜਾਵੇਗੀ ਤਿਆਰ

ਨਿਰਪੱਖ ਚੋਣ ਅਮਲ ਲਈ ਭਗਵਾਨ ਸਿੰਘ ਦਾ ਸਨਮਾਨ, ਸੀਜੀਪੀਸੀ ਨੇ ਰਿਫਿਊਜੀ ਕਲੋਨੀ ਗੁਰਦੁਆਰਾ ਸੰਗਤ ਦਾ ਕੀਤਾ ਧੰਨਵਾਦ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਇਕ ਮਾਮਲੇ ਦੀ ਸੁਣਵਾਈ ਜੱਜ ਸਾਹਿਬ ਦੇ ਹਾਜਿਰ ਨਾ ਹੋਣ ਕਰਕੇ ਹੋਈ ਮੁਲਤਵੀ

ਜਗਦੀਸ਼ ਟਾਈਟਲਰ ਵਿਰੁੱਧ ਗੰਭੀਰ ਧਾਰਾਵਾਂ ਹੇਠ ਚਾਲੂ ਹੋਇਆ "ਦਿੱਲੀ ਸਿੱਖ ਕਤਲੇਆਮ" ਦਾ ਮਾਮਲਾ, 3 ਅਕਤੂਬਰ ਤੋਂ ਗਵਾਹੀ ਹੋਵੇਗੀ ਰਿਕਾਰਡ

ਪੰਜਾਬ ਜਿਉਂਦਾ ਗੁਰਾਂ ਦੇ ਨਾਮ ’ਤੇ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ

ਫ਼ਿਰੋਜ਼ਪੁਰ ਵਿੱਚ ਕੀਤੇ ਗਏ ਸਾਰਾਗੜ੍ਹੀ ਯਾਦਗਾਰ ਦੇ ਉਦਘਾਟਨ ਦਾ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੀਤਾ ਮਾਣ ਦਾ ਪ੍ਰਗਟਾਵਾ