ਪੰਜਾਬ

ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ: ਸੰਧਵਾਂ

ਕੌਮੀ ਮਾਰਗ ਬਿਊਰੋ | July 23, 2024 08:08 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਐਲਾਨੇ ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਅਤੇ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ।

ਦੇਸ਼ ਭਰ ’ਚ ਖੇਤੀਬਾੜੀ ਦੀ ਸਹਾਇਤਾ ਅਤੇ ਪੁਨਰ ਸੁਰਜੀਤੀ ਜਿਹੀਆਂ ਅਤਿ ਜ਼ਰੂਰੀ ਲੋੜਾਂ ਪ੍ਰਤੀ ਅਜਿਹੇ ਗ਼ੈਰ-ਜ਼ਿੰਮੇਵਾਰਾਨਾ ਤੇ ਨਿਰਾਸ਼ਾਜਨਕ ਰੁੱਖ ’ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ, ਸ. ਸੰਧਵਾਂ ਨੇ ਕਿਹਾ ਕਿ ਨਿਰਮਲਾ ਸੀਤਾਰਮਨ ਦੁਆਰਾ ਪੇਸ਼ ਕੀਤਾ ਗਿਆ ਬਜਟ ਮਹਿਜ਼ ਰਸਮੀ ਕਾਰਵਾਈ ਹੈ ਅਤੇ ਇਹ ਦਸਤਾਵੇਜ਼ ਕਿਸੇ ਵੀ ਪੱਖ ਤੋਂ ਸਾਕਾਰਾਤਮਕ ਉਪਾਵਾਂ ਦਾ ਧਾਰਕ ਨਹੀਂ ਦਿਸਦਾ।

ਸੀਨੀਅਰ ਆਗੂ ਨੇ ਸਵਾਲ ਚੁੱਕਦਿਆਂ ਕਿਹਾ ਕਿ ਦੂਜੇ ਰਾਜਾਂ ਨੂੰ ਵਿੱਤੀ ਪੈਕੇਜ ਦੇਣ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਲੋੜਾਂ ਅਤੇ ਆਸਾਂ ਨੂੰ ਇਸ ਤਰ੍ਹਾਂ ਦਰਕਿਨਾਰ ਕਿਉਂ ਕਰ ਦਿੱਤਾ ਹੈ ? ਸ. ਸੰਧਵਾਂ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਲਈ ਆਪਣਾ ਖੂਨ ਡੋਲ੍ਹਿਆ ਹੈ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਹਨ। ਇਹ ਪੰਜਾਬ ਹੀ ਸੀ ਜਿਨਾਂ ਨੇ ਉਸ ਔਖੀ ਘੜੀ ਵਿੱਚ ਹਰੀ ਕ੍ਰਾਂਤੀ ਰਾਹੀਂ ਦੇਸ਼ ਦਾ ਢਿੱਡ ਭਰਿਆ ਸੀ।

ਬਜਟ ਨੂੰ ਪੂਰਨ ਰੂਪ ਨਿਰਾਸ਼ਾਜਨਕ ਗਰਦਾਨਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਖ਼ਜ਼ਾਨਾ ਮੰਤਰੀ ਨੇ ਪਿਛਲੇ 10 ਸਾਲਾਂ ਵਿੱਚ ਕੀਮਤਾਂ ਵਿੱਚ ਹੋਏ ਵਾਧੇ ਦੇ ਬੋਝ ਨੂੰ ਘਟਾਉਣ ਲਈ ਕੋਈ ਪ੍ਰਭਾਵੀ ਤੇ ਅਸਰਅੰਦਾਜ਼ ਉਪਾਅ ਨਹੀਂ ਕੀਤੇ। ਮੱਧ ਵਰਗ ਤਾਂ ਨਿਰਾਸ਼ ਹੋਇਆ ਹੀ ਹੈ, ਪਰ ਤਨਖ਼ਾਹਦਾਰ ਵਰਗ ਨੂੰ ਵੀ ਟੈਕਸਾਂ ‘ਚ ਕੋਈ ਛੋਟ ਨਹੀਂ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਸ਼ਾਸਨ ਸਿਰਫ ਕਾਰਪੋਰੇਟ ਖੇਤਰਾਂ ਨੂੰ ਲਾਭ ਦੇਣ ’ਤੇ ਕੇਂਦ੍ਰਿਤ ਹੈ, ਜਦਕਿ ਇਮਾਨਦਾਰੀ ਨਾਲ ਟੈਕਸ ਅਦਾ ਕਰਨ ਵਾਲੇ ਲੋਕਾਂ ਨੂੰ ਕੋਈ ਲਾਭ ਨਹੀਂ ਦਿੱਤਾ ਗਿਆ ਹੈ।

Have something to say? Post your comment

 

ਪੰਜਾਬ

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

27 ਸਤੰਬਰ ਭਾਅ ਜੀ ਗੁਰਸ਼ਰਨ ਸਿੰਘ ਦਾ ਇਨਕਲਾਬੀ ਰੰਗਮੰਚ ਦਿਹਾੜਾ ਬਰਨਾਲਾ 'ਚ: ਜਗਰਾਜ ਹਰਦਾਸਪੁਰਾ   

ਗੁਰਦਵਾਰਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਵੋਟ ਬਣਾਉਣ ਲਈ ਦਿੱਤਾ ਆਖਰੀ ਮੌਕਾ

ਪੁਲਸ ਐਨਕਾਊਂਟਰ ਦੀ ਅਸਲੀਅਤ ਜਾਣਨ ਗਈ ਤੱਥ ਖੋਜ ਕਮੇਟੀ ਦੇ 16 ਆਗੂਆਂ ਨੂੰ ਤੇਲੰਗਾਨਾ ਪੁਲਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਸਖਤ ਨਿੰਦਾ

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ

ਦੇਸ਼ ਆਜ਼ਾਦ ਹੋਇਆ ਭਾਵੇਂ 77 ਸਾਲ ਬੀਤ ਗਏ ਹਨ ਇਸ ਦੇ ਬਾਵਜੂਦ ਸਿੱਖ ਗੁਲਾਮ ਹਨ- ਸਿਮਰਨਜੀਤ ਸਿੰਘ ਮਾਨ

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ