ਹਰਿਆਣਾ

ਯਾਦਗਾਰੀ ਹੋਰ ਨਿਬੜਿਆ ਹਰਿਆਣਾ ਕਮੇਟੀ ਦਾ ਦਸਵਾਂ ਸਾਲਾਨਾ ਸਥਾਪਨਾ ਦਿਵਸ ਸਮਾਗਮ

ਕੌਮੀ ਮਾਰਗ ਬਿਊਰੋ | July 15, 2024 07:32 PM

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 14 ਜੁਲਾਈ 2014 ਨੂੰ ਵਿਧਾਨ ਸਭਾ ਵਿੱਚ ਬਹੁਮਤ ਨਾਲ ਬਿੱਲ ਪਾਸ ਕਰਕੇ ਗੁਰਦੁਆਰਾ ਐਕਟ 2014 ਬਣਾਕੇ ਹਰਿਆਣਾ ਸਰਕਾਰ ਨੇ ਸਥਾਪਿਤ ਕੀਤੀ ਸੀ ਜਿਸ ਨੂੰ 2022 ਵਿੱਚ ਮਾਨਯੋਗ ਸੁਪਰੀਮ ਕੋਰਟ ਨੇ ਵੀ ਕਾਨੂੰਨੀ ਮਾਨਤਾ ਪ੍ਰਦਾਨ ਕੀਤੀ ਸੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 10ਵਾਂ ਸਲਾਨਾ ਸਥਾਪਨਾ ਦਿਵਸ ਗੁਰਦੁਆਰਾ ਸਾਹਿਬ ਪਾਤਸ਼ਾਹੀ 10ਵੀਂ ਨਾਢਾ ਸਾਹਿਬ ਪੰਚਕੂਲਾ ਵਿਖੇ ਚੜਦੀਕਲਾ ਦੇ ਨਾਲ ਮਨਾਇਆ ਗਿਆ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ ਜਿਸ ਵਿੱਚ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਸੁਚੱਜਾ ਕਰਨ ਅਤੇ ਧਰਮ ਪ੍ਰਚਾਰ ਪ੍ਰਸਾਰ ਦੀਆਂ ਸੇਵਾਵਾਂ ਆਪਣੇ ਸਕੂਲਾਂ ਕਾਲਜਾਂ ਵਿੱਚ ਵਿੱਦਿਅਕ ਸੇਵਾਵਾਂ ਨੂੰ ਵੀ ਵਧੀਆ ਤਰੀਕੇ ਨਾਲ ਚਲਾਉਣ ਦੇ ਯਤਨ ਕੀਤੇ ਜਾ ਰਹੇ ਹਨ ਜਥੇਦਾਰ ਦਾਦੂਵਾਲ ਜੀ ਨੇ ਦੱਸਿਆ ਕੇ ਸਮਾਗਮ ਦੌਰਾਨ ਗੁਰੂ ਦੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਸਾਰਾ ਦਿਨ ਗੁਰਬਾਣੀ ਕਥਾ ਕੀਰਤਨ ਗੁਰਮਤਿ ਵਿਚਾਰਾਂ ਦੇ ਸਮਾਗਮ ਚੱਲੇ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਪ੍ਰਚਾਰਕ ਪੰਥਕ ਆਗੂ ਸਾਹਿਬਾਨਾਂ ਨੇ ਹਜ਼ਾਰਾਂ ਦੀ ਤਾਦਾਦ ਵਿੱਚ ਜੁੜੀਆਂ ਸਿੱਖ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ ਇਸ ਸਮੇਂ ਹਰਿਆਣਾ ਕਮੇਟੀ ਲਈ ਸੰਘਰਸ਼ ਕਰਨ ਵਾਲਿਆਂ ਦਾ ਸਿਰਪਾਉ ਸਨਮਾਨ ਚਿੰਨ ਦੇ ਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ਪੰਥ ਪ੍ਰਸਿੱਧ ਜੱਥਾ ਭਾਈ ਜਲਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਗੁਰਸੇਵਕ ਸਿੰਘ ਰੰਗੀਲਾ ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਦਾਦੂ ਸਾਹਿਬ, ਭਾਈ ਗੁਰਸੇਵਕ ਸਿੰਘ ਚਮਕਾਰਾ ਢਾਡੀ ਜੱਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਆਈਆਂ ਸਿੱਖ ਸੰਗਤਾਂ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਸਾਹਿਬਾਨਾਂ ਦਾ ਵੀ ਧੰਨਵਾਦ ਕੀਤਾ ਇਸ ਸਮੇਂ ਸੰਗਤਾਂ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਜਥੇਦਾਰ ਕਰਨੈਲ ਸਿੰਘ ਪੰਜੋਲੀ ਸਾਬਕਾ ਜਨਰਲ ਸਕੱਤਰ ਤੇ ਮੌਜੂਦਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਸਰਬਜੀਤ ਸਿੰਘ ਵਿਰਕ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾਕਟਰ ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਪੰਜਾਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਪਦਮ ਸ੍ਰੀ ਜਗਜੀਤ ਸਿੰਘ ਦਰਦੀ ਚੜਦੀਕਲਾ ਗਰੁੱਪ, ਭਾਈ ਸੁਦਰਸ਼ਨ ਸਿੰਘ ਅੰਬਾਲਾ ਸੀਨੀਅਰ ਮੀਤ ਪ੍ਰਧਾਨ, ਭਾਈ ਸੁਖਵਿੰਦਰ ਸਿੰਘ ਮੰਡੇਬਰ ਜਨਰਲ ਸਕੱਤਰ, ਭਾਈ ਕੰਵਲਜੀਤ ਸਿੰਘ ਅਜਰਾਨਾ ਸਪੋਕਸਮੈਨ, ਬੀਬੀ ਰਵਿੰਦਰ ਕੌਰ ਅਜਰਾਣਾ ਜੂਨੀਅਰ ਮੀਤ ਪ੍ਰਧਾਨ, ਭਾਈ ਗੁਰਵਿੰਦਰ ਸਿੰਘ ਧਮੀਜਾ, ਬੀਬੀ ਬਲਜਿੰਦਰ ਕੌਰ ਕੈੰਥਲ ਸਾਬਕਾ ਮੈਂਬਰ ਨੇ ਵੀ ਸੰਬੋਧਨ ਕੀਤਾ ਇਸ ਸਮੇਂ ਭਾਈ ਤਰਵਿੰਦਰਪਾਲ ਸਿੰਘ ਅੰਬਾਲਾ ਅੰਤ੍ਰਿੰਗ ਮੈਂਬਰ, ਭਾਈ ਤਜਿੰਦਰਪਾਲ ਸਿੰਘ ਨਾਰਨੌਲ ਅੰਤ੍ਰਿੰਗ ਮੈਂਬਰ, ਭਾਈ ਪਰਮਜੀਤ ਸਿੰਘ ਮਾਖਾ ਮੈਂਬਰ, ਭਾਈ ਹਰਭਜਨ ਸਿੰਘ ਰੋਹਤਕ ਮੈਂਬਰ, ਭਾਈ ਮਾਲਕ ਸਿੰਘ ਕੰਗ ਮੈਂਬਰ, ਬਾਬਾ ਪ੍ਰਦੀਪ ਸਿੰਘ ਚਾਂਦਪੁਰਾ ਆਗੂ ਪੰਥਕ ਸੇਵਾ ਲਹਿਰ ਦਾਦੂ ਸਾਹਿਬ, ਬਾਬਾ ਜੀਵਨ ਸਿੰਘ ਚੁਨਾਗਰਾ, ਬਾਬਾ ਗੁਰਦੇਵ ਸਿੰਘ ਕਾਰ ਸੇਵਾ ਬਨੂੜ, ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ, ਭਾਈ ਜਗਜੀਤ ਸਿੰਘ ਰਤਨਗੜ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ, ਭਾਈ ਭੁਪਿੰਦਰ ਸਿੰਘ ਗਿੰਨੀ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਰਜਿੰਦਰ ਸਿੰਘ ਬਕਾਲਾ, ਭਾਈ ਮਲਵਿੰਦਰ ਸਿੰਘ ਬੇਦੀ, ਭਾਈ ਗੁਲਸਨ ਸਿੰਘ ਗਰੋਵਰ ਕਾਲਕਾ, ਭਾਈ ਸੂਰਤ ਸਿੰਘ ਰੱਤਕ, ਭਾਈ ਜਸਵਿੰਦਰ ਸਿੰਘ ਦੀਂਨਪੁਰ ਚੀਫ ਸਕੱਤਰ, ਭਾਈ ਸਰਬਜੀਤ ਸਿੰਘ ਜੰਮੂ ਧਰਮ ਪ੍ਰਚਾਰ ਸਕੱਤਰ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।

Have something to say? Post your comment

 

ਹਰਿਆਣਾ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

5 ਅਕਤੂਬਰ ਨੂੰ ਹੋਵੇਗਾ ਹਰਿਆਣਾ ਵਿਧਾਨਸਭਾ ਦਾ ਚੋਣ - ਪੰਕਜ ਅਗਰਵਾਲ

1 ਜੁਲਾਈ, 2024 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕ 2 ਸਤੰਬਰ ਤਕ ਬਣਵਾ ਸਕਦੇ ਹਨ ਵੋਟ - ਮੁੱਖ ਚੋਣ ਅਧਕਾਰੀ ਪੰਕਜ ਅਗਰਵਾਲ

ਜਥੇਦਾਰ ਦਾਦੂਵਾਲ ਹਰਿਆਣਾ ਕਮੇਟੀ ਧਰਮ ਪ੍ਰਚਾਰ ਅਤੇ ਕਾਨੂੰਨੀ ਵਿੰਗ ਦੇ ਦੁਬਾਰਾ ਬਣੇ ਚੇਅਰਮੈਨ

ਹਰਿਆਣਾ ਵਿੱਚ ਸਿੱਖ ਸਮਾਜ ਦੇ ਵਜੂਦ ਨੂੰ ਕਾਇਮ ਕਰਨ ਦੀ ਸ਼ੁਰੂਆਤ ਕਰੇਗੀ ਹਰਿਆਣਾ ਸਿੱਖ ਏਕਤਾ ਦਲ-ਪ੍ਰੀਤਪਾਲ ਸਿੰਘ ਪੰਨੂ

ਸੂਬੇ ਦੇ ਦੋ ਕਰੋੜ ਤੋਂ ਵੱਧ ਵੋਟਰ ਕਰ ਸਕਣਗੇ ਆਪਣੇ ਵੋਟ ਅਧਿਕਾਰ ਦੀ ਵਰਤੋ - ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਚੋਣ ਦੰਗਲ ਵਿੱਚ ਕਾਂਗਰਸ ਨੂੰ ਤੀਜੀ ਵਾਰ ਹਰਾਉਣ ਲਈ ਭਾਜਪਾ ਨੇ ਘਰ-ਘਰ ਦਿੱਤੀ ਦਸਤਕ

ਚੋਣ ਐਲਾਨ ਪੱਤਰ ਜਾਰੀ ਕਰਨ ਦੇ 3 ਦਿਨਾਂ ਦੇ ਅੰਦਰ-ਅੰਦਰ ਮੁੱਖ ਚੋਣ ਅਧਿਕਾਰੀ ਦਫਤਰ ਵਿਚ 3-3 ਕਾਪੀਆਂ ਦੇਣਾ ਜਰੂਰੀ - ਪੰਕਜ ਅਗਰਵਾਲ

ਭਾਜਪਾ ਬੂਥ ਵਰਕਰ ਚੋਣਾਂ 'ਚ ਯੋਧਿਆਂ ਵਾਂਗ ਕੰਮ ਕਰਦੇ ਹਨ: ਬਿਪਲਬ ਦੇਬ

ਵੋਟਰ ਸੂਚੀ ਵਿਚ ਆਪਣੇ ਨਾਂਅ ਦੀ ਪੁਸ਼ਟੀ ਕਰ ਲੈਣ ਵੋਟਰ - ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ