ਹਰਿਆਣਾ

ਮੁੱਖ ਮੰਤਰੀ ਨੇ ਸੁਰਗਵਾਸੀ ਦਲਜੀਤ ਕੌਰ ਦੀ ਅੰਤਿਮ ਅਰਦਾਸ ਵਿਚ ਅਰਪਿਤ ਕੀਤੀ ਸ਼ਰਧਾਂਜਲੀ

ਕੌਮੀ ਮਾਰਗ ਬਿਊਰੋ | July 18, 2024 09:34 PM

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਮਾਂ ਦੀ ਸਿਖਿਆ ਅਤੇ ਸੰਸਕਾਰਾਂ ਨਾਲ ਜੀਵਨ ਦਾ ਹਰੇਕ ਸੁੱਖ ਮਿਲ ਸਕਦਾ ਹੈ ਅਤੇ ਜੀਵਨ ਵਿਚ ਸਫਲਤਾ ਹਾਸਲ ਕਰਨ ਲਈ ਮਾਂ ਦੇ ਆਦਰਸ਼ਾਂ ਨੂੰ ਜੀਵਨ ਵਿਚ ਧਾਰਨ ਕਰਨਾ ਜਰੂਰੀ ਹੈ। ਇੰਨ੍ਹਾਂ ਸਿਖਿਆਵਾਂ ਤੇ ਸੰਸਕਾਰਾਂ ਦੇ ਕਾਰਨ ਹੀ ਸਾਬਕਾ ਮੰਤਰੀ ਅਤੇ ਵਿਧਾਇਕ ਸ੍ਰੀ ਸੰਦੀਪ ਸਿੰਘ ਨੇ ਪੂਰੇ ਵਿਸ਼ਵ ਵਿਚ ਖੇਡ ਦੇ ਖੇਤਰ ਵਿਚ ਸੂਬੇ ਅਤੇ ਦੇਸ਼ ਦਾ ਨਾਂਅ ਰੋਸ਼ਨ ਕੀਤਾ ਹੈ। ਇਸ ਲਈ ਸਮਾਜ ਸੁਰਗਵਾਸੀ ਸ੍ਰੀਮਤੀ ਦਲਜੀਤ ਕੌਰ ਵੱਲੋਂ ਦਿੱਤੇ ਗਏ ਸੰਸਕਾਰਾਂ ਅਤੇ ਸਿਖਿਆਵਾਂ ਨੂੰ ਹਮੇਸ਼ਾ ਯਾਦ ਰੱਖੇਗਾ।

          ਮੁੱਖ ਮੰਤਰੀ ਅੱਜ ਕੁਰੂਕਸ਼ੇਤਰ ਜਿਲ੍ਹਾ ਦੇ ਸ਼ਾਹਬਾਦ ਬਰਾੜਾ ਰੋਡ 'ਤੇ ਸਥਿਤ ਗੁਰੂਦੁਆਰਾ ਮੰਜੀ ਸਾਹਿਬ ਵਿਚ ਸਾਬਕਾ ਮੰਤਰੀ ਅਤੇ ਵਿਧਾਇਕ ਸ੍ਰੀ ਸੰਦੀਪ ਸਿੰਘ ਦੀ ਮਾਤਾ ਸੁਰਗਵਾਸੀ ਸ੍ਰੀਮਤੀ ਦਲਜੀਤ ਕੌਰ ਦੇ ਅੰਤਿਮ ਅਰਦਾਸ ਪ੍ਰੋਗ੍ਰਾਮ ਵਿਚ ਬੋਲ ਰਹੇ ਸਨ।

          ਪ੍ਰੋਗ੍ਰਾਮ ਵਿਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੋਂ ਇਲਾਵਾ ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ, ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਰਾਜ ਮੰਤਰੀ ਸ੍ਰੀ ਸੁਭਾਸ਼ ਸੁਧਾ, ਰਾਜਸਭਾ ਸੰਸਦ ਸ੍ਰੀ ਕ੍ਰਿਸ਼ਣ ਪੰਵਾਰ, ਵਿਧਾਇਕ ਸ੍ਰੀ ਘਨਸ਼ਾਮ ਦਾਸ ਅਰੋੜਾਂ, ਸਾਬਕਾ ਮੰਤਰੀ ਸ੍ਰੀ ਕ੍ਰਿਸ਼ਣ ਬੇਦੀ, ਮੁੱਖ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਭਾਰਤ ਭੂਸ਼ਣ ਭਾਂਰਤੀ, ਵਿਧਾਇਕ ਸ੍ਰੀ ਰਾਮਕਰਣ ਸਮੇਤ ਹੋਰ ਮਾਣਯੋਗ ਲੋਕਾਂ ਨੇ ਹਿੱਸਾ ਲਿਆ।

          ਮੁੱਖ ਮੰਤਰੀ ਨੇ ਸੁਰਗਵਾਸੀ ਸ੍ਰੀਮਤੀ ਦਲਜੀਤ ਕੌਰ ਦੇ ਤਸਵੀਰ 'ਤੇ ਪੁਸ਼ਪ ਅਰਪਿਤ ਕਰ ਸ਼ਰਧਾਂਜਲੀ ਦਿੱਤੀ ਅਤੇ ਸਾਬਕਾ ਮੰਤਰੀ ਅਤੇ ਵਿਧਾਇਕ ਸ੍ਰੀ ਸੰਦੀਪ ਸਿੰਘ, ਸਮਾਜ ਸੇਵੀ ਸ੍ਰੀ ਗੁਰਚਰਣ ਸਿੰਘ ਸਮੇਤ ਪਰਿਵਾਰ ਦੇ ਹੋਰ ਮੈਂਬਰਾਂ ਦੇ ਨਾਲ ਦੁੱਖ ਸਾਂਝਾ ਕੀਤਾ।

Have something to say? Post your comment

 

ਹਰਿਆਣਾ

ਕਾਂਗਰਸ ਰਾਖਵੇਂਕਰਨ ਨੂੰ ਖਤਮ ਕਰਨ ਦੀ ਸਾਜਿਸ਼ ਰਚ ਰਹੀ ਹੈ: ਅਰਜੁਨ ਰਾਮ ਮੇਘਵਾਲ

ਭਾਈ-ਭਤੀਜਾਵਾਦ ਤੇ ਦਲਿਤ ਵਿਰੋਧੀ ਹੈ ਕਾਂਗਰਸ  ਕੁਮਾਰੀ ਸ਼ੈਲਜਾ ਦੀ ਅਣਦੇਖੀ ਤੋਂ ਸਮਰਥਕ ਨਾਖੁਸ਼- ਭਾਜਪਾ

ਨਿਰਪੱਖ ਅਤੇ ਪਾਰਦਰਸ਼ੀ ਚੋਣ ਕਰਵਾਉਣਾ ਹੀ ਚੋਣ ਕਮਿਸ਼ਨ ਦਾ ਟੀਚਾ - ਪੰਕਜ ਅਗਰਵਾਲ

ਬੀਜੇਪੀ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਹਰਿਆਣਾ ਨੂੰ ਬਦਲਿਆ ਅਤੇ ਸੁਧਾਰਿਆ: ਨਾਇਬ ਸੈਣੀ

ਧਾਰਾ 370 ਨੂੰ ਮੁੜ ਲਾਗੂ ਕਰਨ ਦੀ ਗੱਲ ਕਰਨਾ ਕਾਂਗਰਸ ਦੀ ਸੌੜੀ ਸੋਚ ਅਤੇ ਮਾਨਸਿਕਤਾ ਨੂੰ ਦਰਸਾਉਂਦੀ ਹੈ: ਮੋਦੀ

ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਹਾਜ਼ਰੀ ਵਿਚ ਅਸੰਧ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਜੁੰਡਲਾ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

ਵਿਧਾਨਸਭਾ ਆਮ ਚੋਣ ਲਈ ਜਿਲ੍ਹਿਆਂ ਵਿਚ ਬਣਾਏ ਜਾਣ ਚੋਣ ਆਈਕਨ - ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਵੀਰਵਾਰ ਨੂੰ ਭਾਜਪਾ ਦੇ 26 ਉਮੀਦਵਾਰ ਦਾਖਲ ਕਰਨਗੇ ਨਾਮਜ਼ਦਗੀ ਪੱਤਰ

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਹਰਿਆਣਾ ਦੀ 14ਵੀਂ ਵਿਧਾਨਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਿਲੀ ਮੰਜੂਰੀ

ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ