ਪੰਜਾਬ

ਬਜਟ ਜਨਤਾ ਦਲ (ਯੂ) ਦੇ ਨਿਤੀਸ਼ ਕੁਮਾਰ ਅਤੇ ਟੀਡੀਪੀ ਦੇ ਚੰਦਰ ਬਾਬੂ ਨਾਇਡੂ ਨੂੰ ਖ਼ੁਸ਼ ਕਰਨ ਲਈ ਤਿਆਰ ਕੀਤਾ ਗਿਆ ਲੱਗਦਾ ਹੈ -ਬਾਜਵਾ

ਕੌਮੀ ਮਾਰਗ ਬਿਊਰੋ | July 23, 2024 09:04 PM

ਚੰਡੀਗੜ੍ਹ- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਜਟ 2024 ਵਿੱਚ ਪੰਜਾਬ ਅਤੇ ਖੇਤੀ ਖੇਤਰ ਦੀ ਪੂਰੀ ਤਰਾਂ ਅਣਗੌਲਿਆ ਕਰਨ ਲਈ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਨਾ ਸਿਰਫ਼ ਸਰਹੱਦੀ ਸੂਬਾ ਹੈ ਬਲਕਿ ਭਾਰਤ ਲਈ ਅਨਾਜ ਦਾ ਕਟੋਰਾ ਵੀ ਹੈ, ਪਰ ਕੇਂਦਰੀ ਵਿੱਤ ਮੰਤਰਾਲਾ ਪੰਜਾਬ ਲਈ ਇੱਕ ਵੀ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨ ਵਿਚ ਅਸਫਲ ਰਿਹਾ ਹੈ। ਕਿਸਾਨ 23 ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਅਦੇ ਦੇ ਬਾਵਜੂਦ ਕੇਂਦਰ ਸਰਕਾਰ ਨੇ ਐਮਐਸਪੀ 'ਤੇ ਇੱਕ ਸ਼ਬਦ ਵੀ ਨਹੀਂ ਬੋਲਿਆ।

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੂਰੇ ਦੇਸ਼ ਵਿੱਚ ਖੇਤੀਬਾੜੀ ਅਤੇ ਸਬੰਧਿਤ ਖੇਤਰਾਂ ਲਈ 1.52 ਲੱਖ ਕਰੋੜ ਰੁਪਏ ਅਲਾਟ ਕੀਤੇ, ਜੋ ਖੇਤੀਬਾੜੀ ਖੇਤਰ ਨੂੰ ਡੂੰਘੇ ਸੰਕਟ ਤੋਂ ਬਾਹਰ ਕੱਢਣ ਲਈ ਕਾਫ਼ੀ ਨਹੀਂ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਵਿਸ਼ੇਸ਼ ਪੈਕੇਜ ਦੀ ਲੋੜ ਹੈ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਦੇ ਉਦਯੋਗ ਅਤੇ ਕਾਰੋਬਾਰੀ ਭਾਈਚਾਰੇ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ, ਜੋ ਕਿ ਦੂਜੇ ਸੂਬਿਆਂ 'ਚ ਜਾਣ ਲਈ ਮਜਬੂਰ ਹਨ। ਦੂਜੇ ਪਾਸੇ ਬਿਹਾਰ ਅਤੇ ਆਂਧਰਾ ਪ੍ਰਦੇਸ਼ ਨੂੰ ਬਜਟ 'ਚ ਸਭ ਤੋਂ ਜ਼ਿਆਦਾ ਤਰਜੀਹ ਦਿੱਤੀ ਗਈ ਹੈ।

ਬਾਜਵਾ ਨੇ ਕਿਹਾ ਕਿ ਬਜਟ ਵਿੱਚ ਪੁਰਵੋਦਿਆ ਨਾਂ ਦੀ ਵੱਡੀ ਯੋਜਨਾ ਦੇ ਹਿੱਸੇ ਵਜੋਂ ਬਿਹਾਰ ਲਈ ਐਕਸਪ੍ਰੈਸਵੇਅ ਅਤੇ ਉਦਯੋਗਿਕ ਪੈਕੇਜ ਸਮੇਤ ਕਈ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰਾਂ ਕੇਂਦਰੀ ਵਿੱਤ ਮੰਤਰੀ ਨੇ ਆਂਧਰਾ ਪ੍ਰਦੇਸ਼ ਵਿੱਚ ਅਮਰਾਵਤੀ ਲਈ 15, 000 ਕਰੋੜ ਰੁਪਏ ਦਾ ਭਰੋਸਾ ਦਿੱਤਾ। ਹੋਰ ਸੂਬਿਆਂ, ਖ਼ਾਸ ਕਰ ਕੇ ਪੰਜਾਬ ਵਰਗੇ ਗੈਰ-ਐਨਡੀਏ ਸ਼ਾਸਿਤ ਸੂਬਿਆਂ ਨੂੰ ਪੂਰੀ ਤਰਾਂ ਨਜ਼ਰਅੰਦਾਜ਼ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ 2024 ਦਾ ਬਜਟ ਜਨਤਾ ਦਲ (ਯੂ) ਦੇ ਨਿਤੀਸ਼ ਕੁਮਾਰ ਅਤੇ ਟੀਡੀਪੀ ਦੇ ਚੰਦਰ ਬਾਬੂ ਨਾਇਡੂ ਨੂੰ ਖ਼ੁਸ਼ ਕਰਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਸਰਕਾਰ ਨੂੰ ਡਿੱਗਣ ਤੋਂ ਬਚਾਇਆ ਜਾ ਸਕੇ। ਬਾਜਵਾ ਨੇ ਕਿਹਾ ਕਿ ਬਜਟ ਦਾ ਇੱਕੋ-ਇੱਕ ਮਕਸਦ ਸਰਕਾਰ ਨੂੰ ਬਚਾਉਣਾ ਹੈ।

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ