ਪੰਜਾਬ

ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 26, 2024 07:21 PM
ਅੰਮ੍ਰਿਤਸਰ- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਪਰਮਜੀਤ ਸਿੰਘ, ਅਕਾਊਂਟੈਂਟ ਸ. ਹਰਦੇਵ ਸਿੰਘ, ਸੁਪਰਵਾਈਜ਼ਰ ਸ. ਨਰਿੰਦਰ ਸਿੰਘ, ਸਹਾਇਕ ਚੀਫ ਸ. ਬਲਰਾਜ ਸਿੰਘ, ਸਹਾਇਕ ਸੁਪਰਵਾਈਜ਼ਰ ਸ. ਸਰਬਜੀਤ ਸਿੰਘ ਪੱਟੀ, ਗੁਰਦੁਆਰਾ ਇੰਸਪੈਕਟਰ ਸ. ਮੁਕੰਦ ਸਿੰਘ ਤੇ ਡਰਾਈਵਰ ਸ. ਰਸਾਲ ਸਿੰਘ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 41-41 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ-ਨਾਲ ਧਰਮ ਪ੍ਰਚਾਰ ਅਤੇ ਸਮਾਜ ਭਲਾਈ ਕਾਰਜਾਂ ਵਿਚ ਜ਼ਿਕਰਯੋਗ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਕੀਤੇ ਜਾਂਦੇ ਕਾਰਜਾਂ ਵਿਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣ ਦੀ ਅਪੀਲ ਕੀਤੀ। ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਸਾਬਕਾ ਸਕੱਤਰ ਸ. ਪਰਮਜੀਤ ਸਿੰਘ ਸਰੋਆ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਇੰਚਾਰਜ ਸ. ਬਲਜੀਤ ਸਿੰਘ ਨੇ ਨਿਭਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ,  ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਚੀਫ਼ ਅਕਾਊਂਟੈਂਟ ਸ. ਮਿਲਖਾ ਸਿੰਘ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਪਰਵਿੰਦਰ ਸਿੰਘ ਡੰਡੀ ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Have something to say? Post your comment

 

ਪੰਜਾਬ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਵਿਖੇ ਕੀਤਾ ਲੋਕਾਈ ਨੂੰ ਸਮਰਪਿਤ

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਪਿੰਡ 'ਚ ਨਵੀਂ ਚੁਣੀਆਂ ਪੰਚਾਇਤਾਂ ਦਾ ਸਨਮਾਨ

ਖਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ’ਚ ਹੋਈ ਚੋਣ

ਰਾਜਨੀਤਕ ਆਗੂਆਂ ਵੱਲੋਂ ਤਖ਼ਤਾਂ ਦੇ ਸਿੰਘ ਸਾਹਿਬਾਨ ਪ੍ਰਤੀ ਵਰਤੀ ਮੰਦੀ ਸ਼ਬਦਾਵਲੀ ਅਤੀ ਨਿੰਦਣਯੋਗ: ਬਾਬਾ ਬਲਬੀਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਭਲਕੇ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਅਪ੍ਰਵਾਨ ਸ਼੍ਰੋਮਣੀ ਕਮੇਟੀ ਨੇ 

ਸੂਬੇ ਦੇ ਜੇਲ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ, ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ ਤੇ ਮੋਬਾਈਲ ਮੁਕਤ ਕਰਨ ਦੀ ਸਖ਼ਤ ਹਦਾਇਤ

ਚੋਣ ਕਮਿਸ਼ਨ ਨੇ ਈ.ਵੀ.ਐਮ ‘ਚ ਗੜਬੜੀ ਕਰਕੇ ਬੀ.ਜੇ.ਪੀ ਨੂੰ 24 ਸੀਟਾਂ ਵੱਧ ਦਿੱਤੀਆਂ:- ਕੇਂਦਰੀ ਸਿੰਘ ਸਭਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ