ਹਰਿਆਣਾ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਹੋਈ ਐਚਪੀਪੀਸੀ ਅਤੇ ਐਚਪੀਡਬਲਿਯੂਸੀ ਦੀ ਮੀਟਿੰਗ

ਕੌਮੀ ਮਾਰਗ ਬਿਊਰੋ | July 23, 2024 08:37 PM

ਚੰਡੀਗੜ੍ਹ- ਹਰਿਆਣਾ ਦੇ ਕੁਦਰਤੀ ਆਪਦਾ ਦੇ ਕਾਰਲ ਖਰਾਬ ਹੋਣ ਵਾਲੀ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੁੰ ਮੁਆਵਜਾ ਦੇਣ ਲਈ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ (ਪੀਐਮਐਫਬੀਵਾਈ) ਤਹਿਤ ਅੱਜ ਬੀਮਾ ਕੰਪਨੀਆਂ ਦਾ ਚੋਣ ਕੀਤਾ ਗਿਆ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਅੱਜ ਇੱਥੇ ਹੋਏ ਹਾਈ ਪਾਵਰ ਪਰਚੇਜ ਕਮੇਟੀ (ਐਚਪੀਪੀਸੀ) ਵਿਚ ਖਰੀਫ 2024 ਤੋਂ ਰਬੀ 2025-26 ਦੇ ਸਮੇਂ ਲਈ ਬੀਮਾ ਕੰਪਨੀਆਂ ਦੇ ਚੋਣ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ ਹੈ। ਇਸ ਸਮੇਂ ਲਈ ਪ੍ਰੀਮੀਅਮ ਵਜੋ ਲਗਭਗ 1100 ਕਰੋੜ ਰੁਪਏ ਦੀ ਰਕਮ ਦਾ ਭੁਗਤਾਨ ਕੀਤਾ ਜਾਵੇਗਾ। ਕਿਸਾਨਾਂ ਨੁੰ ਸਿਰਫ 1 ਤੋਂ 1.5 ਫੀਸਦੀ ਪ੍ਰੀਮੀਅਮ ਦੇਣਾ ਹੋਵੇਗਾ। ਬਾਕੀ ਪ੍ਰੀਮੀਅਮ ਕੇਂਦਰ ਅਤੇ ਸੂਬਾ ਸਰਕਾਰ ਦਵੇਗੀ।

ਹਾਈ ਪਾਵਰ ਪਰਚੇਜ ਕਮੇਟੀ, ਵਿਭਾਗ ਦੀ ਹਾਈ ਪਾਵਰ ਪਰਚੇਜ ਕਮੇਟੀ (ਡੀਐਚਪੀਪੀਸੀ) ਅਤੇ ਹਾਈ ਪਾਰਵਰਡ ਵਰਕਸ ਪਰਚੇਜ ਕਮੇਟੀ (ਐਚਪੀਡਬਲਿਯੂਪੀਸੀ) ਦੀ ਮੀਟਿੱਗ ਵਿਚ ਕੁੱਲ ਮਿਲਾ ਕੇ 1970 ਕਰੋੜ ਰੁਪਏ ਤੋਂ ਵੱਧ ਦੇ ਕੰਟ੍ਰੈਕਟ ਅਤੇ ਵੱਖ-ਵੱਖ ਵਸਤੂਆਂ ਦੀ ਖਰੀਦ ਨੂੰ ਮੰਜੂਰੀ ਦਿੱਤੀ ਗਈ। ਮੀਟਿੰਗ ਵਿਚ ਵੱਖ-ਵੱਖ ਬੋਲੀਦਾਤਾਵਾਂ ਨਾਲ ਨੇਗੋਸਇਏਸ਼ਨ ਬਾਅਦ ਦਰਾਂ ਤੈਅ ਕਰ ਕੇ ਲਗਭਗ 132 ਕਰੋੜ ਰੁਪਏ ਤੋਂ ਵੱਧ ਦੀ ਬਚੱਤ ਕੀਤੀ ਗਈ ਹੈ।

ਮੀਟਿੱਗ ਵਿਚ ਕੈਬਨਿਟ ਮੰਤਰੀ ਕੰਵਰਪਾਲ, ਮੂਲਚੰਦ ਸ਼ਰਮਾ, ਰਣਜੀਤ ਸਿੰਘ, ਜੇ ਪੀ ਦਲਾਲ ਅਤੇ ਰਾਜ ਮੰਤਰੀ ਅਸੀਮ ਗੋਇਲ ਵੀ ਮੌਜੂਕਦ ਰਹੇ।

650 ਬੱਸਾਂ ਦੀ ਖਰੀਦ ਨੁੰ ਵੀ ਮਿਲੀ ਮੰਜੂਰੀ, 290 ਕਰੋੜ ਰੁਪਏ ਤੋਂ ਵੱਧ ਦੀ ਆਵੇਗੀ ਲਾਗਤ

ਮੀਟਿੰਗ ਵਿਚ ਟ੍ਰਾਂਸਪੋਰਟ ਵਿਭਾਗ ਵੱਲੋਂ ਹਰਿਆਣਾ ਰੋਡਵੇਜ਼ ਦੇ ਬੇੜੇ ਵਿਚ ਨਵੀਂਆਂ ਬੱਸਾਂ ਨੂੰ ਸ਼ਾਮਿਲ ਕਰਨ ਲਈ ਰੱਖੇ ਗਏ 150 ਏਸੀ ਬੱਸਾਂ ਅਤੇ 500 ਆਮ ਬੱਸਾਂ ਦੀ ਖਰੀਦ ਦੇ ਪ੍ਰਸਤਾਵ ਨੁੰ ਵੀ ਮੰਜੂਰੀ ਦਿੱਤੀ ਗਈ ਹੈ। ਇੰਨ੍ਹਾਂ ਬੱਸਾਂ ਦੀ ਖਰੀਦ 'ਤੇ ਲਗਭਗ 290 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ, ਮੀਟਿੰਗ ਵਿਚ ਖੁਰਾਕ ਸਪਲਾਈ, ਹੈਫੇਡ ਹਰਿਆਣਾ ਰਾਜ ਵੇਅਰਹਾਉਸ ਨਿਗਮ (ਐਚਐਸਡਬਲਿਯੂਸੀ) ਆਦਿ ਖਰੀਦ ਏਜੰਸੀਆਂ ਵੱਲੋਂ ਅਨਾਜਾਂ ਦੀ ਸੁਰੱਖਿਆ ਤੇ ਬਰਸਾਤ ਤੋਂ ਬਚਾਅ ਲਈ ਮਲਟੀਲੇਅਰ ਕਵਰ ਤੇ ਹੋਰ ਵਸਤੂਆਂ ਦੀ ਖਰੀਦ ਨੂੰ ਵੀ ਮੰਜੂਰੀ ਦਿੱਤੀ ਗਈ। ਇਸ 'ਤੇ ਲਗਪਗ 15 ਕਰੋੜ ਰੁਪਏ ਦੀ ਲਾਗਤ ਆਵੇਗੀ।

ਮੀਟਿੰਗ ਵਿਚ ਪੁਲਿਸ ਵਿਭਾਗ ਵੱਲੋਂ 2000 ਮਹਿਲਾ ਬਾਡੀ ਪ੍ਰੋਟੈਕਟਰ, ਆਰਐਫਐਸਐਲ ਭੋਂਡਸੀ, ਸੁਨਾਰਿਆ ਤੇ ਮਧੂਬਨ ਲਈ ਵਿਸ਼ੇਸ਼ ਸਮੱਗਰੀ ਸਮੇਤ ਹੋਰ ਵਸਤੂਆਂ ਦੀ ਖਰੀਦ ਨੁੰ ਵੀ ਮੰਜੂਰੀ ਦਿੱਤੀ ਗਈ। ਇੰਨ੍ਹਾਂ ਸਾਰੀ ਵਸਤੂਆਂ ਦੀ ਖਰੀਦ 'ਤੇ ਲਗਭਗ 14 ਕਰੋੜ ਰੁਪਏ ਦੀ ਰਕਮ ਖਰਚ ਹੋਵੇਗੀ।

ਜੀਐਮਡੀਏ ਦੇ ਪ੍ਰੋਜੈਕਟਾਂ ਨੂੰ ਵੀ ਮਿਲੀ ਮੰਜੂਰੀ

ਮੀਟਿੱਗ ਵਿਚ ਗੁਰੂਗ੍ਰਾਮ ਮਹਾਨਗਰ ਵਿਕਾਸ ਅਥਾਰਿਟੀ (ਜੀਐਮਡੀਏ) ਵੱਲੋਂ ਗੁਰੁਗ੍ਰਾਮ ਦੇ ਸੈਕਟਰ 68-75 ਵਿਚ ਨਵੇਂ ਸੈਕਟਰਾਂ ਵਿਚ ਲਗਭਗ 55 ਕਰੋੜ ਰੁਪਏ ਦੀ ਲਾਗਤ ਨਾਲ ਆਰਸੀਸੀ ਬਾਕਸ ਟਾਇਪ ਮਾਸਟਰ ਸਟ੍ਰਾਮ ਵਾਟਰ ਡ੍ਰੇਨ ਦਾ ਨਿਰਮਾਣ ਅਤੇ ਸੈਕਟਰ 112-115 ਵਿਚ 33 ਕਰੋੜ ਰੁਪਏ ਦੀ ਲਾਗਤ ਨਾਲ ਆਰਸੀਸੀ ਬਾਕਸ ਟਾਇਪ ਮਾਸਟਰ ਸਟ੍ਰਾਮ ਵਾਟਰ ਇੰਨ ਅਤੇ ਪੰਪਿੰਗ ਸਟੇਸ਼ਨ ਦੇ ਨਿਰਮਾਣ ਨੁੰ ਵੀ ਮੰਜੂਰੀ ਦਿੱਤੀ ਗਈ।

ਇਸ ਤੋਂ ਇਲਾਵਾ, ਗੁਰੂਗ੍ਰਾਮ ਜਿਲ੍ਹੇ ਵਿਚ ਸੋਹਨਾ ਵਿਚ ਲਗਭਗ 17 ਕਰੋੜ ਰੁਪਏ ਦੀ ਲਾਗਤ ਨਾਲ ਸਬ-ਡਿਵੀਜਨ ਕੰਪਲੈਕਸ ਦਾ ਨਿਰਮਾਣ ਅਤੇ ਫਰੀਦਾਬਾਦ ਦੇ ਬੜਖਲ ਵਿਚ ਲਗਭਗ 16 ਕਰੋੜ ਰੁਪਏ ਦੀ ਲਾਗਤ ਨਾਲ ਐਮਡੀਓ ਸਿਵਲ ਕੰਪਲੈਕਸ ਦੇ ਨਿਰਮਾਣ ਨੁੰ ਵੀ ਮੰਜੂਰੀ ਦਿੱਤੀ ਗਈ ਹੈ।

ਮੀਟਿੱਗ ਵਿਚ ਕਰਨਾਲ ਜਿਲ੍ਹੇ ਵਿਚ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਕੋੜ ਮੁਨਕ ਸਲਵਾਨ ਅਸੰਧ ਰੋਡ ਦਾ ਮਜਬੂਤੀਕਰਣ ਅਤੇ 30 ਕਰੋੜ ਰੁਪਏ ਦੀ ਲਾਗਤ ਨਾਲ ਸਿਰਸਾ ਬ੍ਰਾਂਚ ਦੇ ਆਰਡੀ ਨੰਬਰ 0-88588 ਤਕ ਕੰਕ੍ਰੀਟ ਸਾਇਡ ਲਾਈਨਿੰਗ ਵਿਛਾ ਕੇ ਰਿਮੋਡਲਿੰਗ ਕੰਮ ਨੁੰ ਵੀ ਮੰਜੂਰੀ ਦਿੱਤੀ ਗਈ।

ਮੀਟਿੰਗ ਵਿਚ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ, ਖੇਤੀਬਾੜੀ ਅਤੇ ਕਿਸਾਲ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜਾ ਸ਼ੇਖਰ ਵੁੰਡਰੂ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਪੁਲਿਸ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ, ਸਪਲਾਈ ਅਤੇ ਨਿਪਟਾਨ ਵਿਭਾਗ ਦੇ ਮਹਾਨਿਦੇਸ਼ਕ ਮੋਹਮਦ ਸ਼ਾਇਨ ਅਤੇ ਸਬੰਧਿਤ ਵਿਭਾਗਾਂ ਦੇ ਪ੍ਰਸਾਸ਼ਨਿਕ ਸਕੱਤਰਾਂ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Have something to say? Post your comment

 

ਹਰਿਆਣਾ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

5 ਅਕਤੂਬਰ ਨੂੰ ਹੋਵੇਗਾ ਹਰਿਆਣਾ ਵਿਧਾਨਸਭਾ ਦਾ ਚੋਣ - ਪੰਕਜ ਅਗਰਵਾਲ

1 ਜੁਲਾਈ, 2024 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕ 2 ਸਤੰਬਰ ਤਕ ਬਣਵਾ ਸਕਦੇ ਹਨ ਵੋਟ - ਮੁੱਖ ਚੋਣ ਅਧਕਾਰੀ ਪੰਕਜ ਅਗਰਵਾਲ

ਜਥੇਦਾਰ ਦਾਦੂਵਾਲ ਹਰਿਆਣਾ ਕਮੇਟੀ ਧਰਮ ਪ੍ਰਚਾਰ ਅਤੇ ਕਾਨੂੰਨੀ ਵਿੰਗ ਦੇ ਦੁਬਾਰਾ ਬਣੇ ਚੇਅਰਮੈਨ

ਹਰਿਆਣਾ ਵਿੱਚ ਸਿੱਖ ਸਮਾਜ ਦੇ ਵਜੂਦ ਨੂੰ ਕਾਇਮ ਕਰਨ ਦੀ ਸ਼ੁਰੂਆਤ ਕਰੇਗੀ ਹਰਿਆਣਾ ਸਿੱਖ ਏਕਤਾ ਦਲ-ਪ੍ਰੀਤਪਾਲ ਸਿੰਘ ਪੰਨੂ

ਸੂਬੇ ਦੇ ਦੋ ਕਰੋੜ ਤੋਂ ਵੱਧ ਵੋਟਰ ਕਰ ਸਕਣਗੇ ਆਪਣੇ ਵੋਟ ਅਧਿਕਾਰ ਦੀ ਵਰਤੋ - ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਚੋਣ ਦੰਗਲ ਵਿੱਚ ਕਾਂਗਰਸ ਨੂੰ ਤੀਜੀ ਵਾਰ ਹਰਾਉਣ ਲਈ ਭਾਜਪਾ ਨੇ ਘਰ-ਘਰ ਦਿੱਤੀ ਦਸਤਕ

ਚੋਣ ਐਲਾਨ ਪੱਤਰ ਜਾਰੀ ਕਰਨ ਦੇ 3 ਦਿਨਾਂ ਦੇ ਅੰਦਰ-ਅੰਦਰ ਮੁੱਖ ਚੋਣ ਅਧਿਕਾਰੀ ਦਫਤਰ ਵਿਚ 3-3 ਕਾਪੀਆਂ ਦੇਣਾ ਜਰੂਰੀ - ਪੰਕਜ ਅਗਰਵਾਲ

ਭਾਜਪਾ ਬੂਥ ਵਰਕਰ ਚੋਣਾਂ 'ਚ ਯੋਧਿਆਂ ਵਾਂਗ ਕੰਮ ਕਰਦੇ ਹਨ: ਬਿਪਲਬ ਦੇਬ

ਵੋਟਰ ਸੂਚੀ ਵਿਚ ਆਪਣੇ ਨਾਂਅ ਦੀ ਪੁਸ਼ਟੀ ਕਰ ਲੈਣ ਵੋਟਰ - ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ