ਪੰਜਾਬ

ਦੂਜੇ ਦਿਨ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਉੱਤੇ ਕੀਤਾ ਨਿਪਟਾਰਾ

ਕੌਮੀ ਮਾਰਗ ਬਿਊਰੋ | July 25, 2024 09:28 PM

ਜਲੰਧਰ-ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਰਾਹੀਂ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਦੇ ਉਪਰਾਲੇ ਨੂੰ ਸ਼ਾਨਦਾਰ ਤਜਰਬਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਝੇ ਅਤੇ ਦੋਆਬੇ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਵਿਲੱਖਣ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਜਿਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕੀਤਾ ਗਿਆ।

ਇਸ ਦੋ-ਦਿਨਾ ਪ੍ਰੋਗਰਾਮ ਦੇ ਅੱਜ ਦੂਜੇ ਦਿਨ ਜਲੰਧਰ ਵਿੱਚ ਮੁੱਖ ਮੰਤਰੀ ਦੇ ਕੈਂਪ ਆਫ਼ਿਸ ਵਿੱਚ ਲੋਕ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੇ ਫੌਰੀ ਹੱਲ ਹੋਣ ਦੇ ਭਰੋਸੇ ਨਾਲ ਪਹੁੰਚੇ। ਮੁੱਖ ਮੰਤਰੀ ਨੇ ਵੀ ਦੂਰ-ਦੁਰਾਡੇ ਤੋਂ ਆਏ ਲੋਕਾਂ ਨੂੰ ਨਿਰਾਸ਼ ਨਹੀਂ ਕੀਤਾ ਸਗੋਂ ਨਿੱਜੀ ਦਿਲਚਸਪੀ ਲੈ ਕੇ ਹਾਜ਼ਰ ਅਧਿਕਾਰੀਆਂ ਨੂੰ ਸ਼ਿਕਾਇਤਾਂ ਉੱਤੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ।

ਇਸ ਪ੍ਰੋਗਰਾਮ ਵਿੱਚ ਸਿਰਫ ਜਲੰਧਰ ਜ਼ਿਲ੍ਹੇ ਤੋਂ ਹੀ ਨਹੀਂ ਸਗੋਂ ਟਾਂਡਾ, ਤਰਨ ਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ ਸਮੇਤ ਹੋਰ ਵੱਖ-ਵੱਖ ਜ਼ਿਲ੍ਹਿਆਂ ਤੋਂ ਲੋਕ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਸਨ। ਮੁੱਖ ਮੰਤਰੀ ਨੇ ਵਾਰੋ-ਵਾਰੀ ਹਰੇਕ ਵਿਅਕਤੀ ਨਾਲ ਮੁਲਾਕਾਤ ਕੀਤੀ ਅਤੇ ਬੜੇ ਠਰ੍ਹਮੇ ਨਾਲ ਦੁੱਖ-ਤਕਲੀਫ਼ ਸੁਣੀ। ਕੁਝ ਲੋਕ ਬਿਜਲੀ ਵਿਭਾਗ ਨਾਲ ਜੁੜੇ ਮਸਲੇ ਲੈ ਕੇ ਪਹੁੰਚੇ ਸਨ ਜਦਕਿ ਕੁਝ ਲੋਕਾਂ ਦੀਆਂ ਸਮੱਸਿਆਵਾਂ ਸਿੰਚਾਈ, ਸਿੱਖਿਆ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਸਨ। ਇੱਥੇ ਹਾਜ਼ਰ ਬਹੁਤ ਸਾਰੇ ਲੋਕਾਂ ਨੇ ਤਾਂ ਇਸ ਨਿਵੇਕਲੇ ਪ੍ਰੋਗਰਾਮ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਵਿੱਚ ਲੋਕਾਂ ਵੱਲੋਂ ਪ੍ਰਗਟਾਏ ਵਿਸ਼ਵਾਸ ਉੱਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਚੰਡੀਗੜ੍ਹ ਦੇ ਗੇੜੇ ਨਹੀਂ ਲਾਉਣੇ ਪੈਣਗੇ ਕਿਉਂਕਿ ਸਰਕਾਰ ਖੁਦ ਉਨ੍ਹਾਂ ਕੋਲ ਆ ਕੇ ਮੌਕੇ ’ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੋ ਦਿਨਾਂ ਪ੍ਰੋਗਰਾਮ ਦਾ ਲੋਕਾਂ ਨੇ ਭਰਵਾਂ ਸਵਾਗਤ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਇਸ ਪ੍ਰੋਗਰਾਮ ਨੂੰ ਜਾਰੀ ਰੱਖਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਕਿਸੇ ਵੀ ਸਰਕਾਰ ਨੇ ਅਜਿਹਾ ਕਦਮ ਨਹੀਂ ਚੁੱਕਿਆ ਗਿਆ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਸਹਾਈ ਹੋ ਰਿਹਾ ਹੈ, ਸਗੋਂ ਸੂਬਾ ਸਰਕਾਰ ਦੀਆਂ ਨੀਤੀਆਂ ਸਬੰਧੀ ਜ਼ਮੀਨੀ ਪੱਧਰ ਦੀ ਫੀਡਬੈਕ ਹਾਸਲ ਕਰਨ ਦਾ ਢੁਕਵਾਂ ਮੰਚ ਸਾਬਤ ਹੋ ਰਿਹਾ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜਲੰਧਰ ਨੂੰ ਆਪਣਾ ਕੈਂਪ ਆਫਿਸ ਬਣਾਇਆ ਹੈ ਤਾਂ ਜੋ ਦੁਆਬਾ ਤੇ ਮਾਝਾ ਦੇ ਲੋਕ ਆਪਣਾ ਕੰਮਕਾਜ ਕਰਵਾਉਣ ਲਈ ਉਨ੍ਹਾਂ ਕੋਲ ਸਿੱਧੀ ਪਹੁੰਚ ਕਰ ਸਕਣ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਹਫ਼ਤੇ ਵਿਚ ਦੋ ਦਿਨ ਜਲੰਧਰ ਆ ਕੇ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਨਣਗੇ।

Have something to say? Post your comment

 

ਪੰਜਾਬ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਵਿਖੇ ਕੀਤਾ ਲੋਕਾਈ ਨੂੰ ਸਮਰਪਿਤ

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਪਿੰਡ 'ਚ ਨਵੀਂ ਚੁਣੀਆਂ ਪੰਚਾਇਤਾਂ ਦਾ ਸਨਮਾਨ

ਖਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ’ਚ ਹੋਈ ਚੋਣ

ਰਾਜਨੀਤਕ ਆਗੂਆਂ ਵੱਲੋਂ ਤਖ਼ਤਾਂ ਦੇ ਸਿੰਘ ਸਾਹਿਬਾਨ ਪ੍ਰਤੀ ਵਰਤੀ ਮੰਦੀ ਸ਼ਬਦਾਵਲੀ ਅਤੀ ਨਿੰਦਣਯੋਗ: ਬਾਬਾ ਬਲਬੀਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਭਲਕੇ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਅਪ੍ਰਵਾਨ ਸ਼੍ਰੋਮਣੀ ਕਮੇਟੀ ਨੇ 

ਸੂਬੇ ਦੇ ਜੇਲ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ, ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ ਤੇ ਮੋਬਾਈਲ ਮੁਕਤ ਕਰਨ ਦੀ ਸਖ਼ਤ ਹਦਾਇਤ

ਚੋਣ ਕਮਿਸ਼ਨ ਨੇ ਈ.ਵੀ.ਐਮ ‘ਚ ਗੜਬੜੀ ਕਰਕੇ ਬੀ.ਜੇ.ਪੀ ਨੂੰ 24 ਸੀਟਾਂ ਵੱਧ ਦਿੱਤੀਆਂ:- ਕੇਂਦਰੀ ਸਿੰਘ ਸਭਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ