ਪੰਜਾਬ

ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | July 26, 2024 08:19 PM

ਚੰਡੀਗੜ੍ਹ-ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਏ ਇੱਕ ਸਮਾਗਮ ਦੌਰਾਨ ਮਰਹੂਮ ਗਾਇਕ ਸੁਰਿੰਦਰ ਛਿੰਦਾ ਨੂੰ ਸਮਰਪਿਤ "ਕਿੱਥੇ ਤੁਰ ਗਿਆਂ ਯਾਰਾ" ਗੀਤ ਅਤੇ ਵੀਡਿਓ ਰਲੀਜ ਕੀਤੀ। ਇਹ ਗੀਤ ਹਰਪ੍ਰੀਤ ਸੇਖੋਂ ਵੱਲੋਂ ਲਿਖਿਆ ਗਿਆ ਹੈ ਤੇ ਇਸ ਗੀਤ ਨੂੰ ਪਦਮ ਸ੍ਰੀ ਗਾਇਕ ਹੰਸ ਰਾਜ ਹੰਸ ਨੇ ਆਪਣੀ ਆਵਾਜ਼ ਦਿੱਤੀ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮਰਹੂਮ ਸੁਰਿੰਦਰ ਛਿੰਦਾ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਯੋਗਦਾਨ ਪਾਇਆ ਗਿਆ। ਉਨ੍ਹਾਂ ਵੱਲੋਂ ਗਾਏ ਗੀਤਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਪ੍ਰਸਿੱਧੀ ਹਾਸਲ ਹੋਈ।


ਕੈਬਨਿਟ ਮੰਤਰੀ ਨੇ ਕਿਹਾ ਕਿ ਮਰਹੂਮ ਸੁਰਿੰਦਰ ਛਿੰਦਾ ਨੇ ਆਪਣੇ ਗੀਤਾਂ ਰਾਹੀ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਇਤਿਹਾਸ ਨਾਲ ਅਜੋਕੀ ਪੀੜੀ ਨੂੰ ਰੁਬਰੂ ਕਰਵਾਇਆ ਹੈ। ਮੰਤਰੀ ਨੇ ਕਿਹਾ ਕਿ ਹਰਪ੍ਰੀਤ ਸੇਖੋਂ ਵੱਲੋਂ ਮਰਹੂਮ ਸੁਰਿੰਦਰ ਛਿੰਦਾ ਨੁੰ ਸਮਰਪਿਤ ਗੀਤ ਲਿਖ ਕੇ ਬਹੁਤ ਵੱਡਾ ਉਪਰਾਲਾ ਕੀਤਾ ਗਿਆ ਹੈ।

ਬਾਬੂ ਸਿੰਘ ਮਾਨ ਨੇ ਕਿਹਾ ਕਿ ਸੁਰਿੰਦਰ ਛਿੰਦਾ ਭਾਵੇਂ ਸਰੀਰਕ ਤੌਰ 'ਤੇ ਨਹੀਂ ਰਹੇ ਪਰ ਉਨ੍ਹਾਂ ਦੀ ਆਵਾਜ਼ ਹਮੇਸ਼ਾ ਗੂੰਜਦੀ ਰਹੇਗੀ।

ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ ਮੌਕੇ ਮਰਹੂਮ ਗਾਇਕ ਨੂੰ ਸਮਰਪਿਤ ‘ਕਿੱਥੇ ਤੁਰ ਗਿਆਂ ਯਾਰਾ‘ ਗੀਤ ਲਿਖਣ ਵਾਲੇ ਹਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਉਨ੍ਹਾਂ ਦੀ ਸਵਰਗੀ ਸੁਰਿੰਦਰ ਛਿੰਦਾ ਨਾਲ ਬਹੁਤ ਨੇੜਲੀ ਸਾਂਝ ਸੀ ਅਤੇ ਇੱਕ ਸਾਲ ਉਨ੍ਹਾਂ ਦੇ ਤੁਰ ਜਾਣ ਤੋਂ ਬਾਅਦ ਇੰਝ ਲੱਗਦਾ ਹੈ ਜਿਵੇਂ ਉਹ ਸਾਡੇ ਅੰਗ-ਸੰਗ ਹੋਣ।

ਵਾਇਟਲ ਰਿਕਾਰਡਜ਼ ਵੱਲੋਂ ਇਹ ਗੀਤ ਰਿਲੀਜ਼ ਕੀਤਾ ਜਾ ਰਿਹਾ ਹੈ।ਗੀਤ ਦੀ ਵੀਡਿਓ ਬੌਬੀ ਬਾਜਵਾ ਨੇ ਬਣਾਈ ਹੈ।

ਇਸ ਮੌਕੇ ਸਾਬਕਾ ਸੰਸਦ ਸਾਧੂ ਸਿੰਘ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਐਮ.ਐਲ.ਏ ਆਤਮਾ ਨਗਰ ਕੁਲਦੀਪ ਸਿੰਘ ਸਿੱਧੂ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ. ਭੁਪਿੰਦਰ ਸਿੰਘ, ਪ੍ਰਸਿੱਧ ਗੀਤਕਾਰ ਬਾਬੂ ਸਿੰਘ ਮਾਨ ਮਰਾੜਾ ਵਾਲਾ, ਸ਼ਮਸ਼ੇਰ ਸਿੰਘ ਸੰਧੂ, ਕਰਤਾਰ ਸਿੰਘ, ਨਿਰਮਾਤਾ ਤਲਜਿੰਦਰ ਸਿੰਘ ਨਾਗਰਾ ਅਤੇ ਬੌਬੀ ਬਾਜਵਾ ਹਾਜ਼ਰ ਸਨ।

ਇਹ ਸਮਾਗਮ ਸੁਰਿੰਦਰ ਛਿੰਦਾ ਦੀ ਸਦੀਵੀ ਵਿਰਾਸਤ ਅਤੇ ਪੰਜਾਬੀ ਸੰਗੀਤ ਅਤੇ ਸੱਭਿਆਚਾਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਸਮਰਪਿਤ ਸੀ।

Have something to say? Post your comment

 

ਪੰਜਾਬ

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

27 ਸਤੰਬਰ ਭਾਅ ਜੀ ਗੁਰਸ਼ਰਨ ਸਿੰਘ ਦਾ ਇਨਕਲਾਬੀ ਰੰਗਮੰਚ ਦਿਹਾੜਾ ਬਰਨਾਲਾ 'ਚ: ਜਗਰਾਜ ਹਰਦਾਸਪੁਰਾ   

ਗੁਰਦਵਾਰਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਵੋਟ ਬਣਾਉਣ ਲਈ ਦਿੱਤਾ ਆਖਰੀ ਮੌਕਾ

ਪੁਲਸ ਐਨਕਾਊਂਟਰ ਦੀ ਅਸਲੀਅਤ ਜਾਣਨ ਗਈ ਤੱਥ ਖੋਜ ਕਮੇਟੀ ਦੇ 16 ਆਗੂਆਂ ਨੂੰ ਤੇਲੰਗਾਨਾ ਪੁਲਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਸਖਤ ਨਿੰਦਾ

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ

ਦੇਸ਼ ਆਜ਼ਾਦ ਹੋਇਆ ਭਾਵੇਂ 77 ਸਾਲ ਬੀਤ ਗਏ ਹਨ ਇਸ ਦੇ ਬਾਵਜੂਦ ਸਿੱਖ ਗੁਲਾਮ ਹਨ- ਸਿਮਰਨਜੀਤ ਸਿੰਘ ਮਾਨ

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ