ਪੰਜਾਬ

ਪੰਜਾਬ ਦੇ ਰਾਜਪਾਲ ਨੇ ਬਾਬਾ ਨਾਮਦੇਵ ਜੀ ਨੂੰ ਸਮਰਪਿਤ ਇਮਾਰਤ ਦਾ ਨੀਂਹ ਪੱਥਰ ਰੱਖਿਆ

ਕੌਮੀ ਮਾਰਗ ਬਿਊਰੋ | July 23, 2024 08:00 PM

ਗੁਰਦਾਸਪੁਰ-ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਘੁਮਾਣ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਯਾਦ ਨੂੰ ਸਮਰਪਿਤ “ਸੰਤ ਨਾਮਦੇਵ ਜੀ ਯਾਤਰੀ ਨਿਵਾਸ” ਭਵਨ ਦਾ ਨੀਂਹ ਪੱਥਰ ਰੱਖਿਆ। ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਇਸ ਭਵਨ ਦੇ ਨਿਰਮਾਣ ਲਈ ਆਪਣੇ ਫੰਡ ਵਿੱਚੋਂ 1 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ।

ਪਿੰਡ ਘੁਮਾਣ ਵਿੱਚ ਬਣਨ ਵਾਲੇ ਇਸ ਭਵਨ ਵਿੱਚ ਕੁੱਲ 10 ਕਮਰੇ, 1 ਹਾਲ ਅਤੇ 1 ਰਸੋਈ ਬਣਾਈ ਜਾਵੇਗੀ, ਜਿਸ ਦਾ ਮੰਤਵ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ।

ਦੱਸਣਯੋਗ ਹੈ ਕਿ ਭਗਤ ਨਾਮਦੇਵ ਜੀ ਮਹਾਰਾਸ਼ਟਰ ਤੋਂ ਚੱਲ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੀ ਯਾਤਰਾ ਕਰਦੇ ਹੋਏ ਪੰਜਾਬ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਪਿੰਡ ਘੁਮਾਣ ਅਤੇ ਨੇੜਲੇ ਪਿੰਡ ਭੱਟੀਵਾਲ ਵਿੱਚ ਡੇਰਾ ਲਾਇਆ ਸੀ। ਭਗਤ ਨਾਮਦੇਵ ਜੀ 18 ਸਾਲ ਘੁਮਾਣ ਵਿੱਚ ਰਹੇ ਅਤੇ ਸੰਨ 1350 ਵਿੱਚ ਜੋਤੀ-ਜੋਤ ਸਮਾ ਗਏ। ਪਿੰਡ ਘੁਮਾਣ ਵਿੱਚ ਹੀ ਭਗਤ ਨਾਮਦੇਵ ਜੀ ਦੀ ਸਮਾਧ ਮੌਜੂਦ ਹੈ ਜਿੱਥੇ ਦੁਨੀਆਂ ਭਰ ਤੋਂ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ।

ਭਗਤ ਨਾਮਦੇਵ ਜੀ ਦਾ ਜਨਮ ਸੰਨ 1270 ਵਿੱਚ ਮਹਾਰਾਸ਼ਟਰ ਦੇ ਪਿੰਡ ਨਰਸੀ ਬਾਮਣੀ ਵਿੱਚ ਹੋਇਆ ਸੀ। ਸ਼੍ਰੋਮਣੀ ਭਗਤ ਨਾਮਦੇਵ ਜੀ ਭਗਤੀ ਲਹਿਰ ਦੇ ਉੱਘੇ ਸੰਤ ਸਨ, ਜਿਹਨਾਂ ਨੇ ਆਪਣੀ ਬਾਣੀ ਵਿੱਚ ਊਚ-ਨੀਚ ਦੇ ਫਰਕ ਨੂੰ ਖਤਮ ਕਰਨ ਦੀ ਗੱਲ ਕੀਤੀ। ਭਗਤ ਨਾਮਦੇਵ ਜੀ ਦੀ ਬਾਣੀ ਦੇ 61 ਪਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 18 ਰਾਗਾਂ ‘ਚ ਦਰਜ ਹਨ, ਜੋ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ।

ਭਗਤ ਨਾਮਦੇਵ ਜੀ ਦਾ ਸਮੁੱਚਾ ਜੀਵਨ ਅਤੇ ਬਾਣੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ ਅਤੇ ਹਰ ਮਨੁੱਖ ਨੂੰ ਇਸ ਤੋਂ ਸੇਧ ਲੈਣ ਦੀ ਲੋੜ ਹੈ।

ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਘੁਮਾਣ ਵਿਖੇ ਸਾਲਾਨਾ ਸਮਾਗਮ ਕਰਵਾਇਆ ਜਾਂਦਾ ਹੈ ਜਿੱਥੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤਾਂ ਪੁੱਜਦੀਆਂ ਹਨ ।

ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਬੰਧ ਅਧੀਨ ਕਿਸ਼ਨਕੋਟ, ਗੁਰਦਾਸਪੁਰ ਵਿੱਚ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਨਾਂ ’ਤੇ 10 ਏਕੜ ਵਿੱਚ ਫੈਲਿਆ ਇੱਕ ਸਰਕਾਰੀ ਡਿਗਰੀ ਕਾਲਜ ਪਹਿਲਾਂ ਹੀ ਸਥਾਪਿਤ ਹੈ, ਜਿਸ ਵਿੱਚ 500 ਬੱਚੇ ਪੜ੍ਹਦੇ ਹਨ।

ਜ਼ਿਕਰਯੋਗ ਹੈ ਕਿ ‘ਪਾਲਕੀ ਸੋਲਾਂ ਪੱਤਰਕਾਰ ਸੰਘ’ਵੱਲੋਂ ਪਿਛਲੇ ਦੋ ਸਾਲਾਂ ਤੋਂ ਮਹਾਰਾਸ਼ਟਰ ਤੋਂ ਪੰਜਾਬ ਤੱਕ ਸਾਈਕਲ ਯਾਤਰਾ ਕੱਢੀ ਜਾਂਦੀ ਹੈ, ਜਿਸ ਦਾ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਵੱਲੋਂ ਨਿੱਜੀ ਤੌਰ ’ਤੇ ਸਵਾਗਤ ਕੀਤਾ ਜਾਂਦਾ ਹੈ।

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ