ਪੰਜਾਬ

ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ | July 25, 2024 07:57 PM

ਅੰਮ੍ਰਿਤਸਰ- ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਸਾਹਿਬ ਦੀਆਂ ਸਮੂਹ ਬੀਬੀਆਂ ਦੀਆਂ ਸਭਾ ਸੁਸਾਇਟੀਆਂ ਵੱਲੋਂ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਇੱਕ ਵਿਸ਼ੇਸ਼ ਗੁਰਮਤਿ ਸਮਾਗਮ 31 ਜੁਲਾਈ ਨੂੰ ਕੀਤਾ ਜਾਵੇਗਾ।

ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਇਸ ਗੁਰਮਤਿ ਸਮਾਗਮ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਉਚੇਚੇ ਤੌਰ ਤੇ ਪੁਜਣਗੇ। ਉਨ੍ਹਾਂ ਦਸਿਆ ਕਿ 31 ਜੁਲਾਈ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੀਕ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਸਰਧਾ ਪੂਰਵਕ ਸਮੂਹਕ ਤੌਰ ਇਕ ਸੁਰ ਹੋ ਕੇ ਸੁਖਮਨੀ ਸਾਹਿਬ ਦੇ ਪਾਠ ਕਰਨਗੀਆਂ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਅਤੇ ਭਾਈ ਕ੍ਰਿਪਾਲ ਸਿੰਘ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਦੀ ਮੁਖੀ ਬੀਬੀ ਗੁਰਚਰਨ ਕੌਰ ਅਤੇ ਬੀਬੀ ਤੇਜ ਕੌਰ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਚੜ੍ਹ ਕੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪੁੱਜ ਕੇ ਹੋ ਰਹੇ ਸਮਾਗਮ ਵਿੱਚ ਹਾਜ਼ਰੀ ਭਰ ਕੇ ਆਪਣਾ ਜੀਵਨ ਸਫਲ ਕਰਨ।

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ