ਪੰਜਾਬ

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ: ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਕੌਮੀ ਮਾਰਗ ਬਿਊਰੋ | July 23, 2024 08:23 PM

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਬਰਖਾਸਤ ਕਾਰਜ ਸਾਧਕ ਅਫਸਰ (ਈ. ਓ.) ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਵਿਕਾਸ ਵਰਮਾ, ਉਸਦੇ ਪਿਤਾ ਅਤੇ ਹੋਰਾਂ ‘ਤੇ ਆਮਦਨ ਤੋਂ ਵੱਧ ਸੰਪਤੀ ਬਣਾਉਣ ਦਾ ਕੇਸ ਦਰਜ ਹੈ ਅਤੇ ਗ੍ਰਿਫਤਾਰੀ ਤੋਂ ਬਚਣ ਲਈ ਉਹ (ਵਿਕਾਸ) ਭਗੌੜਾ ਹੋ ਗਿਆ ਸੀ। ਮੁਹਾਲੀ ਅਦਾਲਤ ਨੇ ਅੱਜ ਵਿਜੀਲੈਂਸ ਬਿਊਰੋ ਨੂੰ ਉਸ ਦਾ 3 ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਹੈ।
ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਗਿਰੀਸ਼ ਵਰਮਾ ਅਤੇ ਉਸਦੇ ਤਿੰਨ ਸਾਥੀ - ਸੰਜੀਵ ਕੁਮਾਰ ਵਾਸੀ ਖਰੜ, ਪਵਨ ਕੁਮਾਰ ਸ਼ਰਮਾ ਵਾਸੀ ਪੰਚਕੂਲਾ, ਕਲੋਨਾਈਜ਼ਰ ਅਤੇ ਗੌਰਵ ਗੁਪਤਾ ਸਾਬਕਾ ਨਗਰ ਕੌਂਸਲਰ ਕੁਰਾਲੀ ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।
ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਨੇ ਸਾਲ 2022 ਵਿੱਚ ਗਿਰੀਸ਼ ਵਰਮਾ ਅਤੇ ਹੋਰਾਂ ਵਿਰੁੱਧ ਆਮਦਨ ਤੋਂ ਵੱਧ ਸੰਪਤੀ ਰੱਖਣ ਕਰਨ ਲਈ ਐਫ.ਆਈ.ਆਰ. ਨੰ 18 ਤਹਿਤ ਮੁਹਾਲੀ ਵਿਖੇ ਕੇਸ ਦਰਜ ਕੀਤਾ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਗਿਰੀਸ਼ ਵਰਮਾ ਨੇ ਆਪਣੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਦੇ ਨਾਂ ’ਤੇ 19 ਪ੍ਰਮੁੱਖ ਰਿਹਾਇਸ਼ੀ/ਵਪਾਰਕ ਜਾਇਦਾਦਾਂ ਖਰੀਦੀਆਂ ਸਨ।
ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਕਥਿਤ ਮੁਲਜ਼ਮ ਗਿਰੀਸ਼ ਵਰਮਾ ਜ਼ੀਰਕਪੁਰ, ਖਰੜ, ਕੁਰਾਲੀ, ਡੇਰਾਬੱਸੀ ਆਦਿ ਨਗਰ ਕੌਂਸਲਾਂ ਵਿੱਚ ਈ.ਓ ਦੇ ਅਹੁਦੇ ’ਤੇ ਰਹਿ ਚੁੱਕਾ ਹੈ ਅਤੇ ਸਥਾਨਕ ਬਿਲਡਰਾਂ/ਡਿਵੈਲਪਰਾਂ ਨੂੰ ਗਲਤ ਲਾਭ ਪਹੁੰਚਾਉਂਦਾ ਰਿਹਾ ਹੈ ਅਤੇ ਇਸ ਦੇ ਬਦਲੇ ਉਸ ਨੇ ਨਾਜਾਇਜ਼ ਤੌਰ ’ਤੇ ਉਕਤ ਬਿਲਡਰਾਂ ਦੇ ਖਾਤਿਆਂ ਤੋਂ 'ਅਨਸੈਕਿਉਰਡ ਲੋਨ' ਵਜੋਂ ਅਪਣੀ ਪਤਨੀ ਅਤੇ ਪੁੱਤਰ ਦੇ ਨਾਂ ’ਤੇ ਬੈਂਕ ਐਂਟਰੀਆਂ ਘੁਮਾ ਕੇ ਕਾਫ਼ੀ ਨਾਜਾਇਜ਼ ਪੈਸਾ ਜੁਟਾਇਆ। ਇਸ ਤੋਂ ਇਲਾਵਾ, ਇਸ ਪੈਸੇ ਦੀ ਵਰਤੋਂ ਜਾਇਦਾਦ ਖਰੀਦਣ ਲਈ ਕੀਤੀ ਗਈ ਸੀ। ਬੁਲਾਰੇ ਨੇ ਦੱਸਿਆ ਕਿ ਵਿਕਾਸ ਵਰਮਾ ਅਤੇ ਸੰਗੀਤਾ ਵਰਮਾ ਕੋਲ ਇਨ੍ਹਾਂ ਨਜਾਇਜ਼ ਪੈਸਿਆਂ ਨਾਲ ਖਰੀਦੀਆਂ ਜਾਇਦਾਦਾਂ ਤੋਂ ਜੁਟਾਏ ਕਿਰਾਏ ਤੋਂ ਇਲਾਵਾ ਆਮਦਨ ਦਾ ਕੋਈ ਹੋਰ ਜਾਇਜ਼ ਸਰੋਤ ਨਹੀਂ ਸੀ।
ਬੁਲਾਰੇ ਨੇ ਦੱਸਿਆ ਕਿ ਉਕਤ ਵਿਕਾਸ ਵਰਮਾ ਸਾਲ 2019-20 ਵਿੱਚ ਰੀਅਲ ਅਸਟੇਟ ਫਰਮਾਂ -‘ਬਾਲਾਜੀ ਇੰਫਰਾ ਬਿਲਡਟੈਕ’ ਅਤੇ ‘ਬਾਲਾਜੀ ਡਿਵੈਲਪਰਸ’ ਵਿੱਚ ਆਪਣੇ ਪਿਤਾ ਦੇ ਕਾਲੇ ਧਨ ਨੂੰ ਲਾਂਡਰਿੰਗ ਕਰਕੇ ਅਤੇ ਗੈਰ-ਸੁਰੱਖਿਅਤ ਕਰਜ਼ਿਆਂ ਵਜੋਂ ਬੈਂਕ ਐਂਟਰੀਆਂ ਘੁਮਾ ਕੇ ਇਸ ਨੂੰ ਜਾਇਜ਼ ਪੈਸੇ ਵਜੋਂ ਬਦਲ ਦਿੰਦਾ ਸੀ।
ਉਨ੍ਹਾਂ ਦੱਸਿਆ ਕਿ ਵਿਕਾਸ ਵਰਮਾ ਦੇ ਭਾਈਵਾਲ, ਜੋ ਕਿ ਇਸ ਕੇਸ ਵਿੱਚ ਹੁਣ ਸਹਿ-ਦੋਸ਼ੀ ਹਨ, ਸੰਜੀਵ ਕੁਮਾਰ, ਗੌਰਵ ਗੁਪਤਾ ਅਤੇ ਅਸ਼ੀਸ਼ ਸ਼ਰਮਾ, ਸਾਰੇ ਵਾਸੀ ਕੁਰਾਲੀ, ਪਲਾਟਾਂ ਦੀ ਵਿਕਰੀ ਅਤੇ ਰਿਹਾਇਸ਼ੀ ਕਲੋਨੀਆਂ ਨੂੰ ਗੈਰ ਵਾਜਿਸ ਢੰਗ ਰੈਗੂਲਰ ਬਣਾਉਣ ਲਈ ਪੁਰਾਣੇ ਇਕਰਾਰਨਾਮੇ ਤਿਆਰ ਕਰਕੇ ਧੋਖਾਧੜੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ।
ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਗੌਰਵ ਗੁਪਤਾ ਇਨ੍ਹਾਂ ਫਰਮਾਂ ਦਾ ਸੰਸਥਾਪਕ ਅਤੇ ਬਾਲਾਜੀ ਇੰਫਰਾ ਬਿਲਡਟੈਕ ਵਿੱਚ 80 ਫੀਸਦੀ ਹਿੱਸਾ ਰੱਖਣ ਵਾਲਾ ਪ੍ਰਮੁੱਖ ਭਾਈਵਾਲ ਸੀ, ਜਿਸ ਨੇ ਖਰੜ ਵਿੱਚ ਖੇਤੀਬਾੜੀ ਵਾਲੀ ਜ਼ਮੀਨ ਖਰੀਦਣ ਲਈ ਹੋਰਨਾਂ ਭਾਈਵਾਲਾਂ ਨਾਲ ਮਿਲ ਕੇ ਆਪਣੇ ਸ਼ੇਅਰਾਂ ਵਜੋਂ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਸੀ ਅਤੇ ਫਿਰ ਗੈਰ-ਕਾਨੂੰਨੀ ਢੰਗ ਨਾਲ ਇਸ ਜ਼ਮੀਨ ’ਤੇ ਰਿਹਾਇਸ਼ੀ ਕਾਲੋਨੀ ਨਿਯਮਤ ਕਰਵਾ ਲਈ ਸੀ। ਇਸ ਤੋਂ ਬਾਅਦ ਉਸ ਦਾ 15 ਫੀਸਦੀ ਹਿੱਸਾ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਟਰਾਂਸਫਰ ਕਰ ਦਿੱਤਾ।
ਬੁਲਾਰੇ ਨੇ ਦੱਸਿਆ ਕਿ ਵਿਕਾਸ ਵਰਮਾ ਦੀ ਅਗਾਊਂ ਜ਼ਮਾਨਤ ਹਾਈ ਕੋਰਟ ਨੇ ਪਹਿਲਾਂ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਮੋਹਾਲੀ ਦੀ ਅਦਾਲਤ ਨੇ ਵਿਕਾਸ ਵਰਮਾ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ ਅਤੇ ਵਿਜੀਲੈਂਸ ਬਿਊਰੋ ਹੱਥੋਂ ਗ੍ਰਿਫਤਾਰੀ ਦੇ ਡਰੋਂ ਅੱਜ ਉਸ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

ਪੰਜਾਬ

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

27 ਸਤੰਬਰ ਭਾਅ ਜੀ ਗੁਰਸ਼ਰਨ ਸਿੰਘ ਦਾ ਇਨਕਲਾਬੀ ਰੰਗਮੰਚ ਦਿਹਾੜਾ ਬਰਨਾਲਾ 'ਚ: ਜਗਰਾਜ ਹਰਦਾਸਪੁਰਾ   

ਗੁਰਦਵਾਰਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਵੋਟ ਬਣਾਉਣ ਲਈ ਦਿੱਤਾ ਆਖਰੀ ਮੌਕਾ

ਪੁਲਸ ਐਨਕਾਊਂਟਰ ਦੀ ਅਸਲੀਅਤ ਜਾਣਨ ਗਈ ਤੱਥ ਖੋਜ ਕਮੇਟੀ ਦੇ 16 ਆਗੂਆਂ ਨੂੰ ਤੇਲੰਗਾਨਾ ਪੁਲਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਸਖਤ ਨਿੰਦਾ

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ

ਦੇਸ਼ ਆਜ਼ਾਦ ਹੋਇਆ ਭਾਵੇਂ 77 ਸਾਲ ਬੀਤ ਗਏ ਹਨ ਇਸ ਦੇ ਬਾਵਜੂਦ ਸਿੱਖ ਗੁਲਾਮ ਹਨ- ਸਿਮਰਨਜੀਤ ਸਿੰਘ ਮਾਨ

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ