ਸਿਹਤ ਅਤੇ ਫਿਟਨੈਸ

ਡੇਂਗੂ ਬੁਖ਼ਾਰ ਤੋਂ ਬਚਾਅ ਲਈ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ : ਡਾ. ਅਲਕਜੋਤ ਕੌਰ

ਕੌਮੀ ਮਾਰਗ ਬਿਊਰੋ | July 20, 2024 07:34 PM

ਬੂਥਗੜ੍ਹ- ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੀ ਟੀਮ ਵਲੋਂ ਪਿੰਡ ਜੁਝਾਰਨਗਰ ਵਿਚ ਘਰ-ਘਰ ਜਾ ਕੇ ਡੇਂਗੂ-ਵਿਰੋਧੀ ਮੁਹਿੰਮ ਚਲਾਈ ਗਈ ਅਤੇ ਮੱਛਰ ਦਾ ਲਾਰਵਾ ਚੈੱਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਵਿਭਾਗ ਦੀ ਟੀਮ ਨੇ ਜਿਥੇ ਪਿੰਡ ਜੁਝਾਰਨਗਰ ਵਿਚ ਡੇਂਗੂ ਸਰਵੇ ਕੀਤਾ, ਉਥੇ ਪਿੰਡ ਫ਼ਿਰੋਜ਼ਪੁਰ ਬੰਗੜ ਵਿਚ ਮੱਛਰ ਤੋਂ ਬਚਾਅ ਲਈ ਸਪਰੇਅ ਵੀ ਕਰਵਾਈ ਗਈ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਜਿਥੇ ਜਾਂਚ ਦਾ ਕੰਮ ਕਰ ਰਹੀਆਂ ਹਨ, ਉਥੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਸਾਵਧਾਨੀਆਂ, ਬੁਖ਼ਾਰ ਦੇ ਲੱਛਣਾਂ, ਕਾਰਨਾਂ ਅਤੇ ਇਲਾਜ ਬਾਰੇ ਵੀ ਜਾਣਕਾਰੀ ਦੇ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ । ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚਦਰਦ, ਅੱਖ ਦੇ ਪਿਛਲੇ ਹਿੱਸੇ ਵਿਚਦਰਦ, ਹਾਲਤਖ਼ਰਾਬਹੋਣ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨਵਗਣਾ, ਜੀ ਕੱਚਾ ਹੋਣਾਅਤੇ ਉਲਟੀਆਂ ਆਉਣਾਆਦਿਸ਼ਾਮਲਹਨ। ਡੇਂਗੂ ਫੈਲਾਉਣਵਾਲੇ ਮੱਛਰ ਖੜੇ ਸਾਫ਼ਪਾਣੀਵਿਚਪਲਦੇ ਹਨਜਿਵੇਂ ਕੂਲਰਾਂ, ਪਾਣੀਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀਪਏ ਟਾਇਰਾਂ ਅਤੇ ਪਾਣੀਵਾਲੇ ਢੋਲਾਂ ਆਦਿਵਿਚ।ਇਨ੍ਹਾਂ ਵਿਚਪਾਣੀਨਾਖੜਾਹੋਣਦਿਤਾਜਾਵੇ। ਇਸ ਮੌਕੇ ਡਾ. ਕਿਰਨਜੀਤ ਕੌਰ, ਹੈਲਥ ਸੁਪਰਵਾਇਜ਼ਰ ਭੁਪਿੰਦਰ ਸਿੰਘ, ਸਵਰਨ ਸਿੰਘ, ਸਿਹਤ ਵਰਕਰ ਗੁਰਤੇਜ ਸਿੰਘ, ਰਘਬੀਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 

ਸਿਹਤ ਅਤੇ ਫਿਟਨੈਸ

ਫੁਜੀਫਿਲਮ ਨੇ ਭਾਰਤ ਦੀ ਪਹਿਲੀ ਗੈਸਟਰੋ ਏਆਈ ਅਕੈਡਮੀ ਦੀ ਕੀਤੀ ਸਥਾਪਨਾ 

ਗੁਰਦੁਆਰਾ ਸਾਚਾ ਧੰਨ ਸਾਹਿਬ ਮੁਹਾਲੀ ਵਿਖੇ ਫਰੀ ਹੋਮਿਓਪੈਥੀ ਡਿਸਪੈਂਸਰੀ ਫਿਰ ਤੋਂ ਹੋਈ ਸ਼ੁਰੂ

ਡੇਂਗੂ ਵਿਰੋਧੀ ਮੁਹਿੰਮ ਦਾ ਨਿਰੀਖਣ- ਲੋਕਾਂ ਨੂੰ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ

ਭਾਰਤ ਵਿੱਚ ਵੀਹ ਅਤੇ ਤੀਹ ਸਾਲਾਂ ਦੇ ਬਹੁਤ ਸਾਰੇ ਨੌਜਵਾਨ ਮਰੀਜ਼ ਦਿਲ ਦੇ ਦੌਰੇ ਦਾ ਸ਼ਿਕਾਰ ਹੋ ਰਹੇ ਹਨ: ਡਾ ਬਾਲੀ

ਜੀਵਨ ਦੇ ਢੰਗ ਤਰੀਕੇ ਬਦਲ ਜਾਣ ਕਾਰਨ ਭਾਰਤ ਇਸ ਸਮੇ ਸ਼ੂਗਰ ਦੇ ਮਰੀਜਾਂ ਦੀ ਰਾਜਧਾਨੀ ਬਣ ਚੁੱਕਾ -ਡਾਕਟਰ ਹਰਪ੍ਰੀਤ ਸਿੰਘ

ਦੇਸ਼ ਵਿੱਚ ਫੈਲੀ ਨਵੀਂ ਬਿਮਾਰੀ "ਟਮਾਟਰ ਬੁਖਾਰ" ਉਰਫ ਟੋਮੇਟੋ ਫਲੂ

ਮੂੰਹ ਦੇ ਕੈਂਸਰ ਨੂੰ ਕੀਤਾ ਜਾ ਸਕਦਾ ਹੈ ਖਤਮ: ਡਾ. ਜੀ. ਕੇ. ਰਾਥ

ਯੋਗ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ - ਜਤਿੰਦਰ ਸ਼ਰਮਾ

ਵਧ ਰਹੀ ਗਰਮੀ ਅਤੇ ਲੂ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ: ਡਾ. ਪਰਮਿੰਦਰ ਕੌਰ  

ਪੀ.ਐਚ.ਸੀ. ਬੂਥਗੜ੍ਹ ਵਿਖੇ ਸਿਹਤ ਮੇਲਾ ਅੱਜ, ਵਿਧਾਇਕਾ ਅਨਮੋਲ ਗਗਨ ਮਾਨ ਕਰਨਗੇ ਉਦਘਾਟਨ