ਨੈਸ਼ਨਲ

ਏਜੰਸੀਆਂ ਬਾਗੀਆਂ ਰਾਹੀਂ ਸ੍ਰੀ ਅਕਾਲ ਤਖਤ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਲਈ ਯਤਨਸ਼ੀਲ:  ਸਰਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 26, 2024 07:25 PM

ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਸਰਵ ਉੱਚ ਹੈ । ਅਕਾਲੀ ਦਲ ਤੋਂ ਬਾਗੀ ਚੱਲ ਰਹੇ ਧੜੇ ਦੀ ਸ਼ਿਕਾਇਤ ਉੱਪਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੱਦਿਆ ਸੀ । ਜਿਸ ਤੇ ਫੁੱਲ ਚੜ੍ਹਾਉੰਦੇ ਹੋਏ ਉਹ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਏ ।

 ਪਰ ਬਾਗੀ ਧੜੇ ਨਾਲ ਦੇ ਕੁੱਝ ਆਗੂ ਇਹਨੇ ਕਾਹਲ਼ੇ ਚੱਲ ਰਹੇ ਹਨ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਸਤੀ ਤੇ ਮਾਣ ਮਰਿਯਾਦਾ ਦਾ ਖ਼ਿਆਲ ਵੀ ਨਹੀਂ ਕਰ ਰਹੇ । ਸਿੰਘ ਸਾਹਿਬ ਨੇ ਇਹ ਸਪੱਸ਼ਟ ਕੀਤਾ ਹੈ ਕਿ ਸ. ਸੁਖਬੀਰ ਸਿੰਘ ਬਾਦਲ ਦੇ ਸਪੱਸ਼ਟੀਕਰਨ ਵਾਲੀ ਚਿੱਠੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਉਹਨਾਂ ਸਾਰਿਆਂ ਦੀ ਹਾਜ਼ਰੀ ‘ਚ ਖੋਲ੍ਹੀ ਜਾਵੇਗੀ । ਫੇਰ ਹੋਰ ਕੋਈ ਵੀ ਕੌਣ ਹੁੰਦਾ ਹੈ ਕਿ ਉਹ ਪੰਜ ਸਿੰਘ ਸਾਹਿਬਾਨ ਤੋਂ ਉੱਪਰ ਦੀ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ‘ਚ ਦਖਲ ਦੇਵੇ ।

 ਪਰ ਅਸਲ ਗੱਲ ਇਹ ਹੈ ਕਿ ਅੱਜ ਏਜੰਸੀਆਂ ਦੇ ਇਸ਼ਾਰਿਆਂ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਹਸਤੀ ਨੂੰ ਚੈਲੇਂਜ ਹੋ ਰਹੇ ਹਨ । ਜਿਸਦਾ ਬਹਾਨਾ ਸ. ਸੁਖਬੀਰ ਸਿੰਘ ਬਾਦਲ ਨੂੰ ਬਣਾਇਆ ਜਾ ਰਿਹਾ ਹੈ ਪਰ ਇਸਦੇ ਪਿੱਛੇ ਜੋ ਮਨਸ਼ਾ ਕੰਮ ਕਰ ਰਹੀ ਹੈ ਉਹ ਇਹੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਿਸ ਤਰ੍ਹਾਂ ਕਮਜ਼ੋਰ ਕੀਤਾ ਜਾਵੇ ਅਤੇ ਸਿੱਖ ਮਨਾਂ ਵਿਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਅਤੇ ਮਹਾਨਤਾ ਨੂੰ ਮਨਫੀ ਕੀਤਾ ਜਾਵੇ ਤੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਪੱਕੇ ਤੌਰ ਤੇ ਖਤਮ ਕਰਕੇ ਸਿੱਖ ਰਾਜਸ਼ੀ ਤਾਕ਼ਤ ਨੂੰ ਸਦਾ ਲਈ ਮੁਕਾਇਆ ਜਾਵੇਂ।

 ਜਿਹੜੇ ਅੱਜ ਪੰਥ ਹਿਤੈਸ਼ੀ ਬਣੇ ਫਿਰਦੇ ਹਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਕਿਉੰ ਜ਼ੁਬਾਨ ਨਹੀ ਖੋਲ ਰਹੇ ? ਅਕਾਲੀ ਸਰਕਾਰ ਵੇਲੇ ਸ਼ੁਰੂ ਹੋਈ ਜਾਂਚ ਨੂੰ ਪਹਿਲਾ ਸੀ.ਬੀ.ਆਈ ਨੂੰ ਸੌਂਪਿਆ ਗਿਆ ਤੇ ਮੁੜਕੇ ਜੋ ਸਿੱਟ ਕੈਪਟਨ ਸਰਕਾਰ ਵੇਲੇ ਕਾਇਮ ਹੋਈ ਜਾਂ ਮੌਜੂਦਾ ਸਰਕਾਰ ਨੇ ਅੱਜ ਤੱਕ ਨਾ ਦੋ਼ਸ਼ੀ ਨਸ਼ਰ ਕੀਤੇ ਤੇ ਨਾ ਕਾਰਵਾਈ ਹੋਈ । ਇਸ ਬਾਰੇ ਕੋਈ ਨਹੀ ਬੋਲ ਰਿਹਾ । ਚਾਹੀਦਾ ਤਾਂ ਇਹ ਸੀ ਕੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਕਾਇਮ ਰੱਖਣ ਲਈ ਅਤੇ ਬੇਅਦਬੀਆਂ ਰੋਕਣ ਲਈ ਕੋਈ ਸਾਂਝੀ ਰਣਨੀਤੀ ਬਣਦੀ ਪਰ ਇਸਦੇ ਉਲਟ ਇੱਕੋ ਇੱਕੋ ਮਿਸ਼ਨ ਸ. ਸੁਖਬੀਰ ਸਿੰਘ ਬਾਦਲ ਨੂੰ ਲਾਂਭੇ ਕਰਨਾ ਬਣਾਕੇ ਬਾਕੀਆਂ ਸਿੱਖ ਮੁੱਦਿਆਂ ਤੋਂ ਧਿਆਨ ਭਟਕਾਉਣਾ ਇਹ ਏਜੰਸੀਆਂ ਦੀ ਚਾਲ ਹੈ ਤੇ ਸਾਡੇ ਬਹੁਤੇ ਆਗੂ ਜਾਣ ਅਣਜਾਣੇ ਇਸਦਾ ਹਿੱਸਾ ਬਣ ਰਹੇ ਹਨ ।


ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕੀਤਾ ।

Have something to say? Post your comment

 

ਨੈਸ਼ਨਲ

ਭਗਵਾਨ ਸਿੰਘ ਦੀ ਜਿੱਤ ਦਾ ਇਕ ਹੋਰ ਖਿਤਾਬ, ਸੀਜੀਪੀਸੀ ਦੱਖਣੀ ਬਿਹਾਰ ਦੀ ਸੀਟ ਬਚਾਉਣ 'ਚ ਕਾਮਯਾਬ

ਹਿਮਾਚਲ ਵਿਚ ਬਹੁਗਿਣਤੀ ਵੱਲੋਂ ‘ਮਸਜਿਦ’ ਦੇ ਮੁੱਦੇ ਉਤੇ ਭੜਕਾਊ ਕਾਰਵਾਈ ਕਰਨ ਵਾਲਿਆ ਨਾਲ ਸਖ਼ਤੀ ਨਾਲ ਨਿਪਟਣਾ ਜਰੂਰੀ : ਮਾਨ

ਤਖਤ ਹਜ਼ੂਰ ਸਾਹਿਬ ਜੀ ਦੇ ਮੀਤ ਜੱਥੇਦਾਰ ਨੇ ਸਿੱਖ ਐਜੂਕੇਸ਼ਨ ਰੋਡਮੈਪ 2030 ਦੇ ਵਿਚਾਰ-ਵਟਾਂਦਰੇ ਦੀ ਮੀਟਿੰਗ ਵਿਚ ਭਰੀ ਹਾਜ਼ਿਰੀ, ਕੀਤੀ ਸ਼ਲਾਘਾ

ਜਥੇਦਾਰ ਕੁਲਦੀਪ ਸਿੰਘ ਭੋਗਲ ਨੂੰ ਤਖਤ ਪਟਨਾ ਸਾਹਿਬ ਵਿੱਚ ਸਨਮਾਨ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਤਿੰਨ ਮਹੀਨਿਆਂ ਵਿੱਚ ਕੀਤੀ ਜਾਵੇਗੀ ਤਿਆਰ

ਨਿਰਪੱਖ ਚੋਣ ਅਮਲ ਲਈ ਭਗਵਾਨ ਸਿੰਘ ਦਾ ਸਨਮਾਨ, ਸੀਜੀਪੀਸੀ ਨੇ ਰਿਫਿਊਜੀ ਕਲੋਨੀ ਗੁਰਦੁਆਰਾ ਸੰਗਤ ਦਾ ਕੀਤਾ ਧੰਨਵਾਦ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਇਕ ਮਾਮਲੇ ਦੀ ਸੁਣਵਾਈ ਜੱਜ ਸਾਹਿਬ ਦੇ ਹਾਜਿਰ ਨਾ ਹੋਣ ਕਰਕੇ ਹੋਈ ਮੁਲਤਵੀ

ਜਗਦੀਸ਼ ਟਾਈਟਲਰ ਵਿਰੁੱਧ ਗੰਭੀਰ ਧਾਰਾਵਾਂ ਹੇਠ ਚਾਲੂ ਹੋਇਆ "ਦਿੱਲੀ ਸਿੱਖ ਕਤਲੇਆਮ" ਦਾ ਮਾਮਲਾ, 3 ਅਕਤੂਬਰ ਤੋਂ ਗਵਾਹੀ ਹੋਵੇਗੀ ਰਿਕਾਰਡ

ਪੰਜਾਬ ਜਿਉਂਦਾ ਗੁਰਾਂ ਦੇ ਨਾਮ ’ਤੇ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ

ਫ਼ਿਰੋਜ਼ਪੁਰ ਵਿੱਚ ਕੀਤੇ ਗਏ ਸਾਰਾਗੜ੍ਹੀ ਯਾਦਗਾਰ ਦੇ ਉਦਘਾਟਨ ਦਾ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੀਤਾ ਮਾਣ ਦਾ ਪ੍ਰਗਟਾਵਾ