ਹਰਿਆਣਾ

ਹਰਿਆਣਾ ਕਮੇਟੀ ਵੱਲੋਂ ਅੰਮ੍ਰਿਤਧਾਰੀ ਸਿੱਖ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਵਜ਼ੀਫੇ ਵੰਡੇ ਗਏ

ਕੌਮੀ ਮਾਰਗ ਬਿਊਰੋ | July 17, 2024 07:47 PM

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਬੱਚਿਆਂ ਨੂੰ ਧਰਮ ਗੁਰਮਤਿ ਗੁਰਬਾਣੀ ਨਾਲ ਜੋੜਨ ਵਾਸਤੇ ਉਤਸ਼ਾਹਿਤ ਪ੍ਰੋਗਰਾਮ ਉਲੀਕੇ ਗਏ ਹਨ ਜਿਸ ਦੇ ਤਹਿਤ ਆਪਣੇ ਸਕੂਲਾਂ ਵਿੱਚ ਅੰਮ੍ਰਿਤਧਾਰੀ ਸਿੱਖ ਬੱਚਿਆਂ ਨੂੰ ਪੜਾਈ ਮੁਫਤ ਕਰ ਦਿੱਤੀ ਹੈ ਅਤੇ ਕਾਲਜਾਂ ਵਿੱਚ ਬੱਚਿਆਂ ਨੂੰ ਵਿਸ਼ੇਸ਼ ਵਜ਼ੀਫੇ ਦਿੱਤੇ ਜਾ ਰਹੇ ਹਨ ਜਥੇਦਾਰ ਦਾਦੂਵਾਲ ਜੀ ਦੇ ਸਹਾਇਕ ਭਾਈ ਜਗਮੀਤ ਸਿੰਘ ਬਰਾੜ ਨੇ ਮੀਡੀਆ ਨੂੰ ਲਿਖਤੀ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕੇ ਧਰਮ ਪ੍ਰਚਾਰ ਲੜੀ ਦੇ ਤਹਿਤ ਮਾਤਾ ਸੁੰਦਰੀ ਖਾਲਸਾ ਗਰਲਜ਼ ਕਾਲਜ ਨੀਂਸਿੰਗ ਕਰਨਾਲ ਵਿਖੇ ਕੱਲ 16 ਅੰਮ੍ਰਿਤਧਾਰੀ ਸਿੱਖ ਬੱਚੀਆਂ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਵੱਲੋਂ ਮਾਤਾ ਗੁਜ਼ਰੀ ਵਿੱਦਿਅਕ ਭਲਾਈ ਸਕੀਮ ਤਹਿਤ ਵਜ਼ੀਫੇ ਵੰਡੇ ਗਏ ਕਾਲਜ ਦੀ ਪ੍ਰਿੰਸੀਪਲ ਸਤਵੰਤ ਕੌਰ ਮਾਨ ਅਤੇ ਧਾਰਮਿਕ ਲੈਕਚਰਾਰ ਡਾਕਟਰ ਸੰਦੀਪ ਸਿੰਘ ਨੇ ਸਟਾਫ ਨਾਲ ਰਲਕੇ ਇਸ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ, ਚੇਅਰਮੈਨ ਧਰਮ ਪ੍ਰਚਾਰ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਜਨਰਲ ਸਕੱਤਰ ਸੁਖਵਿੰਦਰ ਸਿੰਘ ਮੰਡੇਬਰ, ਮੀਤ ਸਕੱਤਰ ਗੁਲਾਬ ਸਿੰਘ ਮੂਨਕ, ਸਲਾਹਕਾਰ ਗੁਰਵਿੰਦਰ ਸਿੰਘ ਧਮੀਜਾ ਕਰਨਾਲ ਵਿਸ਼ੇਸ਼ ਤੌਰ ਤੇ ਪੁੱਜੇ ਅਤੇ ਬੱਚਿਆਂ ਨੂੰ ਆਪਣੇ ਧਰਮ ਨਾਲ ਜੁੜਨ ਵਾਸਤੇ ਪ੍ਰੇਰਿਤ ਕੀਤਾ ਸਟੇਜ ਸਕੱਤਰ ਦੀ ਸੇਵਾ ਸਰਬਜੀਤ ਸਿੰਘ ਜੰਮੂ ਸਕੱਤਰ ਧਰਮ ਪ੍ਰਚਾਰ ਵੱਲੋਂ ਨਿਭਾਈ ਗਈ 16 ਅੰਮ੍ਰਿਤਧਾਰੀ ਸਿੱਖ ਬੱਚੀਆਂ ਨੇ ਇਹ ਵਿਸ਼ੇਸ਼ ਵਜ਼ੀਫਾ ਪ੍ਰਾਪਤ ਕੀਤਾ ਜਥੇਦਾਰ ਅਸੰਧ ਅਤੇ ਜਥੇਦਾਰ ਦਾਦੂਵਾਲ ਜੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਿਆਣਾ ਕਮੇਟੀ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਕਾਰਜਾਂ ਦਾ ਜ਼ਿਕਰ ਕੀਤਾ ਜਿਸ ਵਿੱਚ ਗੁਰਦੁਆਰਾ ਸਾਹਿਬਾਨ ਵਿੱਚ ਸੰਗਤਾਂ ਲਈ ਬਣ ਰਹੀਆਂ ਰਿਹਾਇਸ਼ੀ ਸਰਾਵਾਂ ਸਟਾਫ ਲਈ ਬਣ ਰਹੇ ਕੁਆਟਰ ਲਾਇਬ੍ਰੇਰੀਆਂ ਲੈਬੋਟਰੀਆਂ ਧਰਮ ਪ੍ਰਚਾਰ ਵੱਲੋਂ ਕੀਤੇ ਜਾ ਰਹੇ ਅੰਮ੍ਰਿਤ ਸੰਚਾਰ ਗੁਰਮਤ ਕੈਂਪਾਂ ਦਾ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ ਇਸ ਸਮੇਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਰਾਜਪਾਲ ਸਿੰਘ ਦੁਨੀਆ ਮਾਜਰਾ, ਮੀਤ ਸਕੱਤਰ ਗੁਰਦੀਪ ਸਿੰਘ ਭਾਣੋਖੇੜੀ, ਮੀਤ ਸਕੱਤਰ ਰੁਪਿੰਦਰ ਸਿੰਘ, ਇੰਚਾਰਜ ਗੁਰਭੇਜ ਸਿੰਘ, ਇੰਚਾਰਜ ਹਰਕੀਰਤ ਸਿੰਘ, ਬਲਜੀਤ ਸਿੰਘ ਪੀਏ ਅਤੇ ਇੰਦਰਪਾਲ ਸਿੰਘ ਕਰਨਾਲ ਵੀ ਹਾਜ਼ਰ ਸਨ।

Have something to say? Post your comment

 

ਹਰਿਆਣਾ

ਕਾਂਗਰਸ ਰਾਖਵੇਂਕਰਨ ਨੂੰ ਖਤਮ ਕਰਨ ਦੀ ਸਾਜਿਸ਼ ਰਚ ਰਹੀ ਹੈ: ਅਰਜੁਨ ਰਾਮ ਮੇਘਵਾਲ

ਭਾਈ-ਭਤੀਜਾਵਾਦ ਤੇ ਦਲਿਤ ਵਿਰੋਧੀ ਹੈ ਕਾਂਗਰਸ  ਕੁਮਾਰੀ ਸ਼ੈਲਜਾ ਦੀ ਅਣਦੇਖੀ ਤੋਂ ਸਮਰਥਕ ਨਾਖੁਸ਼- ਭਾਜਪਾ

ਨਿਰਪੱਖ ਅਤੇ ਪਾਰਦਰਸ਼ੀ ਚੋਣ ਕਰਵਾਉਣਾ ਹੀ ਚੋਣ ਕਮਿਸ਼ਨ ਦਾ ਟੀਚਾ - ਪੰਕਜ ਅਗਰਵਾਲ

ਬੀਜੇਪੀ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਹਰਿਆਣਾ ਨੂੰ ਬਦਲਿਆ ਅਤੇ ਸੁਧਾਰਿਆ: ਨਾਇਬ ਸੈਣੀ

ਧਾਰਾ 370 ਨੂੰ ਮੁੜ ਲਾਗੂ ਕਰਨ ਦੀ ਗੱਲ ਕਰਨਾ ਕਾਂਗਰਸ ਦੀ ਸੌੜੀ ਸੋਚ ਅਤੇ ਮਾਨਸਿਕਤਾ ਨੂੰ ਦਰਸਾਉਂਦੀ ਹੈ: ਮੋਦੀ

ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਹਾਜ਼ਰੀ ਵਿਚ ਅਸੰਧ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਜੁੰਡਲਾ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

ਵਿਧਾਨਸਭਾ ਆਮ ਚੋਣ ਲਈ ਜਿਲ੍ਹਿਆਂ ਵਿਚ ਬਣਾਏ ਜਾਣ ਚੋਣ ਆਈਕਨ - ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਵੀਰਵਾਰ ਨੂੰ ਭਾਜਪਾ ਦੇ 26 ਉਮੀਦਵਾਰ ਦਾਖਲ ਕਰਨਗੇ ਨਾਮਜ਼ਦਗੀ ਪੱਤਰ

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਹਰਿਆਣਾ ਦੀ 14ਵੀਂ ਵਿਧਾਨਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਿਲੀ ਮੰਜੂਰੀ

ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ