ਪੰਜਾਬ

ਅਕਾਲੀ ਦਲ ਨੇ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰਨ ਦੇ ਮੁੱਖ ਮੰਤਰੀ ਦੇ ਫੈਸਲੇ ਦੀ ਕੀਤੀ ਨਿਖੇਧੀ

ਕੌਮੀ ਮਾਰਗ ਬਿਊਰੋ | July 25, 2024 08:41 PM

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰਨ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਹ ਫੈਸਲੇ ਸੂਬੇ ਦੇ ਹਿੱਤਾਂ ਲਈ ਆਤਮ ਘਾਤੀ ਸਾਬਤ ਹੋਵੇਗਾ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨੀਤੀ ਆਯੋਗ ਦੀ ਮੀਟਿੰਗ ਉਹ ਫੋਰਮ ਹੈ ਜਿਥੇ ਸੂਬਿਆਂ ਨੂੰ ਕੇਂਦਰ ਦੀਆਂ ਵੱਖ-ਵੱਖ ਨੀਤੀਆਂ ਅਤੇ ਪ੍ਰੋਗਰਾਮਾਂ ਬਾਰੇ ਆਪਣੀ ਰਾਇ ਦੇਣ ਦਾ ਮੌਕਾ ਮਿਲਦਾ ਹੈ। ਇਹ ਮੌਕੇ ਸੂਬੇ ਲਈ ਲੋੜੀਂਦੀਆਂ ਸਕੀਮਾਂ ਬਾਰੇ ਦੱਸਣ ਦਾ ਮੌਕਾ ਹੁੰਦਾ ਹੈ ਤੇ ਇਸ ਵਿਚ ਇਹ ਦੱਸਿਆ ਜਾਂਦਾ ਹੈ ਕਿ ਸਾਰੇ ਰਾਜਾਂ ਲਈ ਇਕ ਸਮਾਨ ਪੈਮਾਨਾ ਲਾਗੂ ਨਹੀਂ ਹੋ ਸਕਦਾ। ਇਹ ਪੰਜਾਬ ਦੀਆਂ ਵਿਸ਼ੇਸ਼ ਲੋੜਾਂ ਦੱਸਣ ਅਤੇ ਆਯੋਗ ਨੂੰ ਕੇਂਦਰ ਸਰਕਾਰ ਨੂੰ ਢੁਕਵੀਂਆਂ ਸਿਫਾਰਸ਼ਾਂ ਕਰਨ ਵਾਸਤੇ ਰਾਜ਼ੀ ਕਰਨ ਦਾ ਵੀ ਮੌਕਾ ਹੁੰਦਾ ਹੈ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਜਾਏ ਪੰਜਾਬ ਪੱਖੀ ਫੈਸਲਾ ਲੈਣ ਅਤੇ ਮੀਟਿੰਗ ਵਿਚ ਭਾਗ ਲੈਣ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਨੀਤੀ ਖੇਡਣ ਅਤੇ ਕਾਂਗਰਸ ਦੀ ਅਗਵਾਈ ਵਾਲੇ ਟੋਲੇ ਦਾ ਹਿੱਸਾ ਬਣਦਿਆਂ ਇਸਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ।
ਉਹਨਾਂ ਕਿਹਾ ਕਿ ਇਸ ਫੈਸਲੇ ਪਿੱਛੇ ਕੋਈ ਤਰਕ ਨਹੀਂ ਬਣਦਾ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਇਹ ਕਦਮ ਚੁੱਕਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਾ ਤਾਂ ਵਿਧਾਨ ਸਭਾ ਨੂੰ ਭਰੋਸੇ ਵਿਚ ਲਿਆ ਅਤੇ ਨਾ ਹੀ ਸੂਬੇ ਦੀਆਂ ਹੋਰ ਸਿਆਸੀ ਪਾਰਟੀਆਂ ਨਾਲ ਰਾਇ ਮਸ਼ਵਰਾ ਕੀਤਾ।
ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪੰਜਾਬ ਦਾ ਕੇਸ ਸਹੀ ਤਰੀਕੇ ਨਾਲ ਤਿਆਰ ਕਰਨ ਅਤੇ ਇਸਨੂੰ ਨੀਤੀ ਆਯੋਗ ਅੱਗੇ ਰੱਖਣ। ਉਹਨਾਂ ਕਿਹਾ ਕਿ ਮੀਟਿੰਗ ਦਾ ਬਾਈਕਾਟ ਕਰਨ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ।
ਉਹਨਾਂ ਕਿਹਾ ਕਿ ਪੰਜਾਬ ਨੂੰ ਇਸ ਫੋਰਮ ਦੀ ਵਰਤੋਂ ਕੇਂਦਰੀ ਬਜਟ 2024 ਵਿਚ ਪੰਜਾਬ ਨੂੰ ਅਣਡਿੱਠ ਕਰਨ ਲਈ ਕੇਂਦਰ ਸਰਕਾਰ ਨੂੰ ਜਵਾਬਦੇਹ ਠਹਿਰਾਉਦ ਵਾਸਤੇ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਭਵਿੱਖ ਦੀਆਂ ਨੀਤੀਆਂ ਤੇ ਪ੍ਰੋਗਰਾਮ ਤਿਆਰ ਕਰਨ ਵੇਲੇ ਸਾਨੂੰ ਅਣਡਿੱਠ ਨਾ ਕੀਤਾ ਜਾਵੇ।
ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਸੰਵਿਧਾਨਕ ਫਰਜ਼ ਨਿਭਾਉਣ ਤੋਂ ਨਹੀ਼ ਭੱਜਣਾ ਚਾਹੀਦਾ ਅਤੇ ਕਾਂਗਰਸ ਪਾਰਟੀ ਦੀ ਲੀਹ ’ਤੇ ਚਲਦਿਆਂ ਪੰਜਾਬ ਦੇ ਹਿੱਤਾਂ ਦੀ ਸ਼ਹਾਦਤ ਨਹੀਂ ਦੇਣੀ ਚਾਹੀਦੀ।

Have something to say? Post your comment

 

ਪੰਜਾਬ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਵਿਖੇ ਕੀਤਾ ਲੋਕਾਈ ਨੂੰ ਸਮਰਪਿਤ

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਪਿੰਡ 'ਚ ਨਵੀਂ ਚੁਣੀਆਂ ਪੰਚਾਇਤਾਂ ਦਾ ਸਨਮਾਨ

ਖਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ’ਚ ਹੋਈ ਚੋਣ

ਰਾਜਨੀਤਕ ਆਗੂਆਂ ਵੱਲੋਂ ਤਖ਼ਤਾਂ ਦੇ ਸਿੰਘ ਸਾਹਿਬਾਨ ਪ੍ਰਤੀ ਵਰਤੀ ਮੰਦੀ ਸ਼ਬਦਾਵਲੀ ਅਤੀ ਨਿੰਦਣਯੋਗ: ਬਾਬਾ ਬਲਬੀਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਭਲਕੇ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਅਪ੍ਰਵਾਨ ਸ਼੍ਰੋਮਣੀ ਕਮੇਟੀ ਨੇ 

ਸੂਬੇ ਦੇ ਜੇਲ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ, ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ ਤੇ ਮੋਬਾਈਲ ਮੁਕਤ ਕਰਨ ਦੀ ਸਖ਼ਤ ਹਦਾਇਤ

ਚੋਣ ਕਮਿਸ਼ਨ ਨੇ ਈ.ਵੀ.ਐਮ ‘ਚ ਗੜਬੜੀ ਕਰਕੇ ਬੀ.ਜੇ.ਪੀ ਨੂੰ 24 ਸੀਟਾਂ ਵੱਧ ਦਿੱਤੀਆਂ:- ਕੇਂਦਰੀ ਸਿੰਘ ਸਭਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ