ਹਰਿਆਣਾ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕਰਜ ਵਿਚ ਡੁੱਬੇ ਕਿਸਾਨਾਂ ਨੂੰ ਤੁਰੰਤ ਪਹੁੰਚਾਈ ਆਰਥਕ ਸਹਾਇਤਾ

ਕੌਮੀ ਮਾਰਗ ਬਿਊਰੋ | July 19, 2024 07:24 PM

 

ਚੰਡੀਗੜ੍ਹ - ਹਰਿਆਣਾ ਵਿਚ ਗਰੀਬ ਤੇ ਜਰੂਰਤਮੰਦਾਂ ਦੀ ਮਦਦ ਦੇ ਲਈ ਸਦਾ ਤਿਆਰ ਰਹਿਣ ਵਾਲੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਇਕ ਵਾਰ ਫਿਰ ਆਪਣੇ ਸਰਲ ਸਵਭਾਵ ਦਾ ਪਰਿਚੈ ਦਿੰਦੇ ਹੋਏ ਕਰਜ ਵਿਚ ਡੁੱਬੇ ਇਕ ਗਰੀਬ ਕਿਸਾਨ ਨੂੰ ਤੁਰੰਤ ਮਦਦ ਪਹੁੰਚਾਈ ਹੈਮੁੱਖ ਮੰਤਰੀ ਵੱਲੋਂ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਸੁਮਨ ਸੈਨੀ ਨੇ ਅੱਜ ਮੁੱਖ ਮੰਤਰੀ ਦੇ ਸਵੈਛਿਕ ਕੋਸ਼ ਤੋਂ ਕਿਸਾਨ ਪੁੱਤਰੀ ਸੁਸ੍ਰੀ ਸਵਾਤੀ ਨੁੰ ਆਰਥਕ ਸਹਾਇਤਾ ਵਜੋ ਲੱਖ ਰੁਪਏ ਦਾ ਚੈਕ ਭੇਂਟ ਕੀਤਾ

          ਵਰਨਣਯੋਗ ਹੈ ਕਿ ਜਿਲ੍ਹਾ ਅੰਬਾਲਾ ਦੇ ਪਿੰਡ ਖਾਨਪੁਰ ਰਾਜਪੁਤਾਨ ਦੇ ਰਹਿਣ ਵਾਲੇ ਕਿਸਾਨ ਸ੍ਰੀ ਕ੍ਰਿਸ਼ਣ ਕੁਮਾਰ ਦੀ ਭਾਰੀ ਬਰਸਾਤ ਦੇ ਕਾਰਨ ਫਸਲ ਖਰਾਬ ਹੋ ਗਈ ਸੀ,  ਜਿਸ ਤੋਂ ਉਨ੍ਹਾਂ ਦੀ ਆਮਦਨ ਦਾ ਇਕਲੌਤਾ ਸਾਧਨ ਖੇਤੀ ਖਰਾਬ ਹੋਣ ਤੋਂ ਆਰਥਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਸ੍ਰੀ ਕ੍ਰਿਸ਼ਣ ਕੁਮਾਰ ਨੇ ਖੇਤੀ ਦੇ ਲਈ ਕਰਜਾ ਲਿਆ ਹੋਇਆ ਸੀ ਅਤੇ ਫਸਲ ਖਰਾਬ ਹੋਣ ਨਾਲ ਉਨ੍ਹਾਂ 'ਤੇ ਕਰਜ ਦਾ ਬੋਝ ਹੋਰ ਵੱਧ ਗਿਆ ਇਸ ਬੋਝ ਦੇ ਕਾਰਨ ਉਨ੍ਹਾਂ ਨੁੰ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਵਿਚ ਵੀ ਮੁਸ਼ਕਲ ਆ ਰਹੀ ਸੀ,  ਇਸ ਲਈ ਉਨ੍ਹਾਂ ਦੇ ਪਰਿਵਾਰ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੇ ਸਾਹਮਣੇ ਮਦਦ ਦੀ ਗੋਹਾਰ ਲਗਾਈ ਸੀ

          ਮੁੱਖ ਮੰਤਰੀ ਨੇ ਕਿਸਾਨ ਦੀ ਮਦਦ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਅੱਜ ਮੁੱਖ ਮੰਤਰੀ ਆਵਾਸ ਸੰਤ ਕਬੀਰ ਕੁਟੀਰ 'ਤੇ ਪਹੁੰਚੀ ਕਿਸਾਨ ਸ੍ਰੀ ਕ੍ਰਿਸ਼ਣ ਕੁਮਾਰ ਦੀ ਪੁੱਤਰੀ ਸੁਸ੍ਰੀ ਸਵਾਤੀ ਨੇ ਲੱਖ ਰੁਪਏ ਦਾ ਚੈਕ ਪ੍ਰਾਪਤ ਕੀਤਾ ਸਵਾਤੀ ਨੇ ਇਸ ਮਦਦ ਦੇ ਲਈ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟਾਇਆ

Have something to say? Post your comment

 

ਹਰਿਆਣਾ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

5 ਅਕਤੂਬਰ ਨੂੰ ਹੋਵੇਗਾ ਹਰਿਆਣਾ ਵਿਧਾਨਸਭਾ ਦਾ ਚੋਣ - ਪੰਕਜ ਅਗਰਵਾਲ

1 ਜੁਲਾਈ, 2024 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕ 2 ਸਤੰਬਰ ਤਕ ਬਣਵਾ ਸਕਦੇ ਹਨ ਵੋਟ - ਮੁੱਖ ਚੋਣ ਅਧਕਾਰੀ ਪੰਕਜ ਅਗਰਵਾਲ

ਜਥੇਦਾਰ ਦਾਦੂਵਾਲ ਹਰਿਆਣਾ ਕਮੇਟੀ ਧਰਮ ਪ੍ਰਚਾਰ ਅਤੇ ਕਾਨੂੰਨੀ ਵਿੰਗ ਦੇ ਦੁਬਾਰਾ ਬਣੇ ਚੇਅਰਮੈਨ

ਹਰਿਆਣਾ ਵਿੱਚ ਸਿੱਖ ਸਮਾਜ ਦੇ ਵਜੂਦ ਨੂੰ ਕਾਇਮ ਕਰਨ ਦੀ ਸ਼ੁਰੂਆਤ ਕਰੇਗੀ ਹਰਿਆਣਾ ਸਿੱਖ ਏਕਤਾ ਦਲ-ਪ੍ਰੀਤਪਾਲ ਸਿੰਘ ਪੰਨੂ

ਸੂਬੇ ਦੇ ਦੋ ਕਰੋੜ ਤੋਂ ਵੱਧ ਵੋਟਰ ਕਰ ਸਕਣਗੇ ਆਪਣੇ ਵੋਟ ਅਧਿਕਾਰ ਦੀ ਵਰਤੋ - ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਚੋਣ ਦੰਗਲ ਵਿੱਚ ਕਾਂਗਰਸ ਨੂੰ ਤੀਜੀ ਵਾਰ ਹਰਾਉਣ ਲਈ ਭਾਜਪਾ ਨੇ ਘਰ-ਘਰ ਦਿੱਤੀ ਦਸਤਕ

ਚੋਣ ਐਲਾਨ ਪੱਤਰ ਜਾਰੀ ਕਰਨ ਦੇ 3 ਦਿਨਾਂ ਦੇ ਅੰਦਰ-ਅੰਦਰ ਮੁੱਖ ਚੋਣ ਅਧਿਕਾਰੀ ਦਫਤਰ ਵਿਚ 3-3 ਕਾਪੀਆਂ ਦੇਣਾ ਜਰੂਰੀ - ਪੰਕਜ ਅਗਰਵਾਲ

ਭਾਜਪਾ ਬੂਥ ਵਰਕਰ ਚੋਣਾਂ 'ਚ ਯੋਧਿਆਂ ਵਾਂਗ ਕੰਮ ਕਰਦੇ ਹਨ: ਬਿਪਲਬ ਦੇਬ

ਵੋਟਰ ਸੂਚੀ ਵਿਚ ਆਪਣੇ ਨਾਂਅ ਦੀ ਪੁਸ਼ਟੀ ਕਰ ਲੈਣ ਵੋਟਰ - ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ