ਸੰਸਾਰ

ਤਰਕਸ਼ੀਲ ਸੁਸਾਇਟੀ ਸਰੀ ਵੱਲੋਂ ਅੰਧ-ਵਿਸ਼ਵਾਸਾਂ ਵਿਰੁੱਧ ਪ੍ਰਚਾਰ ਮੁਹਿੰਮ ਤੇਜ਼ ਦਾ ਫੈਸਲਾ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | July 24, 2024 08:20 PM

ਸਰੀ- ਤਰਕਸ਼ੀਲ ਸੁਸਾਇਟੀ ਸਰੀ ਯੂਨਿਟ ਦੀ ਮੀਟਿੰਗਪ੍ਰੋਗਰੈਸਿਵ ਕਲਚਰਲ ਸੈਂਟਰ ਵਿਖੇ ਬਾਈ ਅਵਤਾਰ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦੇ ਹੋਏ ਯੂਨਿਟ ਦੇ ਸਕੱਤਰ ਗੁਰਮੇਲ ਗਿੱਲ ਨੇ ਦੱਸਿਆਕਿ ਮੀਟਿੰਗ ਵਿਚ ਅੰਧ-ਵਿਸ਼ਵਾਸ਼ਾਂ ਵਿਰੁੱਧ ਸੁਸਾਇਟੀ ਦੇ ਪ੍ਰਚਾਰ ਨੂੰ ਵੱਡੀ ਪੱਧਰ‘ਤੇ ਲੋਕਾਂ ਵਿੱਚ ਲਿਜਾਣ, ਲੋਕਾਈ ਦੀ ਸੋਚ ਨੂੰ ਵਿਗਿਆਨਿਕ ਬਣਾਉਣ ਅਤੇ ਜੋਤਿਸ਼ੀਆਂ, ਤਾਂਤਰਿਕਾਂ, ਨਗ ਵੇਚਣ ਵਾਲਿਆਂ ਅਤੇ ਵਸਤੂ ਸ਼ਾਸ਼ਤਰ ਵਗੈਰਾ ਦੇ ਚੁੰਗਲ ਤੋਂ ਬਚਾਉਣ ਲਈਯਤਨ ਤੇਜ਼ ਕਰਨ ਦਾ ਫ਼ੈਸਲਾ ਲਿਆ ਗਿਆ।

ਸੁਸਾਇਟੀ ਵੱਲੋਂ 26 ਅਕਤੂਬਰ 2024 ਨੂੰ ਬੈੱਲ ਪ੍ਰੋਫਾਰਮਿੰਗ ਆਰਟ ਸੈਂਟਰ ਸਰੀ ਵਿੱਚਤਰਕਸ਼ੀਲ ਨਾਟਕ ਮੇਲਾ ਕਰਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਮੇਲੇ ਵਿੱਚ ਨਾਟਕ, ਗੀਤਸੰਗੀਤ, ਜਾਦੂ ਦੇ ਟਰਿੱਕਾਂ ਤੋਂ ਇਲਾਵਾ ਹੋਰ ਵੀ ਰੌਚਕ ਸਮੱਗਰੀ ਪੇਸ਼ ਕੀਤੀ ਜਾਵੇਗੀ।4 ਅਗਸਤ ਨੂੰ ਹਾਲੈਂਡ ਪਾਰਕ ਸਰੀ ਵਿਖੇ ਹੋ ਰਹੇ ਗ਼ਦਰੀ ਬਾਬਿਆਂ ਦੇ ਮੇਲੇ ਵਿੱਚਸੁਸਾਇਟੀ ਵੱਲੋਂ ਕਿਤਾਬਾਂ ਦਾ ਸਟਾਲ ਲਾਉਣ, ਅੰਧਵਿਸ਼ਵਾਸ਼ਾਂ ਖ਼ਿਲਾਫ਼ ਲੀਫਲੈਟ ਵੰਡਣਅਤੇ ਪਲੇਅ ਕਾਰਡਾਂ ਰਾਹੀਂ ਲੋਕਾਂ ਤੱਕ ਆਪਣਾ ਸੁਨੇਹਾ ਪਹੁੰਚਾਉਣ ਦਾ ਫੈਸਲਾ ਕੀਤਾਗਿਆ। ਇਸੇ ਕੜੀ ਤਹਿਤ ਸਾਗਰ ਯੂਨੀਵਰਸਿਟੀ ਤਾਮਿਲਨਾਡੂ ਦੇ ਪ੍ਰੋਫੈਸਰ ਅਤੇ ਮਸ਼ਹੂਰਤਰਕਸ਼ੀਲ ਰਾਜੀਵ ਗੌਤਮ ਦੇ 13 ਅਗਸਤ ਤੋਂ ਸ਼ੁਰੂ ਹੋ ਰਹੇ ਕੈਨੇਡਾ ਦੇ ਇਕ ਮਹੀਨੇ ਦੇ
ਟੂਰ ਦੌਰਾਨ ਉਨ੍ਹਾਂ ਨੂੰ ਸਰੀ ਬੁਲਾ ਕੇ ਸੈਮੀਨਾਰ ਕਰਾਉਣ ਦਾ ਵੀ ਫ਼ੈਸਲਾ ਕੀਤਾ ਗਿਆ।

ਇਸ ਤੋਂ ਇਲਾਵਾ ਤਰਕਸ਼ੀਲ ਸੁਸਾਇਟੀ ਦੀ ਕੌਮੀ ਕਾਰਜਕਾਰਨੀ ਦੀ 7 ਜੁਲਾਈ ਨੂੰ ਹੋਈਮੀਟਿੰਗ ਵਿੱਚ ਲਏ ਗਏ ਫੈਸਲਿਆਂ ਮੁਤਾਬਕ ਸੁਸਾਇਟੀ ਦਾ ਸੋਸ਼ਲ ਮੀਡੀਆ ‘ਤੇ ਪ੍ਰਚਾਰ ਤੇਜ਼ਕਰਨ ਅਤੇ ਲੋਕਾਂ ਦੇ ਜਨਤਕ ਮਸਲਿਆਂ ਵਿੱਚ ਵਧ ਚੜ੍ਹ ਕੇ ਅਤੇ ਆਗੂ ਰੋਲ ਨਿਭਾਉਣ ਸਬੰਧੀਵੀ ਵਿਚਾਰ ਵਟਾਂਦਰਾ ਕੀਤਾ ਗਿਆ। ਸੁਸਾਇਟੀ ਦੀ ਕੌਮੀ ਵੈਬਸਾਈਟ www.taraksheel.ca
ਨੂੰ ਹੋਰ ਜਿਆਦਾ ਜਾਣਕਾਰੀ ਭਰਪੂਰ ਬਣਾਉਣ ਲਈ ਸਾਰੇ ਮੈਂਬਰਾਂ ਨੂੰ ਯੋਗਦਾਨ ਪਾਉਣ ਲਈਵੀ ਤਾਕੀਦ ਕੀਤੀ ਗਈ।

Have something to say? Post your comment

 

ਸੰਸਾਰ

ਕੈਨੇਡੀਅਨ ਆਰਥਿਕਤਾ ਅਗਲੇ ਸਾਲ ਅਮਰੀਕੀ ਅਰਥ ਵਿਵਸਥਾ ਨਾਲੋਂ ਵੀ ਤੇਜ਼ੀ ਨਾਲ ਵਧੇਗੀ – ਜਸਟਿਨ ਟਰੂਡੋ

ਐਬਸਫੋਰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ 

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ

ਕੈਨੇਡਾ ਵਿੱਚ ਮੁੱਕ ਰਿਹਾ ਲੱਖਾਂ ਵਿਦਿਆਰਥੀਆਂ ਦਾ ਵਰਕ ਪਰਮਿਟ; ਹੋ ਸਕਦੇ ਨੇ ਡਿਪੋਰਟ 

ਭਗਤ ਰਵਿਦਾਸ ਜੀ ਨੂੰ “ਗੁਰੂ ਜਾਂ ਸਤਿਗੁਰੂ” ਕਹਿਣਾ ਯੋਗ ਹੈ - ਠਾਕੁਰ ਦਲੀਪ ਸਿੰਘ

ਪਿਕਸ ਸੋਸਾਇਟੀ ਵੱਲੋਂ ਉਸਾਰੇ ਜਾ ਰਹੇ ‘ਗੁਰੂ ਨਾਨਕ ਡਾਇਵਰਸਿਟੀ ਵਿਲੇਜ’ ਦਾ ਨੀਂਹ ਪੱਥਰ ਰੱਖਿਆ ਗਿਆ

ਸਾਬਕਾ ਆਈਏਐਸ ਆਫੀਸਰ ਡੀਐਸ ਜਸਪਾਲ ਦੀ ਹੋਈ ਤਾਰੀਫ ਪਾਕਿਸਤਾਨ ਪੰਜਾਬ ਅਸੈਂਬਲੀ ਵਿੱਚ

ਸਵਿਟਜਰਲੈਡ ਦੇ ਗੁਰਦੁਆਰਾ ਡੈਨੀਕਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੋਕੇ ਝੂਲਾਏ ਗਏ ਬਸੰਤੀ ਨਿਸ਼ਾਨ ਸਾਹਿਬ

ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ‘ਸ਼ਾਇਰਾਨਾ ਸ਼ਾਮ’ 14 ਸਤੰਬਰ ਨੂੰ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ