ਪੰਜਾਬ

ਆਪ ਸਾਂਸਦ ਰਾਘਵ ਚੱਢਾ ਨੇ ਸੰਸਦ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਵਾਪਸ ਲਿਆਉਣ ਦੀ ਰੱਖੀ ਮੰਗ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 24, 2024 10:26 PM

ਨਵੀਂ ਦਿੱਲੀ-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਸੰਸਦ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਵਾਪਸ ਭਾਰਤ ਲਿਆਉਣ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। 

ਰਾਜ ਸਭਾ 'ਚ ਆਪਣੇ ਸੰਬੋਧਨ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਮੈਂ ਖ਼ੁਸ਼ਕਿਸਮਤ ਹਾਂ ਕਿ ਮੈਂ ਪੰਜਾਬ ਤੋਂ ਆਇਆ ਹਾਂ ਜਿੱਥੇ ਕਦੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਨੇ ਰਾਜ ਕੀਤਾ ਸੀ। ਮਹਾਰਾਜਾ ਰਣਜੀਤ ਸਿੰਘ ਦਾ ਰਾਜ ਸੱਚਮੁੱਚ ਵਧੀਆ ਸ਼ਾਸਨ ਸੀ, ਜਿੱਥੇ ਸਾਰਿਆਂ ਨੂੰ ਇਨਸਾਫ਼ ਮਿਲਦਾ ਸੀ। ਉਹ ਅਜਿਹੇ ਮਹਾਨ ਯੋਧਾ ਸਨ, ਜਿਨ੍ਹਾਂ ਦੇ ਨਾਮ ਨਾਲ ਮਹਾਨ ਯੋਧਿਆਂ ਦੀਆਂ ਰੂਹਾਂ ਕੰਬਦੀਆਂ ਸਨ। 

ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਮੈਦਾਨ-ਏ-ਜੰਗ ਵਿੱਚ ਸ਼ੇਰ ਵਾਂਗ ਗਰਜਦੇ ਸਨ। ਉਨ੍ਹਾਂ ਨੇ ਬਹਾਦਰੀ ਦਾ ਹੀ ਨਹੀਂ ਸਗੋਂ ਪੂਰੀ ਦੁਨੀਆ ਨੂੰ ਮਨੁੱਖਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੇ ਰਾਜ ਦੌਰਾਨ ਜਾਤ-ਪਾਤ ਅਤੇ ਧਰਮ ਦੇ ਨਾਂ 'ਤੇ ਕੋਈ ਵਿਤਕਰਾ ਨਹੀਂ ਕੀਤਾ ਗਿਆ। ਬੀਬੀਸੀ ਵਿਸ਼ਵ ਇਤਿਹਾਸ ਦੇ ਇੱਕ ਸਰਵੇਖਣ ਨੇ ਮਹਾਰਾਜ ਰਣਜੀਤ ਸਿੰਘ ਨੂੰ 'ਗਰੇਟੇਅਸਟ ਲੀਡਰ ਆੱਫ ਆਲ ਟਾਈਮ' ਦਾ ਖ਼ਿਤਾਬ ਦਿੱਤਾ ਹੈ। ਮੈਂ ਇਸ ਸਦਨ ਵਿੱਚ ਅਜਿਹੇ ਮਹਾਤਮਾ ਨੂੰ ਸਲਾਮ ਕਰਦਾ ਹਾਂ ਅਤੇ ਉਨ੍ਹਾਂ ਦੀ ਗੱਦੀ ਵਾਪਸ ਲਿਆਉਣ ਦੀ ਅਪੀਲ ਕਰਦਾ ਹਾਂ।

ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਦੇ ਜੀਵਨ ਤੋਂ ਸਾਨੂੰ ਸਭ ਨੂੰ ਪ੍ਰੇਰਨਾ ਅਤੇ ਸਿੱਖਿਆ ਮਿਲਦੀ ਹੈ। ਇਸ ਲਈ ਉਨ੍ਹਾਂ ਦੀ ਗੱਦੀ ਦੇਸ਼ ਵਿੱਚ ਵਾਪਸ ਆਉਣੀ ਚਾਹੀਦੀ ਹੈ ਅਤੇ ਸਾਰਿਆਂ ਨੂੰ ਇਸ ਨੂੰ ਦੇਖਣ ਦਾ ਮੌਕਾ ਮਿਲਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਦੀ ਬਹਾਦਰੀ, ਮਨੁੱਖਤਾ ਅਤੇ ਰਾਜ ਦੀ ਨੀਤੀ ਬੱਚਿਆਂ ਨੂੰ ਕਿਤਾਬਾਂ ਵਿੱਚ ਪੜ੍ਹਾਉਣੀ ਚਾਹੀਦੀ ਹੈ ਤਾਂ ਜੋ ਉਹ ਅੱਜ ਦੇ ਸਿਆਸੀ ਦੌਰ ਵਿੱਚ ਚੰਗੇ ਸ਼ਾਸਨ ਦੇ ਅਸਲ ਅਰਥ ਜਾਣ ਸਕਣ। 

ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸ਼ਾਹੀ ਸਿੰਘਾਸਨ ਲੰਡਨ ਦੇ ਵਿਕਟੋਰੀਆ ਅਤੇ ਐਲਬਰਟ ਮਿਊਜ਼ੀਅਮ ਵਿੱਚ ਰੱਖਿਆ ਹੋਇਆ ਹੈ। ਭਾਰਤ ਸਰਕਾਰ ਨੂੰ ਅੰਤਰਰਾਸ਼ਟਰੀ ਸਬੰਧਾਂ ਰਾਹੀਂ ਬ੍ਰਿਟਿਸ਼ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਉਸ ਗੱਦੀ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

Have something to say? Post your comment

 

ਪੰਜਾਬ

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

27 ਸਤੰਬਰ ਭਾਅ ਜੀ ਗੁਰਸ਼ਰਨ ਸਿੰਘ ਦਾ ਇਨਕਲਾਬੀ ਰੰਗਮੰਚ ਦਿਹਾੜਾ ਬਰਨਾਲਾ 'ਚ: ਜਗਰਾਜ ਹਰਦਾਸਪੁਰਾ   

ਗੁਰਦਵਾਰਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਵੋਟ ਬਣਾਉਣ ਲਈ ਦਿੱਤਾ ਆਖਰੀ ਮੌਕਾ

ਪੁਲਸ ਐਨਕਾਊਂਟਰ ਦੀ ਅਸਲੀਅਤ ਜਾਣਨ ਗਈ ਤੱਥ ਖੋਜ ਕਮੇਟੀ ਦੇ 16 ਆਗੂਆਂ ਨੂੰ ਤੇਲੰਗਾਨਾ ਪੁਲਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਸਖਤ ਨਿੰਦਾ

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ

ਦੇਸ਼ ਆਜ਼ਾਦ ਹੋਇਆ ਭਾਵੇਂ 77 ਸਾਲ ਬੀਤ ਗਏ ਹਨ ਇਸ ਦੇ ਬਾਵਜੂਦ ਸਿੱਖ ਗੁਲਾਮ ਹਨ- ਸਿਮਰਨਜੀਤ ਸਿੰਘ ਮਾਨ

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ