ਪੰਜਾਬ

ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 27, 2024 08:13 PM

ਨਵੀਂ ਦਿੱਲੀ- ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਕੋਲ ਉਠਾਏ। ਮੀਤ ਹੇਅਰ ਵੱਲੋਂ ਨਿੱਜੀ ਤੌਰ ਉਤੇ ਮਾਮਲਾ ਉਠਾਉਣ ਉੱਤੇ ਕੇੰਦਰੀ ਮੰਤਰੀ ਨੇ ਲੋਕ ਸਭਾ ਮੈਂਬਰ ਦੀ ਮੰਗ ਉਤੇ ਗੌਰ ਫ਼ਰਮਾਉਣ ਦਾ ਵਿਸ਼ਵਾਸ ਦਿਵਾਇਆ।

ਮੀਤ ਹੇਅਰ ਨੇ ਬਰਨਾਲਾ-ਮੋਗਾ ਕੌਮੀ ਮਾਰਗ 703 ਉਤੇ ਚੀਮਾ-ਜੋਧਪੁਰ ਵਿਖੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸੜਕ ਦੇ ਦੋਵੇਂ ਪਾਸੇ ਦੋ ਪਿੰਡ ਚੀਮਾ ਤੇ ਜੋਧਪੁਰ ਪੈਂਦੇ ਹੋਣ ਕਾਰਨ ਇਨ੍ਹਾਂ ਪਿੰਡਾਂ ਦੀ ਵੱਸੋਂ ਨੂੰ ਬੱਸ ਅੱਡੇ ਕੋਲ ਕਰਾਸ ਕਰਨ ਦੀ ਦਿੱਕਤ ਆਉਂਦੀ ਹੈ ਅਤੇ ਫਲਾਈਓਵਰ ਨਾ ਹੋਣ ਕਾਰਨ ਹਾਦਸਿਆਂ ਦਾ ਖਤਰਾ ਰਹਿੰਦਾ ਹੈ। ਇਸੇ ਤਰ੍ਹਾਂ ਬਰਨਾਲਾ-ਸੰਗਰੂਰ ਕੌਮੀ ਮਾਰਗ 64 ਉੱਪਰ ਬਡਬਰ ਪਿੰਡ ਵਿਖੇ ਫਲਾਈਓਵਰ ਦੀ ਬਹੁਤ ਲੋੜ ਹੈ।ਇਸ ਥਾਂ ਤੋਂ ਲੌਂਗੋਵਾਲ-ਸੁਨਾਮ ਵੱਲ ਵੱਖਰੀ ਰੋਡ ਨਿਕਲਦੀ ਹੈ ਜਿਸ ਕਾਰਨ ਉੱਥੇ ਜਾਮ ਲੱਗੇ ਰਹਿੰਦੇ ਹਨ ਅਤੇ ਫਲਾਈਓਵਰ ਬਣਾਉਣ ਦੀ ਤੁਰੰਤ ਲੋੜ ਹੈ।

ਮੀਤ ਹੇਅਰ ਨੇ ਤੀਜਾ ਮਾਮਲਾ ਬਰਨਾਲਾ ਤੋਂ ਮੋਗਾ, ਸੰਗਰੂਰ ਅਤੇ ਬਠਿੰਡਾ ਵੱਲ ਜਾਂਦੇ ਕੌਮੀ ਮਾਰਗਾਂ ਉੱਤੇ ਸ਼ਹਿਰ ਤੋਂ ਬਾਈਪਾਸ ਨਾਲ ਜੋੜਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਵੀ ਮੰਗ ਰੱਖੀ। ਪਹਿਲੀ ਸੜਕ ਸਾਢੇ ਸੱਤ ਕਿਲੋਮੀਟਰ ਹੈ ਜੋ ਜੇਲ੍ਹ ਤੋਂ ਬਰਨਾਲਾ ਸ਼ਹਿਰ ਵਿੱਚ ਕਚਹਿਰੀ, ਆਈ ਟੀ ਆਈ ਚੌਕ ਵਿੱਚੋਂ ਗੁਜ਼ਰਦੀ ਹੰਢਿਆਇਆ ਚੌਕ ਤੱਕ ਜਾਂਦੀ ਹੈ ਅਤੇ ਦੂਜੀ ਸੜਕ ਆਈ ਟੀ ਆਈ ਚੌਕ ਤੋਂ ਹੰਢਿਆਇਆ ਤੱਕ ਸਾਢੇ ਤਿੰਨ ਕਿਲੋਮੀਟਰ ਹੈ। ਇਹ ਕੁੱਲ 10 ਕਿਲੋਮੀਟਰ ਸੜਕ ਨੂੰ ਚੌੜਾ ਕਰਨ ਦੀ ਲੋੜ ਹੈ ਤਾਂ ਜੋ ਟ੍ਰੈਫਿਕ ਵਿਵਸਥਾ ਹੋਰ ਸੁਖਾਲੀ ਹੋ ਸਕੇ।

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ਉਠਾਏ ਤਿੰਨੇ ਮਾਮਲਿਆਂ ਉਤੇ ਸਕਰਾਤਮਕ ਰਵੱਈਆ ਰੱਖਦੇ ਹੋਏ ਇਨ੍ਹਾਂ ਦੇ ਹੱਲ ਦਾ ਵਿਸ਼ਵਾਸ ਦਿਵਾਇਆ।

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ