ਪੰਜਾਬ

ਸੁਖਬੀਰ ਬਾਦਲ ਹੋਏ ਸ੍ਰੀ ਅਕਾਲ ਤਖਤ ਸਾਹਮਣੇ ਪੇਸ਼ ਦਿੱਤਾ ਲਿਖਤੀ ਸਪਸ਼ਟੀਕਰਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 24, 2024 08:41 PM

ਅੰਮ੍ਰਿਤਸਰ- ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੀ ਸ਼ਿਕਾਇਤ ਵਿਚ ਲਾਏ ਦੋਸ਼ਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਲਿਖਤੀ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੁੱਜ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਬਲਵਿੰਦਰ ਸਿੰਘ ਭੂੰਦੜ ਅਤੇ ਸ. ਅਲਵਿੰਦਰਪਾਲ ਸਿੰਘ ਪੱਖੋਕੇ ਵੀ ਹਾਜ਼ਰ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪੇ ਲਿਖਤੀ ਸਪੱਸ਼ਟੀਕਰਨ ‘ਤੇ ਪੰਜ ਸਿੰਘ ਸਾਹਿਬਾਨ ਵਲੋਂ ਆਉਂਦੇ ਦਿਨਾਂ ਵਿਚ ਹੋਣ ਵਾਲੀ ਇਕੱਤਰਤਾ ਵਿਚ ਵਿਚਾਰ ਕੀਤਾ ਜਾਵੇਗਾ।

Have something to say? Post your comment

 

ਪੰਜਾਬ

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

27 ਸਤੰਬਰ ਭਾਅ ਜੀ ਗੁਰਸ਼ਰਨ ਸਿੰਘ ਦਾ ਇਨਕਲਾਬੀ ਰੰਗਮੰਚ ਦਿਹਾੜਾ ਬਰਨਾਲਾ 'ਚ: ਜਗਰਾਜ ਹਰਦਾਸਪੁਰਾ   

ਗੁਰਦਵਾਰਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਵੋਟ ਬਣਾਉਣ ਲਈ ਦਿੱਤਾ ਆਖਰੀ ਮੌਕਾ

ਪੁਲਸ ਐਨਕਾਊਂਟਰ ਦੀ ਅਸਲੀਅਤ ਜਾਣਨ ਗਈ ਤੱਥ ਖੋਜ ਕਮੇਟੀ ਦੇ 16 ਆਗੂਆਂ ਨੂੰ ਤੇਲੰਗਾਨਾ ਪੁਲਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਸਖਤ ਨਿੰਦਾ

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ

ਦੇਸ਼ ਆਜ਼ਾਦ ਹੋਇਆ ਭਾਵੇਂ 77 ਸਾਲ ਬੀਤ ਗਏ ਹਨ ਇਸ ਦੇ ਬਾਵਜੂਦ ਸਿੱਖ ਗੁਲਾਮ ਹਨ- ਸਿਮਰਨਜੀਤ ਸਿੰਘ ਮਾਨ

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ