ਹਰਿਆਣਾ

ਗੁਰਦੁਆਰਾ ਚਿੱਲਾ ਸਾਹਿਬ ਸਿਰਸਾ ਲਈ 10 ਏਕੜ ਥਾਂ ਅਲਾਟ ਕਰਨ ਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੀਤਾ ਧੰਨਵਾਦ

ਕੌਮੀ ਮਾਰਗ ਬਿਊਰੋ | July 19, 2024 07:31 PM

ਚੰਡੀਗੜ੍ਹ-ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਅੱਜ ਇਕ ਉੱਚ ਪੱਧਰੀ ਸਿੱਖ ਵਫਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਅਤੇ ਸਿਰਸਾ ਵਿਚ ਗੁਰਦੁਆਰਾ ਚਿੱਲਾ ਸਾਹਿਬ ਲਈ 10 ਏਕੜ ਥਾਂ ਅਲਾਟ ਕਰਨ ’ਤੇ ਉਹਨਾਂ ਦਾ ਧੰਨਵਾਦ ਕੀਤਾ। ਇਸ ਵਫਦ ਨੇ ਹਰਿਆਣਾ ਵਿਚ ਸਿੱਖ ਭਾਈਚਾਰੇ ਨੂੰ ਦਰਪੇਸ਼ ਮੁਸ਼ਕਿਲਾਂ ਵੀ ਮੁੱਖ ਮੰਤਰੀ ਅੱਗੇ ਰੱਖੀਆਂ।
ਮਨਜਿੰਦਰ ਸਿੰਘ ਸਿਰਸਾ ਤੋਂ ਇਲਾਵਾ ਵਫਦ ਵਿਚ ਹਰਿਆਣਾ ਦੀਆਂ ਪ੍ਰਮੁੱਖ ਸਿੱਖ ਸ਼ਖਸੀਅਤਾਂ ਸ਼ਾਮਲ ਸਨ ਜਿਹਨਾਂ ਵਿਚ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਅਸੰਧ, ਕੰਵਲਜੀਤ ਸਿੰਘ ਅਜਰਾਣਾ, ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲੇ, ਬਾਬਾ ਜੋਗਾ ਸਿੰਘ, ਬਾਬਾ ਹਰਵੇਲ ਸਿੰਘ, ਬਾਬਾ ਸੁਬੇਗ ਸਿੰਘ, ਬਾਬਾ ਦਰਸ਼ਨ ਸਿੰਘ, ਬਾਬਾ ਰੂਬੀ ਸਿੰਘ, ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਸੁਦਰਸ਼ਨ ਸਿੰਘ ਸਹਿਗਲ, ਬੀਬੀ ਰਵਿੰਦਰ ਕੌਰ ਅਜਰਾਣਾ, ਸੁਖਵਿੰਦਰ ਸਿੰਘ ਮੰਡੇਬਾਰ, ਗੁਲਾਬ ਸਿੰਘ ਮੂਣਕ ਅਤੇ ਸਾਬਕਾ ਵਿਧਾਇਕ ਬਖਸ਼ੀਸ਼ ਸਿੰਘ ਵਿਰਕ ਵੀ ਸ਼ਾਮਲ ਸਨ।
ਮੀਟਿੰਗ ਮਗਰੋਂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਵਫਦ ਨੇ ਸਿੱਖ ਭਾਈਚਾਰੇ ਦੀਆਂ ਮੰਗਾਂ ਮੁੱਖ ਮੰਤਰੀ ਅੱਗੇ ਰੱਖੀਆਂ ਅਤੇ ਮੁੱਖ ਮੰਤਰੀ ਨੇ ਉਹਨਾਂ ਦੇ ਹਰ ਪਹਿਲੂ ਦੀ ਫੌਰੀ ਪੂਰਤੀ ਦਾ ਭਰੋਸਾ ਦੁਆਇਆ। ਵਫਦ ਨੇ  ਕਰਨਾਲ ਦੇ ਨਿਸਿੰਗ ਵਿਚ ਸਿੱਖ ਪਰਿਵਾਰਾਂ ਦੇ ਘਰ ਢਾਹੇ ਜਾਣ ਦਾ ਮੁੱਦਾ ਵੀ ਚੁੱਕਿਆ ਤੇ ਮੰਗ ਕੀਤੀ ਕਿ ਨਵੇਂ ਘਰ ਬਣਾ ਕੇ ਦਿੱਤੇ ਜਾਣ ਤੇ ਹੋਰ ਮੰਗਾਂ ਵੀ ਰੱਖੀਆਂ। ਉਹਨਾ ਦੱਸਿਆ ਕਿ ਮੀਟਿੰਗ ਬਹੁਤ ਹੀ ਸੁਖਾਵੇਂ ਤੇ ਚੰਗੇ ਮਾਹੌਲ ਵਿਚ ਹੋਈ ਤੇ ਮੁੱਖ ਮੰਤਰੀ ਨੇ ਉਹਨਾਂ ਅੱਗੇ ਰੱਖੀਆਂ ਮੰਗਾਂ ਵਿਚ ਵੀ ਬਹੁਤ ਦਿਲਚਸਪੀ ਵਿਖਾਈ।
ਸਿਰਸਾ ਨੇ ਦੱਸਿਆ ਕਿ ਸੂਬੇ ਦੇ ਕੋਨੇ ਕੋਨੇ ਤੋਂ ਸੈਂਕੜੇ ਸਿੱਖਾਂ ਦਾ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਮਕਸਦ ਮੁੱਖ ਮੰਤਰੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਵੱਲੋਂ ਸਿੱਖ ਭਾਈਚਾਰੇ ਲਈ ਕੀਤੇ ਜਾ ਰਹੇ ਕੰਮਾਂ ਵਾਸਤੇ ਉਹਨਾਂ ਦਾ ਧੰਨਵਾਦ ਕਰਨਾ ਸੀ।
ਵਫਦ ਨੇ ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ। ਇਸ ਮੌਕੇ ਤਕਰੀਬਨ 1500 ਸਿੱਖ ਸ਼ਖਸੀਅਤਾਂ ਹਾਜ਼ਰ ਸਨ।

Have something to say? Post your comment

 

ਹਰਿਆਣਾ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

5 ਅਕਤੂਬਰ ਨੂੰ ਹੋਵੇਗਾ ਹਰਿਆਣਾ ਵਿਧਾਨਸਭਾ ਦਾ ਚੋਣ - ਪੰਕਜ ਅਗਰਵਾਲ

1 ਜੁਲਾਈ, 2024 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕ 2 ਸਤੰਬਰ ਤਕ ਬਣਵਾ ਸਕਦੇ ਹਨ ਵੋਟ - ਮੁੱਖ ਚੋਣ ਅਧਕਾਰੀ ਪੰਕਜ ਅਗਰਵਾਲ

ਜਥੇਦਾਰ ਦਾਦੂਵਾਲ ਹਰਿਆਣਾ ਕਮੇਟੀ ਧਰਮ ਪ੍ਰਚਾਰ ਅਤੇ ਕਾਨੂੰਨੀ ਵਿੰਗ ਦੇ ਦੁਬਾਰਾ ਬਣੇ ਚੇਅਰਮੈਨ

ਹਰਿਆਣਾ ਵਿੱਚ ਸਿੱਖ ਸਮਾਜ ਦੇ ਵਜੂਦ ਨੂੰ ਕਾਇਮ ਕਰਨ ਦੀ ਸ਼ੁਰੂਆਤ ਕਰੇਗੀ ਹਰਿਆਣਾ ਸਿੱਖ ਏਕਤਾ ਦਲ-ਪ੍ਰੀਤਪਾਲ ਸਿੰਘ ਪੰਨੂ

ਸੂਬੇ ਦੇ ਦੋ ਕਰੋੜ ਤੋਂ ਵੱਧ ਵੋਟਰ ਕਰ ਸਕਣਗੇ ਆਪਣੇ ਵੋਟ ਅਧਿਕਾਰ ਦੀ ਵਰਤੋ - ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਚੋਣ ਦੰਗਲ ਵਿੱਚ ਕਾਂਗਰਸ ਨੂੰ ਤੀਜੀ ਵਾਰ ਹਰਾਉਣ ਲਈ ਭਾਜਪਾ ਨੇ ਘਰ-ਘਰ ਦਿੱਤੀ ਦਸਤਕ

ਚੋਣ ਐਲਾਨ ਪੱਤਰ ਜਾਰੀ ਕਰਨ ਦੇ 3 ਦਿਨਾਂ ਦੇ ਅੰਦਰ-ਅੰਦਰ ਮੁੱਖ ਚੋਣ ਅਧਿਕਾਰੀ ਦਫਤਰ ਵਿਚ 3-3 ਕਾਪੀਆਂ ਦੇਣਾ ਜਰੂਰੀ - ਪੰਕਜ ਅਗਰਵਾਲ

ਭਾਜਪਾ ਬੂਥ ਵਰਕਰ ਚੋਣਾਂ 'ਚ ਯੋਧਿਆਂ ਵਾਂਗ ਕੰਮ ਕਰਦੇ ਹਨ: ਬਿਪਲਬ ਦੇਬ

ਵੋਟਰ ਸੂਚੀ ਵਿਚ ਆਪਣੇ ਨਾਂਅ ਦੀ ਪੁਸ਼ਟੀ ਕਰ ਲੈਣ ਵੋਟਰ - ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ