ਪੰਜਾਬ

ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ, ਬੁਢਲਾਡਾ ਦਾ ਦੌਰਾ

ਗੁਰਜੰਟ ਸਿੰਘ ਬਾਜੇਵਾਲੀਆ/ ਕੌਮੀ ਮਾਰਗ ਬਿਊਰੋ | July 24, 2024 10:23 PM


ਮਾਨਸਾ-ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ, ਵੱਲੋਂ ਸਬ-ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ, ਬੁਢਲਾਡਾ ਦਾ ਦੌਰਾ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਕੋਰਟ ਕੰਪਲੈਕਸ ਬੁਢਲਾਡਾ ਵਿਖੇ ਸਥਿਤ ਫਰੰਟ ਆਫਿਸ ਦਾ ਮੁਆਇਨਾ ਕੀਤਾ ਅਤੇ ਪੈਰਾ ਲੀਗਲ ਵਲੰਟੀਅਰਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਫਰੰਟ ਆਫਿਸ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਸਲਾਹ ਮੁਹੱਈਆ ਕਰਵਾਉਣ।
ਉਨ੍ਹਾਂ ਸ੍ਰੀ ਮਨੂ ਮਿੱਤੂ, ਸਬ-ਡਵੀਜ਼ਨਲ ਜੂਡੀਸ਼ੀਅਲ ਮੈਜੀਸਟ੍ਰੇਟ, ਬੁਢਲਾਡਾ ਅਤੇ ਲੀਗਲ ਏਡ ਦੇ ਪੈਨਲ ਦੇ ਵਕੀਲ ਸਾਹਿਬਾਨਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਵਕੀਲ ਸਾਹਿਬਾਨਾਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਟੋਲ ਫਰੀ ਨੰਬਰ 15100 ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ।
ਉਨ੍ਹਾਂ ਦੱਸਿਆ ਕਿ 14 ਸਤੰਬਰ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਉਹ ਆਮ ਲੋਕਾਂ ਨੂੰ ਇਸ ਕੌਮੀ ਲੋਕ ਅਦਾਲਤ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ।

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ