ਪੰਜਾਬ

ਜ਼ਿਲ੍ਹਾ ਤੇ ਸੈਸ਼ਨ ਜੱਜ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਗੁਰਜੰਟ ਸਿੰਘ ਬਾਜੇਵਾਲੀਆ/ ਕੌਮੀ ਮਾਰਗ ਬਿਊਰੋ | July 25, 2024 10:23 PM


ਮਾਨਸਾ-ਸ੍ਰੀ ਐਚ.ਐਸ.ਗਰੇਵਾਲ, ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਤੇ ਸ੍ਰੀ ਅਮਿਤ ਕੁਮਾਰ ਗਰਗ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਤੇ ਮਿਸ. ਗੁਰਜੀਤ ਕੌਰ ਢਿੱਲੋ, ਸੀ.ਜੇ.ਐੱਮ, ਮਾਨਸਾ ਵੱਲੋਂ ਜ਼ਿਲ੍ਹਾ ਜੇਲ੍ਹ, ਮਾਨਸਾ ਦਾ ਦੌਰਾ ਕੀਤਾ ਗਿਆ।
ਇਸ ਦੌਰਾਨ ਜੱਜ ਸਾਹਿਬਾਨਾਂ ਵੱਲੋਂ ਮੇਲ ਅਤੇ ਫੀਮੇਲ ਬੈਰਕਾਂ, ਲੰਗਰ ਹਾਲ, ਫਰੰਟ ਆਫਿਸ ਅਤੇ ਜੇਲ੍ਹ ਵਿੱਚ ਬਣੇ ਹਸਪਤਾਲ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ, ਸ੍ਰੀ ਐਚ.ਐਸ. ਗਰੇਵਾਲ ਵੱਲੋਂ ਕੈਦੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਉਕਤ ਪਰੇਸ਼ਾਨੀਆਂ ਦਾ ਹੱਲ ਕਰਨ ਬਾਰੇ ਕਿਹਾ ਅਤੇ ਕੁੱਝ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ।
ਜੱਜ ਸਾਹਿਬ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਇੱਕ ਮੈਡੀਕਲ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚਮੜੀ, ਡੈਂਟਲ, ਗਾਇਨਾਕਲੋਜਿਸਟ ਆਦਿ ਦੇ ਮਾਹਿਰ ਡਾਕਟਰਾਂ ਵੱਲੋਂ ਜੇਲ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀ ਜਾਂਚ ਕੀਤੀ ਗਈ।
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਇਸ ਤਰ੍ਹਾਂ ਦੇ ਮੈਡੀਕਲ ਚੈੱਕਅੱਪ ਕੈਂਪ ਭਵਿੱਖ ਵਿੱਚ ਵੀ ਲੱਗਦੇ ਰਹਿਣਗੇ।
ਇਸ ਮੌਕੇ ਸ੍ਰੀ ਜਗਜੀਤ ਸਿੰਘ, ਡਿਪਟੀ ਸੁਪਰਡੰਟ, ਜ਼ਿਲ੍ਹਾ ਜੇਲ੍ਹ ਮਾਨਸਾ, ਸ੍ਰੀ ਸੁਖਪਾਲ ਸਿੰਘ, ਅਸਿਸਟੈਂਟ ਜੇਲ੍ਹ ਸੁਪਰਡੰਟ, ਸ੍ਰੀ ਅਨੂ ਮਲਿਕ, ਅਸਿਸਟੈਂਟ ਸੁਪਰਡੰਟ ਜੇਲ੍ਹ ਹਾਜਰ ਸਨ।

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ