ਪੰਜਾਬ

77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ:ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | July 24, 2024 08:45 PM

ਚੰਡੀਗੜ੍ਹ- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਭਿਖਿਆ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਵਿਭਾਗ ਵੱਲੋਂ ਸੂਬੇ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਬਾਲ ਭਿੱਖਿਆ ਵਿੱਚ ਸ਼ਾਮਲ ਬੱਚਿਆਂ ਨੂੰ ਬਚਾਇਆ ਗਿਆ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਗਏ ਹਨ। ਸੂਬੇ ਵਿੱਚ ਬਾਲ ਭਿੱਖਿਆ ਦੇ ਖਾਤਮੇ ਲਈ ਇਹ ਮੁਹਿੰਮ ਮਹੀਨੇ ਦੇ ਹਰ ਦੂਜੇ ਹਫਤੇ ਲਗਾਤਾਰ ਚਲਾਈ ਜਾਵੇਗੀ । ਇਸ ਮੁਹਿੰਮ ਦੌਰਾਨ ਰਾਜ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 77 ਬੱਚੇ ਬਚਾਏ ਗਏ ਹਨ ਜਿਨ੍ਹਾਂ ਵਿੱਚੋਂ 20 ਬੱਚਿਆਂ ਦਾ ਕੋਈ ਆਸਰਾ ਨਾ ਹੋਣ ਕਰਕੇ ਸੂਬੇ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸਹੂਲਤਾਂ, ਆਦਿ ਦਿੱਤੀਆਂ ਜਾਣਗੀਆਂ। ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਰਾਹੀਂ ਓਨ੍ਹਾਂ ਦੇ ਮਾਪਿਆਂ ਨੂੰ ਸਪੁਰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ 8 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ, 13 ਬੱਚਿਆਂ ਨੂੰ ਸਕੂਲ ਵਿੱਚ ਦਾਖਲਾ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇੱਕ ਬੱਚੇ ਨੂੰ ਆਂਗਨਵਾੜੀ ਵਿੱਚ ਦਾਖਲ ਕਰਵਾਇਆ ਗਿਆ ਹੈ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ 2015 ਅਧੀਨ ਸੂਬੇ ਵਿੱਚ 07 ਸਰਕਾਰੀ ਚਿਲਡਰਨ ਹੋਮ ਅਤੇ 39 ਗੈਰ ਸਰਕਾਰੀ ਹੋਮ ਰਜਿਸਟਰਡ ਕੀਤੇ ਹੋਏ ਹਨ ਜਿਨਾਂ ਵਿਚ ਅਨਾਥ, ਬੇਸਾਹਾਰਾ ਅਤੇ ਸਪੁਰਧ ਕੀਤੇ ਬੱਚਿਆਂ ਨੂੰ ਰੱਖਣ ਦਾ ਉਪਬੰਧ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਸਬੰਧੀ ਸੂਚਨਾ ਆਪਣੇ ਜ਼ਿਲ੍ਹੇ ਦੀ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਵਿਖੇ ਦੇਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਮਿਸ਼ਨ ਵਾਤਸੱਲਿਆ ਸਕੀਮ ਅਧੀਨ ਬੇਸਹਾਰਾ ਅਤੇ ਲੋੜਬੰਦ ਬੱਚਿਆ ਦੀ ਸੁਰੱਖਿਆ ਲਈ ਵਚਨਬੱਧ ਹੈ ਤਾਂ ਜੋ ਬੱਚਿਆ ਨੂੰ ਰਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸਕੀਮਾਂ ਸਬੰਧੀ ਸੂਚਨਾ ਵਿਭਾਗ ਦੀ ਵੈਬਸਾਇਟ sswcd@punjab.gov.in ਤੇ ਉਪਲੱਬਧ ਹੈ।

ਉਹਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਬਹੁਪੱਖੀ ਉਪਰਾਲੇ ਕੀਤੇ ਜਾ ਰਹੇ ਹਨ। ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਲਈ ਵਿਭਾਗ ਵੱਲੋਂ ਮਿਸ਼ਨ ਵਾਤਸੱਲਿਆ ਸਕੀਮ (ਬਾਲ ਸੁਰੱਖਿਆ ਸਕੀਮ) ਚਲਾਈ ਜਾ ਰਹੀ ਹੈ ਜਿਸ ਦਾ ਮੁੱਖ ਉਦੇਸ਼ ਬੱਚਿਆਂ ਦੀ ਸਹੀ ਦੇਖਭਾਲ, ਸੁਰੱਖਿਆ, ਵਿਕਾਸ, ਇਲਾਜ ਅਤੇ ਸਮਾਜ ਵਿੱਚ ਮੁੜ ਵਸੇਬਾ ਕਰਨਾ ਹੈ।

Have something to say? Post your comment

 

ਪੰਜਾਬ

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

27 ਸਤੰਬਰ ਭਾਅ ਜੀ ਗੁਰਸ਼ਰਨ ਸਿੰਘ ਦਾ ਇਨਕਲਾਬੀ ਰੰਗਮੰਚ ਦਿਹਾੜਾ ਬਰਨਾਲਾ 'ਚ: ਜਗਰਾਜ ਹਰਦਾਸਪੁਰਾ   

ਗੁਰਦਵਾਰਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਵੋਟ ਬਣਾਉਣ ਲਈ ਦਿੱਤਾ ਆਖਰੀ ਮੌਕਾ

ਪੁਲਸ ਐਨਕਾਊਂਟਰ ਦੀ ਅਸਲੀਅਤ ਜਾਣਨ ਗਈ ਤੱਥ ਖੋਜ ਕਮੇਟੀ ਦੇ 16 ਆਗੂਆਂ ਨੂੰ ਤੇਲੰਗਾਨਾ ਪੁਲਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਸਖਤ ਨਿੰਦਾ

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ

ਦੇਸ਼ ਆਜ਼ਾਦ ਹੋਇਆ ਭਾਵੇਂ 77 ਸਾਲ ਬੀਤ ਗਏ ਹਨ ਇਸ ਦੇ ਬਾਵਜੂਦ ਸਿੱਖ ਗੁਲਾਮ ਹਨ- ਸਿਮਰਨਜੀਤ ਸਿੰਘ ਮਾਨ

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ