ਨੈਸ਼ਨਲ

ਸੁਖਬੀਰ ਸਿੰਘ ਬਾਦਲ ਤੇ ਹਰਜਿੰਦਰ ਸਿੰਘ ਧਾਮੀ ਸ਼੍ਰੀ ਅਕਾਲ ਤਖਤ ਸਾਹਿਬ ਤੇ ਨਿਮਾਣੇ ਸਿੱਖ ਵਜੋਂ ਹੋਏ ਪੇਸ਼, ਜਥੇਦਾਰ ਸਾਹਿਬ ਗੁਰਮਿਤ ਦੀ ਰੌਸ਼ਨੀ ਵਿੱਚ ਕੌਮ ਨੂੰ ਦੇਣ ਅਗਵਾਈ : ਸਰਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 24, 2024 08:29 PM

ਨਵੀਂ ਦਿੱਲੀ :- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੂੰ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ । ਉਸਤੇ ਫੁੱਲ ਚੜ੍ਹਾਉੰਦੇ ਹੋਏ ਅੱਜ ਸ. ਸੁਖਬੀਰ ਸਿੰਘ ਬਾਦਲ ਤੇ ਸ. ਹਰਜਿੰਦਰ ਸਿੰਘ ਧਾਮੀ ਵੱਲੋਂ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਸਪੱਸ਼ਟੀਕਰਨ ਦਿੱਤਾ ਗਿਆ । ਉਸਨੇ ਇੱਕ ਵਾਰ ਫੇਰ ਕੁੱਲ ਸੰਸਾਰ ਅੱਗੇ ਇਸ ਗੱਲ ਨੂੰ ਉਜਾਗਰ ਕੀਤਾ ਹੈ ਕਿ ਦੁਨੀਆਂ ਵਿੱਚ ਵੱਸਦੇ ਹਰ ਸਿੱਖ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਵ ਉੱਚ ਹੈ ਅਤੇ ਹਰ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਸਿੱਖਾਂ ਦਾ ਸਿਆਸੀ ਆਗੂ ਚਾਹੇ ਕੋਈ ਵੀ ਰਿਹਾ ਹੋਵੇ ਮਾਸਟਰ ਤਾਰਾ ਸਿੰਘ ਤੋਂ ਲੈ ਕੇ ਸ. ਸੁਖਬੀਰ ਸਿੰਘ ਬਾਦਲ ਤੱਕ ਅਕਾਲੀ ਦਲ ਦੇ ਹਰ ਪ੍ਰਧਾਨ ਨੂੰ ਜਦੋਂ ਵੀ ਆਦੇਸ਼ ਹੋਇਆ ਤਾਂ ਉਸਨੇ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਮਰਪਣ ਕੀਤਾ ਹੈ ।
ਸ. ਸੁਖਬੀਰ ਸਿੰਘ ਬਾਦਲ ਤੇ ਸ. ਹਰਜਿੰਦਰ ਸਿੰਘ ਧਾਮੀ ਵੱਲੋਂ ਬਿਨਾ ਵੱਡੇ ਕਾਫਲੇ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਣਾ ਵੀ ਇਕ ਚੰਗਾ ਉੱਦਮ ਹੈ ਕਿਉਂਕਿ ਨਹੀ ਤਾਂ ਅਕਸਰ ਇਹ ਦੇਖਣ ਵਿੱਚ ਆਇਆ ਹੈ ਕਿ ਬਹੁਤੇ ਆਗੂ ਆਪਣੀ ਧੌਂਸ ਜਮਾਉਣ ਲਈ ਵੱਡਾ ਲਾਮ ਲਸ਼ਕਰ ਲੈ ਕੈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਆਉੰਦੇ ਰਹੇ ਹਨ ।
ਹੁਣ ਜਦੋਂ ਕੌਮ ਦੀਆਂ ਦੋਵੇਂ ਨੁਮਾਇੰਦਾ ਧਿਰਾਂ ਦੇ ਮੁੱਖ ਸੇਵਾਦਾਰਾਂ ਵੱਲੋਂ ਆਪਣੇ ਆਪਣੇ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਕਰ ਦਿੱਤੇ ਗਏ ਹਨ ਤਾਂ ਆਸ ਕਰਦੇ ਹਾਂ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਬਾਕੀ ਜਥੇਦਾਰ ਸਾਹਿਬਾਨ ਇਹਨਾਂ ਸਪੱਸ਼ਟੀਕਰਨਾਂ ਨੂੰ ਗੁਰਮਿਤ ਦੀ ਰੌਸ਼ਨੀ ਵਿੱਚ ਵੀਚਾਰਦੇ ਹੋਏ ਕੌਮ ਨੂੰ ਅਗਵਾਈ ਦੇਣਗੇ ਅਤੇ ਜੋ ਇਸ ਵੇਲੇ ਕੌਮ ਵਿੱਚ ਹਾਲਤ ਬਣੇ ਹੋਏ ਹਨ । ਉਹਨਾਂ ਹਾਲਤਾਂ ਨੂੰ ਸ਼ਾਜਗਾਰ ਕਰਨ ਵਿੱਚ ਮੋਹਰੀ ਰੋਲ ਨਿਭਾਉਣਗੇ ਅਤੇ ਜੋ ਪੰਥ ਦੀਆਂ ਇਹਨਾਂ ਨੁਮਾਇੰਦਾ ਜਮਾਤਾਂ ਨੂੰ ਕਮਜ਼ੋਰ ਕਰਨ ਦੀਆਂ ਪੰਥ ਵਿਰੋਧੀ ਤਾਕਤਾਂ ਕੋਸ਼ਿਸ਼ ਕਰ ਰਹੀਆਂ ਹਨ । ਉਹਨਾਂ ਨੂੰ ਵੀ ਆਪਣੇ ਫੈਸਲੇ ਨਾਲ ਜਵਾਬ ਦੇਣਗੇ ।

Have something to say? Post your comment

 

ਨੈਸ਼ਨਲ

ਭਗਵਾਨ ਸਿੰਘ ਦੀ ਜਿੱਤ ਦਾ ਇਕ ਹੋਰ ਖਿਤਾਬ, ਸੀਜੀਪੀਸੀ ਦੱਖਣੀ ਬਿਹਾਰ ਦੀ ਸੀਟ ਬਚਾਉਣ 'ਚ ਕਾਮਯਾਬ

ਹਿਮਾਚਲ ਵਿਚ ਬਹੁਗਿਣਤੀ ਵੱਲੋਂ ‘ਮਸਜਿਦ’ ਦੇ ਮੁੱਦੇ ਉਤੇ ਭੜਕਾਊ ਕਾਰਵਾਈ ਕਰਨ ਵਾਲਿਆ ਨਾਲ ਸਖ਼ਤੀ ਨਾਲ ਨਿਪਟਣਾ ਜਰੂਰੀ : ਮਾਨ

ਤਖਤ ਹਜ਼ੂਰ ਸਾਹਿਬ ਜੀ ਦੇ ਮੀਤ ਜੱਥੇਦਾਰ ਨੇ ਸਿੱਖ ਐਜੂਕੇਸ਼ਨ ਰੋਡਮੈਪ 2030 ਦੇ ਵਿਚਾਰ-ਵਟਾਂਦਰੇ ਦੀ ਮੀਟਿੰਗ ਵਿਚ ਭਰੀ ਹਾਜ਼ਿਰੀ, ਕੀਤੀ ਸ਼ਲਾਘਾ

ਜਥੇਦਾਰ ਕੁਲਦੀਪ ਸਿੰਘ ਭੋਗਲ ਨੂੰ ਤਖਤ ਪਟਨਾ ਸਾਹਿਬ ਵਿੱਚ ਸਨਮਾਨ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਤਿੰਨ ਮਹੀਨਿਆਂ ਵਿੱਚ ਕੀਤੀ ਜਾਵੇਗੀ ਤਿਆਰ

ਨਿਰਪੱਖ ਚੋਣ ਅਮਲ ਲਈ ਭਗਵਾਨ ਸਿੰਘ ਦਾ ਸਨਮਾਨ, ਸੀਜੀਪੀਸੀ ਨੇ ਰਿਫਿਊਜੀ ਕਲੋਨੀ ਗੁਰਦੁਆਰਾ ਸੰਗਤ ਦਾ ਕੀਤਾ ਧੰਨਵਾਦ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਇਕ ਮਾਮਲੇ ਦੀ ਸੁਣਵਾਈ ਜੱਜ ਸਾਹਿਬ ਦੇ ਹਾਜਿਰ ਨਾ ਹੋਣ ਕਰਕੇ ਹੋਈ ਮੁਲਤਵੀ

ਜਗਦੀਸ਼ ਟਾਈਟਲਰ ਵਿਰੁੱਧ ਗੰਭੀਰ ਧਾਰਾਵਾਂ ਹੇਠ ਚਾਲੂ ਹੋਇਆ "ਦਿੱਲੀ ਸਿੱਖ ਕਤਲੇਆਮ" ਦਾ ਮਾਮਲਾ, 3 ਅਕਤੂਬਰ ਤੋਂ ਗਵਾਹੀ ਹੋਵੇਗੀ ਰਿਕਾਰਡ

ਪੰਜਾਬ ਜਿਉਂਦਾ ਗੁਰਾਂ ਦੇ ਨਾਮ ’ਤੇ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ

ਫ਼ਿਰੋਜ਼ਪੁਰ ਵਿੱਚ ਕੀਤੇ ਗਏ ਸਾਰਾਗੜ੍ਹੀ ਯਾਦਗਾਰ ਦੇ ਉਦਘਾਟਨ ਦਾ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੀਤਾ ਮਾਣ ਦਾ ਪ੍ਰਗਟਾਵਾ