ਪੰਜਾਬ

ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਸਿੰਘ ਧਾਲੀਵਾਲ

ਕੌਮੀ ਮਾਰਗ ਬਿਊਰੋ | July 25, 2024 10:16 PM

ਤਿਰੂਵਨੰਤਪੁਰਮ -ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ। ਇਹ ਐਲਾਨ ਉਨ੍ਹਾਂ ਨੇ ਆਪਣੇ ਕੇਰਲਾ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਵੱਲੋਂ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੀਆਂ ਸਫਲ ਪਹਿਲਕਦਮੀਆਂ ਦਾ ਅਧਿਐਨ ਕੀਤਾ ਗਿਆ।

ਸ. ਧਾਲੀਵਾਲ ਨੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਅਤੇ ਮਜ਼ਦੂਰਾਂ ਦੇ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਨੂੰ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਨਾਗਰਿਕਾਂ ਨੂੰ ਗੈਰ-ਕਾਨੂੰਨੀ ਪ੍ਰਵਾਸ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਹੀ ਰਣਨੀਤੀਆਂ ਅਪਣਾਏਗਾ।

ਪੰਜਾਬ ਸਰਕਾਰ ਪਰਵਾਸ ਨੂੰ ਨਿਯਮਤ ਕਰਨ ਅਤੇ ਪੰਜਾਬੀ ਐਨ.ਆਰ.ਆਈਜ਼ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਨੋਰਕਾ ਵਾਂਗ ਇੱਕ ਸਮਰਪਿਤ ਏਜੰਸੀ ਦੀ ਸਥਾਪਨਾ ਕਰੇਗੀ। ਏਜੰਸੀ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ, ਸੁਰੱਖਿਅਤ ਅਤੇ ਕਾਨੂੰਨੀ ਪ੍ਰਵਾਸ ਨੂੰ ਉਤਸ਼ਾਹਿਤ ਕਰਨ, ਪ੍ਰਵਾਸੀ ਭਾਰਤੀਆਂ ਨੂੰ ਭਲਾਈ ਸੇਵਾਵਾਂ ਪ੍ਰਦਾਨ ਕਰਨ, ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ 'ਤੇ ਧਿਆਨ ਕੇਂਦਰਿਤ ਕਰੇਗੀ।

ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕੇਗੀ।

ਜ਼ਿਕਰਯੋਗ ਹੈ ਕਿ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੀ ਫੀਲਡ ਏਜੰਸੀ ਪ੍ਰਵਾਸੀ ਭਾਈਚਾਰੇ ਦੇ ਲਾਭ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ, ਸਕੀਮਾਂ ਅਤੇ ਭਲਾਈ ਪਹਿਲਕਦਮੀਆਂ ਨੂੰ ਸਰਗਰਮੀ ਨਾਲ ਲਾਗੂ ਕਰ ਰਹੀ ਹੈ। ਫੀਲਡ ਏਜੰਸੀ ਇਹ ਯਕੀਨੀ ਬਣਾਉਣ ਲਈ ਅਣਥੱਕ ਕੰਮ ਕਰ ਰਹੀ ਹੈ ਕਿ ਪ੍ਰਵਾਸੀ ਭਾਈਚਾਰੇ ਨੂੰ ਵੱਖ-ਵੱਖ ਸਰਕਾਰੀ ਪ੍ਰੋਗਰਾਮਾਂ ਅਤੇ ਸੇਵਾਵਾਂ ਦਾ ਲਾਭ ਮਿਲੇ। ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਗੈਰ-ਨਿਵਾਸੀ ਕੇਰਲ ਵਾਸੀਆਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਅਤੇ ਉਹਨਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਹੈ।

ਵਫ਼ਦ ਵਿੱਚ ਪ੍ਰਮੁੱਖ ਸਕੱਤਰ, ਪ੍ਰਵਾਸੀ ਭਾਰਤੀ ਮਾਮਲੇ ਵਿਭਾਗ, ਪੰਜਾਬ ਸ੍ਰੀ ਦਲੀਪ ਕੁਮਾਰ, ਏਡੀਜੀਪੀ ਐਨਆਰਆਈ ਵਿੰਗ ਪੰਜਾਬ ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਵਧੀਕ ਸਕੱਤਰ ਐਨ.ਆਰ.ਆਈ ਮਾਮਲੇ ਵਿਭਾਗ ਸ੍ਰੀ ਪਰਮਜੀਤ ਸਿੰਘ, ਕਾਰਜਕਾਰੀ ਡਾਇਰੈਕਟਰ ਐਨ.ਆਰ.ਆਈ. ਸਭਾ ਸ੍ਰੀ ਦਰਬਾਰਾ ਸਿੰਘ ਰੰਧਾਵਾ ਸ਼ਾਮਲ ਸਨ।

ਇਸ ਮੌਕੇ ਐਨ.ਆਰ.ਆਈ. ਸੈੱਲ, ਡਾ. ਕੇ. ਵਾਸੂਕੀ ਸਕੱਤਰ ਨੋਰਕਾ, ਅਜਿਥ ਕੋਲਾਸਰੀ, ਸੀ.ਈ.ਓ. ਨੋਰਕਾ ਰੂਟਸ, ਗੀਤਕਾ ਲਕਸ਼ਮੀ ਸੀ.ਈ.ਓ. ਪਰਵਾਸੀ ਭਲਾਈ ਬੋਰਡ ਸਿੰਧੂ ਐਸ. ਸਰਕਾਰ ਦੇ ਵਧੀਕ ਸਕੱਤਰ, ਫਿਰੋਜ਼ ਸ਼ਾਹ ਆਰ.ਐਮ. ਮੈਨੇਜਰ (ਪ੍ਰੋਜੈਕਟਸ) ਨੋਰਕਾ ਰੂਟਸ, ਕਵੀ ਪ੍ਰਿਆ ਕੇ. ਸਹਾਇਕ ਨੋਰਕਾ ਰੂਟਸ ਹਾਜ਼ਰ ਸਨ।

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ