ਨੈਸ਼ਨਲ

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿੱਖੇ ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਤ ਕਰਨ ਬਾਰੇ ਵਰਕਸ਼ਾਪ ਦਾ ਹੋਇਆ ਆਯੋਜਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 13, 2024 06:43 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿਖੇ ਪੂਰਬੀ ਦਿੱਲੀ ਸਕੂਲਾਂ ਦੇ ਪੰਜਾਬੀ ਅਧਿਆਪਕਾਂ ਲਈ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੰਜਾਬੀ ਅਤੇ ਪੰਜਾਬੀਅਤ ਦਾ ਪ੍ਰਚਾਰ ਕਿਵੇਂ ਕੀਤਾ ਜਾਏ ਅਤੇ ਵੱਧ ਤੋੋਂ ਵੱਧ ਬੱਚਿਆਂ ਨੂੰ ਪੰਜਾਬੀ ਬੋਲੀ ਨਾਲ ਜੋੜਨ ਲਈ ਕਿਵੇਂ ਪ੍ਰੇਰਿਤ ਕੀਤਾ ਜਾਵੇ ਇਸ ਸੰਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਇਸ ਵਰਕਸ਼ਾਪ ਵਿਚ ਉੱਤਰ ਪੂਰਬੀ ਜ਼ਿਲੇ੍ਹ ਦੇ ਜ਼ੋਨ ਪੰਜ ਦੀ ਡਿਪਟੀ ਡਾਇਰੈਕਟਰ ਮੈਡਮ ਹਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਅਤੇ ਡਾ: ਇੰਦਰਜੀਤ ਸਿੰਘ ਚੇਅਰਮੈਨ ਸੰਕਲਪ ਗਰੁੱਪ ਆਫ਼ ਕਾਲੇਜ਼ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਪਰਵਿੰਦਰ ਸਿੰਘ ਲੱਕੀ, ਸੀਨੀਅਰ ਵਾਈਸ ਚੇਅਰਮੈਨ ਦਲਵਿੰਦਰ ਸਿੰਘ ਅਤੇ ਪ੍ਰਿੰਸੀਪਲ ਸਤਬੀਰ ਸਿੰਘ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।
ਐਸ.ਸੀ.ਈ.ਆਰ.ਟੀ ਦੀ ਡਾਈਟ ਕੜਕੜਡੂਮਾ ਦੇ ਐਸੋਸੀਏਟ ਪ੍ਰੋਫੈਸਰ ਪ੍ਰਦੀਪ ਕੁਮਾਰ, ਤਰਕਸ਼ ਹੋਰਾਨ ਨੇ ਉਚੇਰੀ ਸਿੱਖਿਆ ਵਿੱਚ ਪੰਜਾਬੀ ਭਾਸ਼ਾ ਦੇ ਭਵਿੱਖ ਬਾਰੇ ਚਰਚਾ ਕੀਤੀ, ਦਿਆਲ ਸਿੰਘ ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ: ਪ੍ਰਿਥਵੀ ਰਾਜ ਥਾਪਰ ਨੇ ਦਿੱਲੀ ਦੇ ਕਾਲਜਾਂ ਵਿੱਚ ਪੰਜਾਬੀ ਭਾਸ਼ਾ ਦੀ ਸਥਿਤੀ ਅਤੇ ਸੀ.ਬੀ.ਐਸ.ਈ. ਵਿਚ ਪੰਜਾਬੀ ਦੀ ਮੌਜੁਦਾ ਸਥਿਤੀ ਬਾਰੇ ਕਰੀਅਰ ਸਕਿੱਲ ਪ੍ਰਕਾਸ਼ ਸਿੰਘ ਗਿੱਲ ਨੇ ਪੰਜਾਬੀ ਭਾਸ਼ਾ ਰਾਹੀਂ ਰੁਜ਼ਗਾਰ ਕਿਵੇਂ ਹਾਸਲ ਕੀਤਾ ਜਾਵੇ ਇਸ ’ਤੇ ਵੀ ਚਾਨਣਾ ਪਾਇਆ।

Have something to say? Post your comment

 

ਨੈਸ਼ਨਲ

ਭਗਵਾਨ ਸਿੰਘ ਦੀ ਜਿੱਤ ਦਾ ਇਕ ਹੋਰ ਖਿਤਾਬ, ਸੀਜੀਪੀਸੀ ਦੱਖਣੀ ਬਿਹਾਰ ਦੀ ਸੀਟ ਬਚਾਉਣ 'ਚ ਕਾਮਯਾਬ

ਹਿਮਾਚਲ ਵਿਚ ਬਹੁਗਿਣਤੀ ਵੱਲੋਂ ‘ਮਸਜਿਦ’ ਦੇ ਮੁੱਦੇ ਉਤੇ ਭੜਕਾਊ ਕਾਰਵਾਈ ਕਰਨ ਵਾਲਿਆ ਨਾਲ ਸਖ਼ਤੀ ਨਾਲ ਨਿਪਟਣਾ ਜਰੂਰੀ : ਮਾਨ

ਤਖਤ ਹਜ਼ੂਰ ਸਾਹਿਬ ਜੀ ਦੇ ਮੀਤ ਜੱਥੇਦਾਰ ਨੇ ਸਿੱਖ ਐਜੂਕੇਸ਼ਨ ਰੋਡਮੈਪ 2030 ਦੇ ਵਿਚਾਰ-ਵਟਾਂਦਰੇ ਦੀ ਮੀਟਿੰਗ ਵਿਚ ਭਰੀ ਹਾਜ਼ਿਰੀ, ਕੀਤੀ ਸ਼ਲਾਘਾ

ਜਥੇਦਾਰ ਕੁਲਦੀਪ ਸਿੰਘ ਭੋਗਲ ਨੂੰ ਤਖਤ ਪਟਨਾ ਸਾਹਿਬ ਵਿੱਚ ਸਨਮਾਨ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਤਿੰਨ ਮਹੀਨਿਆਂ ਵਿੱਚ ਕੀਤੀ ਜਾਵੇਗੀ ਤਿਆਰ

ਨਿਰਪੱਖ ਚੋਣ ਅਮਲ ਲਈ ਭਗਵਾਨ ਸਿੰਘ ਦਾ ਸਨਮਾਨ, ਸੀਜੀਪੀਸੀ ਨੇ ਰਿਫਿਊਜੀ ਕਲੋਨੀ ਗੁਰਦੁਆਰਾ ਸੰਗਤ ਦਾ ਕੀਤਾ ਧੰਨਵਾਦ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਇਕ ਮਾਮਲੇ ਦੀ ਸੁਣਵਾਈ ਜੱਜ ਸਾਹਿਬ ਦੇ ਹਾਜਿਰ ਨਾ ਹੋਣ ਕਰਕੇ ਹੋਈ ਮੁਲਤਵੀ

ਜਗਦੀਸ਼ ਟਾਈਟਲਰ ਵਿਰੁੱਧ ਗੰਭੀਰ ਧਾਰਾਵਾਂ ਹੇਠ ਚਾਲੂ ਹੋਇਆ "ਦਿੱਲੀ ਸਿੱਖ ਕਤਲੇਆਮ" ਦਾ ਮਾਮਲਾ, 3 ਅਕਤੂਬਰ ਤੋਂ ਗਵਾਹੀ ਹੋਵੇਗੀ ਰਿਕਾਰਡ

ਪੰਜਾਬ ਜਿਉਂਦਾ ਗੁਰਾਂ ਦੇ ਨਾਮ ’ਤੇ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ

ਫ਼ਿਰੋਜ਼ਪੁਰ ਵਿੱਚ ਕੀਤੇ ਗਏ ਸਾਰਾਗੜ੍ਹੀ ਯਾਦਗਾਰ ਦੇ ਉਦਘਾਟਨ ਦਾ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੀਤਾ ਮਾਣ ਦਾ ਪ੍ਰਗਟਾਵਾ