ਪੰਜਾਬ

ਸੌਦਾ ਸਾਧ ਦੇ ਹੱਕ ਵਿੱਚ ਦਿੱਤੇ 90 ਲੱਖ ਦੇ ਇਸ਼ਤਿਹਾਰ ਉੱਤੇ ਪ੍ਰਧਾਨ ਧਾਮੀ ਨੇ ਦਿੱਤਾ ਲਿਖਤੀ ਪੱਖ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 24, 2024 08:56 PM

ਅੰਮ੍ਰਿਤਸਰ- ਪਿਛਲੇ ਦਿਨੀਂ ਪੰਜ ਸਿੰਘ ਸਾਹਿਬਾਨ ਵਲੋੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਦੁਆਰਾ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗੇ ਜਾਣ ‘ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੁੱਜ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਲਿਖਤੀ ਪੱਖ ਸੌਂਪ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਅਤੇ ਸ. ਅਲਵਿੰਦਰਪਾਲ ਸਿੰਘ ਪੱਖੋਕੇ ਵੀ ਹਾਜ਼ਰ ਸਨ। ਪੰਜ ਸਿੰਘ ਸਾਹਿਬਾਨ ਦੀ ਆਉਂਦੇ ਦਿਨਾਂ ਵਿਚ ਹੋਣ ਵਾਲੀ ਇਕੱਤਰਤਾ ਵਿਚ ਇਸ ਸਪੱਸ਼ਟੀਕਰਨ ‘ਤੇ ਵਿਚਾਰ ਕੀਤਾ ਜਾਵੇਗਾ।

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ