ਨੈਸ਼ਨਲ

ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ – ਡਾ. ਬਲਬੀਰ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 25, 2024 08:33 PM

ਨਵੀਂ ਦਿੱਲੀ- ਆਮ ਆਦਮੀ ਕਲੀਨਿਕਾਂ ਨੂੰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਦੇ ਖੇਤਰ ਵਿਚ ਉਸਾਰੂ ਤਬਦੀਲੀ ਲਿਆਉਣ ਦਾ ਵਾਹਕ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਟਰਸ਼ਰੀ ਅਤੇ ਦੂਜੇ ਪੱਧਰ ਦੀਆਂ ਸਿਹਤ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕਰਨ ਤੇ ਪੂਰਾ ਧਿਆਨ ਕੇਂਦਰਿਤ ਕਰ ਰਹੀ ਹੈ।
ਸੀ.ਆਈ.ਆਈ ਵੱਲੋਂ ਗੁਰੂਗਰਾਮ ਵਿਖੇ ਕਰਵਾਏ ਗਏ ਉੱਤਰੀ ਭਾਰਤ ਹੈਲਥਕੇਅਰ ਸੰਮੇਲਨ ਦੇ ਛੇਵੇਂ ਐਡੀਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਥਾਪਿਤ 842 ਆਮ ਆਦਮੀ ਕਲੀਨਿਕਾਂ ਵਿਖੇ ਹੁਣ ਤੱਕ 1.79 ਕਰੋੜ ਨਾਗਰਿਕ ਇਲਾਜ ਅਤੇ ਓ.ਪੀ.ਡੀ ਸੇਵਾਵਾਂ ਪ੍ਰਾਪਤ ਕਰ ਚੁੱਕੇ ਹਨ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਸਿਹਤ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬਰਸਾਤੀ ਮੌਸਮ ਅਤੇ ਲਾਗ ਦੀਆਂ ਬਿਮਾਰੀਆਂ ਬਾਰੇ ਹੁਣ ਪੰਜਾਬ ਦੇ ਦੂਰ ਦੁਰਾਡੇ ਦੇ ਪੇਂਡੂ ਖੇਤਰਾਂ ਦੇ ਅੰਕੜੇ ਵੀ ਬਿਨਾ ਦੇਰੀ ਪ੍ਰਾਪਤ ਹੋ ਰਹੇ ਹਨ ਜਿਸ ਸਦਕਾ ਇਲਾਜ ਪ੍ਰਬੰਧਾਂ ਦੀ ਨਿਗਰਾਨੀ ਅਤੇ ਢੁੱਕਵੇਂ ਕਦਮ ਚੁੱਕਣੇ ਆਸਾਨ ਹੋ ਗਏ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਟਰਸ਼ਰੀ ਸੈਕਟਰ ਅਤੇ ਹੋਰ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਵਿਕਸਿਤ ਕਰਨ ਲਈ ਖਾਕਾ ਤਿਆਰ ਕਰ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਸ਼ੁਰੂ ਕੀਤੀ ਗਈ ਫ਼ਰਿਸ਼ਤੇ ਸਕੀਮ ਅਤੇ ਸੜਕ ਸੁਰੱਖਿਆ ਫ਼ੋਰਸ ਵੱਲੋਂ ਸੜਕ ਹਾਦਸਿਆਂ ’ਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਪਾਏ ਜਾ ਰਹੇ ਯੋਗਦਾਨ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਕਿ ਇਹਨਾਂ ਸਦਕਾ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ਦੀ ਦਰ ਵਿਚ 26 ਫ਼ੀਸਦ ਕਮੀ ਆਈ ਹੈ।
ਉਨ੍ਹਾਂ ਨਿੱਜੀ ਅਤੇ ਕਾਰਪੋਰੇਟ ਹੈਲਥ ਕੇਅਰ ਖੇਤਰ ਦੇ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪੇਸ਼ੇਵਰ ਰੁਝੇਵਿਆਂ ਵਿੱਚੋਂ ਕੁਝ ਸਮਾਂ ਉਹਨਾਂ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਦੇਣ ਦੇ ਲੇਖੇ ਲਾਉਣ ਜਿਨ੍ਹਾਂ ਨੂੰ ਇਹਨਾਂ ਸੇਵਾਵਾਂ ਦੀ ਬਹੁਤ ਜ਼ਰੂਰਤ ਹੈ। ਉਹਨਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਸਮਾਜ ਦਾ ਹਰ ਮੈਂਬਰ ਵਾਤਾਵਰਣ ਬਚਾਉਣ ਲਈ ਆਪਣਾ ਯੋਗਦਾਨ ਪਾਵੇ ਕਿਉਂਕਿ ਸੇਹਤਮੰਦ ਵਾਤਾਵਰਣ ਤੋਂ ਬਿਨਾ ਸੇਹਤਮੰਦ ਸਮਾਜ ਦੀ ਕਲਪਨਾ ਨਹੀ ਕੀਤੀ ਜਾ ਸਕਦੀ। ਇਸ ਮੌਕੇ ਡਾ. ਧਰਮਿੰਦਰ ਨਾਗਰ, ਸ਼੍ਰੀਮਈ ਚੱਕਰਵਰਤੀ, ਡਾਇਰੈਕਟਰ ਏ.ਬੀ.ਡੀ ਐਮ ਵਿਕਰਮ ਪਗਾਰੀਆ , ਐਮ.ਡੀ ਐਨ.ਆਈ.ਸੀ.ਐਸ ਡਾ. ਆਰ.ਕੇ. ਮਿਸ਼ਰਾ, ਡਾ. ਭੁਪਿੰਦਰਪਾਲ ਕੌਰ ਅਤੇ ਡਾ. ਰੁਪਿੰਦਰਜੀਤ ਸੈਣੀ ਵੀ ਹਾਜ਼ਰ ਸਨ।

Have something to say? Post your comment

 

ਨੈਸ਼ਨਲ

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਮਹੂਰੀ ਹੱਕਾਂ ਲਈ ਲੱਦਾਖ ਦੇ ਲੋਕਾਂ ਦੇ ਸੰਘਰਸ਼ ਨੂੰ ਪੂਰਣ ਸਮਰਥਨ; ਇਕਜੁੱਟਤਾ ਦਾ ਪ੍ਰਗਟਾਵਾ

ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿਚੋਂ ਕੱਢਣ ਦਾ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਨਾ ਮੰਨ ਕੇ ਅਕਾਲੀ ਦਲ ਨੇ ਕੀਤਾ ਬੱਜਰ ਗੁਨਾਹ: ਕਾਲਕਾ/ਕਾਹਲੋਂ

ਨਵੰਬਰ 1984 ਸਿੱਖ ਕਤਲੇਆਮ ਮਾਮਲੇ 'ਚ ਨਾਮਜਦ ਜਗਦੀਸ਼ ਟਾਈਟਲਰ ਮਾਮਲੇ ਦੀ ਸੁਣਵਾਈ ਨਹੀ ਹੋ ਸਕੀ

ਕੈਨੇਡਾ ਦੇ ਬੀਸੀ ਵਿੱਚ ਸਿੱਖ ਸਮੂਹਾਂ ਵਲੋਂ ਭਾਰਤੀ ਕੌਂਸਲੇਟਾਂ ਨੂੰ ਬੰਦ ਕਰਨ ਦੀ ਮੰਗ

ਨਿਝਰ ਕਤਲ ਮਾਮਲੇ 'ਚ ਕੈਨੇਡਾ ਦੇ ਦੋਸ਼ ਗੰਭੀਰ, ਭਾਰਤ ਨੂੰ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ-ਅਮਰੀਕਾ

15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਉਣ ਦਾ ਫੈਸਲਾ ਕੀਤਾ ਸਾਕਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ

ਪੰਜਾਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਜ਼ਰੂਰੀ: ਵਿਕਰਮਜੀਤ ਸਿੰਘ ਸਾਹਨੀ

ਪੰਥ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਵਿਰਸਾ ਸਿੰਘ ਵਲਟੋਹਾ ਨੂੰ ਪੰਥ ਵਿਚੋਂ ਛੇਕਿਆ ਜਾਵੇ: ਹਰਮੀਤ ਸਿੰਘ ਕਾਲਕਾ

ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ-ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸਮੇਤ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮਹੱਲਾ ਖੇਡਿਆ ਗਿਆ