ਨੈਸ਼ਨਲ

ਪਾਕਿਸਤਾਨ ਵਿੱਚਲੇ ਗੁਰਧਾਮਾਂ ਦੇ ਖੁਲੇ ਦਰਸ਼ਨ ਦੀਦਾਰਿਆਂ ਲਈ ਪਾਸਪੋਰਟ ਦੀ ਜਗ੍ਹਾ ਆਧਾਰ ਕਾਰਡ ਨੂੰ ਦਿੱਤੀ ਜਾਏ ਮਾਨਤਾ: ਸਰਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 12, 2024 08:29 PM

ਨਵੀਂ ਦਿੱਲੀ -ਪਾਕਿਸਤਾਨ ਵਿੱਚਲੇ ਗੁਰਧਾਮਾਂ ਦੇ ਖੁਲੇ ਦਰਸ਼ਨ ਦੀਦਾਰਿਆਂ ਦੇ ਲਈ, ਨਨਕਾਣਾ ਸਾਹਿਬ ਦੇ ਵੀਜ਼ਾ ਔਨ ਅਰਾਇਵਲ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਕੇ ਅਧਾਰ ਕਾਰਡ ਨੂੰ ਮਾਨਤਾ ਦੇਣ ਤੇ ਉੱਥੇ ਦੋ ਚਾਰ ਦਿਨ ਲਈ ਸੰਗਤ ਦੇ ਰੁਕਣ ਦੇ ਪ੍ਰਬੰਧ ਆਦਿ ਮਸਲਿਆਂ ਨੂੰ ਲੈ ਕੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨਾਲ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਵਫ਼ਦ ਵਲੋਂ ਮੁਲਾਕਾਤ ਕੀਤੀ ਗਈ । ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਦਸਿਆ ਕਿ ਉਨ੍ਹਾਂ ਨੇ ਸਾਨੂੰ ਇਹਨਾਂ ਮੰਗਾਂ ਤੇ ਗੌਰ ਕਰਨ ਦਾ ਭਰੋਸਾ ਦਿੰਦਿਆਂ ਉਹਨਾਂ ਜਾਣਕਾਰੀ ਦਿੱਤੀ ਕਿ ਪਾਕਿਸਤਾਨ ਦੀ ਸਰਕਾਰ ਵੱਲੋਂ ਭਾਰਤ ਵਿਚਲੇ 65 ਸਾਲ ਤੋਂ ਉੱਪਰ ਉਮਰ ਦੇ ਸ਼ਰਧਾਲੂਆਂ ਲਈ ਵੀਜ਼ਾ ਸ਼ਰਤਾਂ ਸੌਖੀਆਂ ਕੀਤੀਆਂ ਗਈਆਂ ਹਨ ਤਾਂ ਜੋ ਆਪਣੇ ਪਰਿਵਾਰਾਂ ਸਮੇਤ ਪਾਕਿਸਤਾਨ ਵਿੱਚ ਰਹਿ ਗਏ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣ । ਇਹ ਖ਼ਬਰ ਸਾਡੇ ਸਭ ਲਈ ਬਹੁਤ ਹੀ ਖੁਸ਼ੀ ਭਰੀ ਹੈ । ਹੁਣ 65 ਸਾਲ ਤੋਂ ਉੱਪਰ ਦੇ ਬਜ਼ੁਰਗ ਆਪਣੇ ਪੁੱਤ ਪੋਤਰਿਆਂ ਭਾਵ ਪਰਿਵਾਰ ਨਾਲ ਜਦੋਂ ਚਾਹੇ ਪਾਕਿਸਤਾਨ ਦੀ ਅਬੈਸੀ ਵਿੱਚ ਆਪਣੇ ਕਾਗਜ਼ ਦਾਖਲ ਕਰਵਾ ਕਿ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾ ਸਕਦਾ ਹੈ। ਅੱਗੇ ਸਿਰਫ ਸਾਲ ਵਿੱਚ 4 ਵਾਰੀ ਜੱਥਿਆਂ ਨਾਲ ਹੀ ਇਹ ਯਾਤਰਾ ਕੀਤੀ ਜਾ ਸਕਦੀ ਸੀ ਪਰ ਹੁਣ ਇਹ ਸਿੱਖ ਬਜ਼ੁਰਗਾਂ ਲਈ ਚੰਗੀ ਖ਼ਬਰ ਹੈ ‌।ਇਸਦੇ ਲਈ ਪਾਕਿਸਤਾਨ ਸਰਕਾਰ ਦਾ ਧੰਨਵਾਦ ਕਰਨਾ ਬਣਦਾ ਹੈ ।

ਲਹਿੰਦੇ ਪੰਜਾਬ ਵਿੱਚ ਸਾਡੀਆਂ ਜੜ੍ਹਾਂ ਜੁੜੀਆਂ ਹੋਈਆਂ ਹਨ । ਸਾਡੇ ਕਿੰਨੇ ਹੀ ਪਵਿੱਤਰ ਗੁਰਧਾਮ ਹਨ ਤੇ ਸਾਡੀ ਕਿੰਨੀ ਵੱਡੀ ਵਿਰਾਸਤ ਹੈ । ਇਸ ਲਈ ਸਾਡੇ ਲਈ ਆਪਣੀਆਂ ਜੜ੍ਹਾਂ ਨਾਲ ਜੁੜਨ ਦਾ ਚੰਗਾ ਉਪਰਾਲਾ ਹੈ ਤੇ ਸਾਨੂੰ ਇਸਦਾ ਲਾਹਾ ਖੱਟਣਾ ਚਾਹੀਦਾ ਹੈ । ਸ ਪਰਮਜੀਤ ਸਿੰਘ ਸਰਨਾ ਨੇ ਇਹ ਅਪੀਲ ਵੀ ਕੀਤੀ ਕਿ 65 ਸਾਲ ਤੋਂ ਉੱਪਰ ਦੇ ਬਜ਼ੁਰਗ ਆਪਣੇ ਪਾਸਪੋਰਟ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਦਫ਼ਤਰ ਵਿੱਚ ਜਮਾ ਕਰਵਾ ਸਕਦੇ ਹਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹਨਾਂ ਦੀ ਪੂਰੀ ਮਦਤ ਕੀਤੀ ਜਾਵੇਗੀ।

Have something to say? Post your comment

 

ਨੈਸ਼ਨਲ

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਮਹੂਰੀ ਹੱਕਾਂ ਲਈ ਲੱਦਾਖ ਦੇ ਲੋਕਾਂ ਦੇ ਸੰਘਰਸ਼ ਨੂੰ ਪੂਰਣ ਸਮਰਥਨ; ਇਕਜੁੱਟਤਾ ਦਾ ਪ੍ਰਗਟਾਵਾ

ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿਚੋਂ ਕੱਢਣ ਦਾ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਨਾ ਮੰਨ ਕੇ ਅਕਾਲੀ ਦਲ ਨੇ ਕੀਤਾ ਬੱਜਰ ਗੁਨਾਹ: ਕਾਲਕਾ/ਕਾਹਲੋਂ

ਨਵੰਬਰ 1984 ਸਿੱਖ ਕਤਲੇਆਮ ਮਾਮਲੇ 'ਚ ਨਾਮਜਦ ਜਗਦੀਸ਼ ਟਾਈਟਲਰ ਮਾਮਲੇ ਦੀ ਸੁਣਵਾਈ ਨਹੀ ਹੋ ਸਕੀ

ਕੈਨੇਡਾ ਦੇ ਬੀਸੀ ਵਿੱਚ ਸਿੱਖ ਸਮੂਹਾਂ ਵਲੋਂ ਭਾਰਤੀ ਕੌਂਸਲੇਟਾਂ ਨੂੰ ਬੰਦ ਕਰਨ ਦੀ ਮੰਗ

ਨਿਝਰ ਕਤਲ ਮਾਮਲੇ 'ਚ ਕੈਨੇਡਾ ਦੇ ਦੋਸ਼ ਗੰਭੀਰ, ਭਾਰਤ ਨੂੰ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ-ਅਮਰੀਕਾ

15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਉਣ ਦਾ ਫੈਸਲਾ ਕੀਤਾ ਸਾਕਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ

ਪੰਜਾਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਜ਼ਰੂਰੀ: ਵਿਕਰਮਜੀਤ ਸਿੰਘ ਸਾਹਨੀ

ਪੰਥ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਵਿਰਸਾ ਸਿੰਘ ਵਲਟੋਹਾ ਨੂੰ ਪੰਥ ਵਿਚੋਂ ਛੇਕਿਆ ਜਾਵੇ: ਹਰਮੀਤ ਸਿੰਘ ਕਾਲਕਾ

ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ-ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸਮੇਤ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮਹੱਲਾ ਖੇਡਿਆ ਗਿਆ